Mansa News: ਕਿਸਾਨ ਜਥੇਬੰਦੀ ਵੱਲੋਂ ਡਬਲਯੂਟੀਓ ਖਿਲਾਫ਼ ਰੋਸ ਪ੍ਰਦਰਸ਼ਨ; ਭਾਰਤ ਸਰਕਾਰ WTO ਦੀ ਮੈਂਬਰਸ਼ਿਪ ਲਵੇ ਵਾਪਸ
Mansa News: ਭਾਰਤ ਸਰਕਾਰ ਡਬਲਯੂਟੀਓ ਦੀਆਂ ਨੀਤੀਆਂ ਤਹਿਤ ਕਿਸਾਨਾਂ ਦੀਆਂ ਸਬਸਿਡੀਆਂ ਤੇ ਦੇਸ਼ ਵਿੱਚ ਡਬਲਯੂਟੀਓ ਤਹਿਤ ਨਵੀਆਂ ਪਾਲਿਸੀਆਂ ਲਾਗੂ ਕਰ ਰਹੀ ਹੈ ਜਿਸ ਦਾ ਲਗਾਤਾਰ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
Mansa News: ਮਾਨਸਾ ਵਿੱਚ ਕਿਸਾਨਾਂ ਨੇ ਡਬਲਯੂਟੀਓ ਖਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤ ਸਰਕਾਰ ਡਬਲਯੂਟੀਓ ਦੀਆਂ ਨੀਤੀਆਂ ਤਹਿਤ ਕਿਸਾਨਾਂ ਦੀਆਂ ਸਬਸਿਡੀਆਂ ਤੇ ਦੇਸ਼ ਵਿੱਚ ਡਬਲਯੂਟੀਓ ਤਹਿਤ ਨਵੀਆਂ ਪਾਲਿਸੀਆਂ ਲਾਗੂ ਕਰ ਰਹੀ ਹੈ ਜਿਸ ਦਾ ਲਗਾਤਾਰ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਹੀ ਕਿਸਾਨ ਜਥੇਬੰਦੀਆਂ ਵੱਲੋਂ WTO ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਡਬਲਯੂਟੀਓ ਦੀਆਂ ਨੀਤੀਆਂ ਨੂੰ ਭਾਰਤ ਵਿੱਚ ਲਾਗੂ ਕਰ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਕਹਾਉਣ ਵਾਲਾ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਮਾਰ ਝਲ ਰਿਹਾ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਪੂਰੇ ਮੁੱਲ ਨਾ ਮਿਲਣ ਕਾਰਨ ਕਿਸਾਨ ਨਿਰਾਸ਼ਾ ਦੇ ਆਲਮ ਵਿੱਚ ਹਨ ਪਰ ਦੂਜੇ ਪਾਸੇ ਭਾਰਤ ਸਰਕਾਰ ਡਬਲਯੂਟੀਓ ਦੀਆਂ ਨੀਤੀਆਂ ਨੂੰ ਲਾਗੂ ਕਰਕੇ ਕਿਸਾਨਾਂ ਤੇ ਦੇਸ਼ ਦੇ ਆਮ ਲੋਕਾਂ ਉਤੇ ਬੋਝ ਪਾ ਰਹੀ ਹੈ।
ਇਹ ਵੀ ਪੜ੍ਹੋ : Punjab Police: ਪੰਜਾਬ ਪੁਲਿਸ ਅਤੇ ਕੇਂਦਰ ਏਜੰਸੀ ਨੇ ਮਿਲਕੇ ਅੰਤਰਰਾਸ਼ਟਰੀ ਨਸ਼ਾ ਤਸਕਰ ਸਿਮਰਨਜੋਤ ਸੰਧੂ ਨੂੰ ਕੀਤਾ ਕਾਬੂ
ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਡਬਲਯੂਟੀਓ ਵਿੱਚੋਂ ਮੈਂਬਰਸ਼ਿਪ ਵਾਪਸ ਲਵੇ ਅਤੇ ਦੇਸ਼ ਵਿੱਚ ਜੋ ਕਿਸਾਨਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਇਨ ਬਿਨ ਲਾਗੂ ਰੱਖਿਆ ਜਾਵੇ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਹ ਵੀ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਲਗਾਤਾਰ ਦੇਸ਼ ਦੇ ਕਿਸਾਨੀ ਮੰਗਾਂ ਨੂੰ ਹੱਲ ਕਰਵਾਉਣ ਲਈ ਕੇਂਦਰ ਸਰਕਾਰ ਦੇ ਨਾਲ ਲੜਾਈ ਲੜ ਰਿਹਾ ਹੈ ਪਰ ਕੇਂਦਰ ਸਰਕਾਰ ਅਜਿਹੀਆਂ ਨੀਤੀਆਂ ਲਾਗੂ ਕਰਕੇ ਕਿਸਾਨ ਤੇ ਆਮ ਲੋਕਾਂ ਨੂੰ ਦਬਾਉਣਾ ਚਾਹੁੰਦੀ ਹੈ।
ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣਾ ਚਾਹੁੰਦੀ ਹੈ ਜਿਸ ਦਾ ਲਗਾਤਾਰ ਦੇਸ਼ ਦੇ ਵਿੱਚ ਵਿਰੋਧ ਜਾਰੀ ਰਹੇਗਾ। ਇਸ ਮੌਕੇ ਕਿਸਾਨ ਨਾਲ ਮਾਰਚ ਕਰਕੇ ਪੁਤਲਾ ਸਾੜਿਆ। ਇਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ : Ludhiana News: ਲੁਧਿਆਣਾ ਤੋਂ ਚੰਡੀਗੜ੍ਹ ਜਾ ਰਹੇ ਅਲਟੋ ਟੈਕਸੀ ਚਾਲਕ ਦਾ ਗੋਲੀ ਮਾਰ ਕੀਤਾ ਕਤਲ, ਟੈਕਸੀ ਖੋਹ ਫਰਾਰ