Mansa News:  ਮੰਡੀਆਂ ਵਿੱਚੋਂ ਸਿੱਧੀ ਲੋਡਿੰਗ ਤੇ ਠੇਕੇਦਾਰੀ ਸਿਸਟਮ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਭਰ ਦੇ ਵਿੱਚ ਪੱਲੇਦਾਰਾਂ ਵੱਲੋਂ ਕੰਮ ਦਾ ਬਾਈਕਾਟ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੱਲੇਦਾਰਾਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਤੁਰੰਤ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸਰਕਾਰ ਦੇ ਖਿਲਾਫ ਹੋਰ ਵੀ ਸੰਘਰਸ਼ ਤੇਜ਼ ਕੀਤੇ ਜਾਣਗੇ।


COMMERCIAL BREAK
SCROLL TO CONTINUE READING

ਕਣਕ ਦੇ ਸੀਜ਼ਨ ਦੌਰਾਨ ਮੰਡੀਆਂ ਵਿੱਚੋਂ ਟਰੇਨਾਂ ਲੋੜ ਕਰਨ ਦੇ ਮਾਮਲੇ ਅਤੇ ਠੇਕੇਦਾਰੀ ਸਿਸਟਮ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਪੱਲੇਦਾਰਾਂ ਵੱਲੋਂ ਕੰਮ ਦਾ ਮੁਕੰਮਲ ਬਾਈਕਾਟ ਕਰਕੇ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ।


ਇਸ ਮੌਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਪੱਲੇਦਾਰ ਨੇਤਾਵਾਂ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਠੇਕੇਦਾਰੀ ਸਿਸਟਮ ਨੂੰ ਬੰਦ ਕਰਨ ਦੀ ਮੰਗ ਕਰ ਰਹੇ ਹਨ ਅਤੇ ਪਿਛਲੇ ਕਈ ਮਹੀਨਿਆਂ ਤੋਂ ਸੰਗਰੂਰ ਵਿਖੇ ਵੀ ਮੁੱਖ ਮੰਤਰੀ ਦੇ ਸ਼ਹਿਰ ਵਿੱਚ ਅਣਮਿਥੇ ਸਮੇਂ ਦੇ ਲਈ ਧਰਨਾ ਚੱਲ ਰਿਹਾ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ।


ਹੁਣ ਪੱਲੇਦਾਰਾਂ ਉਤੇ ਇੱਕ ਹੋਰ ਸਰਕਾਰ ਵੱਲੋਂ ਨਾਦਰਸ਼ਾਹੀ ਫਰਮਾਨ ਜਾਰੀ ਕਰਕੇ ਉਨ੍ਹਾਂ ਦੇ ਚੁੱਲ੍ਹੇ ਠੰਢੇ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਮੰਡੀਆਂ ਦੇ ਵਿੱਚੋਂ ਸਿੱਧੀਆਂ ਟ੍ਰੇਨਾਂ ਲੋਡ ਕਰਨ ਦਾ ਸਰਕਾਰ ਵੱਲੋਂ ਫਰਮਾਨ ਜਾਰੀ ਕੀਤਾ ਗਿਆ ਹੈ। ਜਿਸ ਨਾਲ ਪੱਲੇਦਾਰਾਂ ਦਾ ਵੱਡਾ ਨੁਕਸਾਨ ਹੋਵੇਗਾ ਅਤੇ ਪੱਲੇਦਾਰਾਂ ਨੂੰ ਜੋ ਆਉਣ ਵਾਲੇ ਸਮੇਂ ਦੇ ਵਿੱਚ ਸਪੈਸ਼ਲਾਂ ਦੇ ਰਾਹੀਂ ਮਿਹਨਤ ਮਜ਼ਦੂਰੀ ਮਿਲਦੀ ਹੈ ਉਹ ਖ਼ਤਮ ਹੋ ਜਾਵੇਗੀ।


ਇਹ ਵੀ ਪੜ੍ਹੋ: Kisan Andolan 2 Updates: ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਪੱਕਾ ਮੋਰਚਾ! 73 ਟਰੇਨਾਂ ਰੱਦ, 50 ਟਰੇਨਾਂ ਦੇ ਬਦਲੇ ਜਾਣਗੇ ਰੂਟ


ਇਸ ਕਾਰਨ ਪੱਲੇਦਾਰਾਂ ਵੱਲੋਂ ਅੱਜ ਪੰਜਾਬ ਭਰ ਦੇ ਵਿੱਚ ਕੰਮ ਦਾ ਮੁਕੰਮਲ ਬਾਈਕਾਟ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇ ਜਲਦ ਹੀ ਸਰਕਾਰ ਨੇ ਇਸ ਪਾਸੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਏਗਾ।


ਇਹ ਵੀ ਪੜ੍ਹੋ: Kapurthala News: ਅਨੋਖੀ ਚੋਰੀ; ਗੁਰਦੁਆਰਾ ਸਾਹਿਬ 'ਚ ਚੋਰ ਨੇ ਸਿਰ ਉਤੇ ਰੁਮਾਲ ਬੰਨ੍ਹ ਤੇ ਜੁੱਤੀ ਲਾਹ ਕੇ ਕੀਤੀ ਚੋਰੀ