Farmers Protest News: ਅੱਜ ਸੰਯੁਕਤ ਕਿਸਾਨ ਮੋਰਚਾ ਭਾਰਤ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਸ਼ਹਿਰ ਵਿੱਚ ਕਾਰਪੋਰੇਟ ਘਰਾਣਿਆਂ ਪੱਖੀ ਸਰਕਾਰਾਂ ਵਿਰੁੱਧ ਵੱਡੀ ਗਿਣਤੀ ਵਿੱਚ ਇਕੱਤਰ ਹੋ ਕੇ ਸ਼ਹਿਰ ਅੰਦਰ ਵਿਸ਼ਾਲ ਪੈਦਲ ਰੋਸ ਮਾਰਚ ਕਰਦੇ ਹੋਏ ਜਹਾਜ਼ ਚੌਕ ਵਿੱਚ ਪਹੁੰਚ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਤੇ ਮੰਗ ਕੀਤੀ ਕਿ ਕੇਂਦਰ ਸਰਕਾਰ ਸਵਾਮੀ ਨਾਥਨ ਰਿਪੋਰਟ ਲਾਗੂ ਕਰੇ ਅਤੇ ਸੰਘਰਸ਼ ਦੌਰਾਨ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ।


COMMERCIAL BREAK
SCROLL TO CONTINUE READING

ਸ਼ਹੀਦ ਹੋਏ ਕਿਸਾਨ ਸ਼ੁਭਕਰਨ ਦੇ ਕਾਤਲਾਂ ਨੂੰ ਸਜ਼ਾ ਦਿੱਤੀ ਜਾਵੇ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਸਭਰਾ ਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਹੋਏ ਵਾਅਦਿਆ ਨੂੰ ਲਾਗੂ ਕਰਵਾਉਣ ਲਈ ਵੱਖ-ਵੱਖ ਰਾਜਾਂ ਦੇ ਕਿਸਾਨ 13 ਫਰਵਰੀ ਤੋਂ ਸ਼ੰਭੂ, ਖਨੌਰੀ, ਡੱਬਵਾਲੀ ਤੇ ਰਤਨਪੁਰਾ ਦੀਆਂ ਹੱਦਾਂ ''ਤੇ ਮੋਰਚੇ ਲਗਾਈ ਬੈਠੇ ਹਨ। 


ਇਸ ਦੌਰਾਨ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਸੰਵਿਧਾਨ ਦੀਆਂ ਧੱਜੀਆਂ ਉਡਾਉਂਦਿਆਂ ਅਤੇ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਕਰਦਿਆਂ ਹੋਇਆਂ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਉੱਤੇ ਅੱਥਰੂ ਗੈਸ ਤੇ ਕੈਮੀਕਲ ਵਾਲੇ ਹਥਿਆਰਾਂ ਦੀ ਵਰਤੋਂ ਆਪਣੇ ਨਾਗਰਿਕਾਂ ਉੱਪਰ ਕੀਤੀ ਗਈ ਹੈ। ਜਿਨ੍ਹਾਂ ਹਥਿਆਰਾਂ ਦੇ ਇਸਤੇਮਾਲ ਦੀ ਇਜਾਜ਼ਤ ਕੋਈ ਵੀ ਅੰਤਰ ਰਾਸ਼ਟਰੀ ਕਾਨੂੰਨ ਨਹੀਂ ਦਿੰਦਾ ਅਤੇ ਇੱਕ ਨੌਜਵਾਨ ਕਿਸਾਨ ਆਗੂ ਸ਼ੁਭਕਰਨ ਸਿੰਘ ਦੇ ਸਿੱਧੀ ਸਿਰ ਵਿੱਚ ਗੋਲੀ ਮਾਰ ਕੇ ਨੂੰ ਸ਼ਹੀਦ ਕਰ ਦਿੱਤਾ।


ਹੋਰ ਸੈਂਕੜੇ ਕਿਸਾਨਾਂ ਤੇ ਅਣਗਿਣਤ ਨੌਜਵਾਨਾਂ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕੀਤਾ ਗਿਆ ਜਿਨ੍ਹਾਂ ਵਿੱਚੋਂ ਕਈ ਨੌਜਵਾਨਾਂ ਦੀਆਂ ਅੱਖਾਂ ਦੀ ਰੌਸ਼ਨੀ ਚਲਾ ਗਈ ਸੀ। 10 ਫਰਵਰੀ ਤੋਂ 28 ਮਾਰਚ ਤੱਕ ਹਰਿਆਣਾ ਸਰਕਾਰ ਵੱਲੋ ਸੈਂਕੜੇ ਕਿਸਾਨ ਗ੍ਰਿਫ਼ਤਾਰ ਕੀਤੇ ਗਏ ਹਨ।


ਇਹ ਵੀ ਪੜ੍ਹੋ : Sidhu Moosewala: ਬਾਪੂ ਬਲਕੌਰ ਸਿੰਘ ਨੇ ਪਾਲ ਸਮਾਓ ਦੇ ਪੈਰੀ ਆਪਣੇ ਹੱਥੀਂ ਪਾਈ ਜੁੱਤੀ, ਖੁਸ਼ੀਆਂ ਵਾਪਿਸ ਆਉਣ ਦਾ ਲਿਆ ਸੀ ਪ੍ਰਣ


3 ਕਿਸਾਨ ਆਗੂ ਤੇ ਨੌਜਵਾਨ ਹਾਲੇ ਵੀ ਜੇਲ੍ਹ ਵਿੱਚ ਹਨ, ਜਿਨ੍ਹਾਂ ਵਿੱਚ ਅਨੀਸ਼ ਖਟਕੜ (19 ਮਾਰਚ ਤੋਂ ਜੀਂਦ ਜੇਲ੍ਹ) ਵਿੱਚ ਹਨ ਅਤੇ ਨਵਦੀਪ ਸਿੰਘ ਵਾਟਰ ਕੈਨਨ ਅਤੇ ਗੁਰਕੀਰਤ ਸਿੰਘ (28 ਮਾਰਚ ਤੋਂ ਅੰਬਾਲਾ ਪੁਲਿਸ ਦੀ ਹਿਰਾਸਤ ਵਿੱਚ) ਹਨ। ਹਿਰਾਸਤ ਵਿੱਚ ਰੱਖੇ ਨੌਜਵਾਨ ਉਤੇ ਪੁਲਿਸ ਅਣਮਨੁੱਖੀ ਤਸ਼ੱਦਦ ਢਾਹ ਰਹੀ, ਜਿਸ ਦੀ ਇਜਾਜ਼ਤ ਕੋਈ ਕਾਨੂੰਨ ਨਹੀਂ ਦਿੰਦਾ। ਉਨ੍ਹਾਂ ਨੇ ਮੰਗ ਕੀਤੀ ਕਿ ਗ੍ਰਿਫਤਾਰ ਕੀਤੇ ਕਿਸਾਨਾਂ, ਨੌਜਵਾਨਾਂ ਦੀ ਤੁਰੰਤ ਰਿਹਾਅ ਕੀਤਾ ਜਾਵੇ।


ਇਹ ਵੀ ਪੜ੍ਹੋ : Faridkot Encounter News: ਫ਼ਰੀਦਕੋਟ 'ਚ ਗੈਂਗਸਟਰ ਤੇ ਸੀਆਈਏ ਸਟਾਫ ਵਿਚਾਲੇ ਮੁਕਾਬਲਾ; ਦੋ ਮੁਲਜ਼ਮ ਗ੍ਰਿਫਤਾਰ