Farmers Protest News: ਹਰਿਆਣਾ `ਚ ਪੁਲਿਸ ਦੇ ਛੇ ਅਧਿਕਾਰੀਆਂ ਨੂੰ ਐਵਾਰਡ ਦੇਣ `ਤੇ ਕਿਸਾਨਾਂ ਵੱਲੋਂ ਵਿਰੋਧ
Farmers Protest News: ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਕਮੇਟੀ ਵੱਲੋਂ ਅੰਮ੍ਰਿਤਸਰ ਵਿੱਚ ਵਿਸ਼ਾਲ ਮਾਰਚ ਕੱਢਿਆ ਗਿਆ।
Farmers Protest News (ਪਰਮਬੀਰ ਸਿੰਘ ਔਲਖ): ਸ਼ੰਭੂ ਤੇ ਖਨੌਰੀ ਬਾਰਡਰ ਉਤੇ ਕਿਸਾਨਾਂ ਉਪਰ ਹੋਏ ਅੱਤਿਆਚਾਰ ਤੇ ਗੋਲੀਬਾਰੀ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਕਮੇਟੀ ਵੱਲੋਂ ਅੰਮ੍ਰਿਤਸਰ ਵਿੱਚ ਵਿਸ਼ਾਲ ਮਾਰਚ ਕੱਢਿਆ ਗਿਆ ਅਤੇ ਪੁਤਲਾ ਦਹਿਨ ਕੀਤਾ ਗਿਆ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਇਹ ਮਾਰਚ ਕੱਢਿਆ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਸਰਵਣ ਪੰਧੇਰ ਨੇ ਕਿਹਾ ਕਿ ਜਿਨ੍ਹਾਂ ਪੁਲਿਸ ਅਧਿਕਾਰੀਆਂ ਦੇ ਕਹਿਣ ਉੱਤੇ ਸ਼ੰਭੂ ਬਾਰਡਰ ਉਤੇ ਗੋਲੀਆਂ ਚਲਾਈਆਂ ਗਈਆਂ। ਖਨੌਰੀ ਬਾਰਡਰ ਉਤੇ ਕਿਸਾਨਾਂ ਉਪਰ ਲਾਠੀਚਾਰਜ ਕੀਤਾ ਗਿਆ।
ਹੁਣ ਉਨ੍ਹਾਂ ਪੁਲਿਸ ਅਫਸਰਾਂ ਨੂੰ ਗਲੈਂਟਰੀ ਐਵਾਰਡ ਦੇ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ ਜੋ ਕਿ ਬਹੁਤ ਗਲਤ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਦੇ ਹੁਕਮਾਂ ਉਤੇ ਗੋਲੀ ਚੱਲੀ ਉਨ੍ਹਾਂ ਪੁਲਿਸ ਅਫਸਰਾਂ ਨੂੰ ਇਸ ਸਾਲ 15 ਅਗਸਤ ਨੂੰ ਸਨਮਾਨਿਤ ਕਰਨ ਨੂੰ ਲੈ ਕੇ ਪੇਸ਼ਕਸ਼ ਕੀਤੀ ਗਈ ਹੈ।
ਇਹ ਵੀ ਪੜ੍ਹੋ : Jalandhar News: ਈਡੀ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਤੋਂ ਢੋਆ-ਢੁਆਈ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਜਾਰੀ
ਉਨ੍ਹਾਂ ਨੇ ਕਿਹਾ ਕਿ ਉਹ ਇਸ ਦਾ ਪੁਰਜ਼ੋਰ ਵਿਰੋਧ ਕਰਦੇ ਹਨ ਤੇ ਇਹ ਸਨਮਾਨ ਰੱਦ ਹੋਣਾ ਚਾਹੀਦਾ। ਐਮਐਸਪੀ ਦੀ ਕਾਨੂੰਨੀ ਗਰੰਟੀ ਨੂੰ ਲੈ ਕੇ ਉਹ ਵਿਰੋਧੀ ਧਿਰ ਦੇ ਨੇਤਾ ਤੋਂ ਇਲਾਵਾ ਕਈ ਵਿਰੋਧੀ ਨੇਤਾਵਾਂ ਦੇ ਨਾਲ ਵੀ ਗੱਲਬਾਤ ਕੀਤੀ ਹੈ।
ਦੂਜੇ ਪਾਸੇ ਲੁਧਿਆਣਾ ਮਿੰਨੀ ਸਕੱਤਰੇਤ ਵਿਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰੇਕ ਪੁਤਲਾ ਸਾੜਿਆ। ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਤੋਂ ਦਿੱਲੀ ਤੱਕ ਮਾਰਚ ਕਰ ਰਹੇ ਕਿਸਾਨਾਂ ਉਤੇ ਹਰਿਆਣਾ ਦੀਆਂ ਸਰਹੱਦਾਂ ਉਪਰ ਕਥਿਤ ਤੌਰ ਉਤੇ ਗੋਲੀ ਚਲਾਉਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕਰਨ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਦੇ ਹਿੱਸੇ ਵਜੋਂ ਲੁਧਿਆਣਾ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਨਾਅਰੇਬਾਜ਼ੀ ਕਰਦਿਆਂ ਕਿਸਾਨਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ।
ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਵੱਲੋਂ ਤਿੰਨ ਕਾਲੇ ਕਿਸਾਨੀ ਕਾਨੂੰਨਾਂ ਖ਼ਿਲਾਫ਼ ਕਿਸਾਨ ਸੰਘਰਸ਼ ਦੌਰਾਨ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਇਸ ਦੌਰਾਨ ਜਦੋਂ ਉਹ ਆਪਣਾ ਹੱਕ ਮੰਗਣ ਲਈ ਦਿੱਲੀ ਜਾ ਰਿਹਾ ਸੀ ਤਾਂ ਉਸ ਨੂੰ ਹਰਿਆਣਾ ਦੀ ਸਰਹੱਦ ''ਤੇ ਰੋਕ ਲਿਆ ਗਿਆ। ਜਿੱਥੇ ਕਿਸਾਨਾਂ ''ਤੇ ਕਥਿਤ ਤੌਰ ਉਤੇ ਗੋਲੀਆਂ ਚਲਾਉਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਹੁਣ ਸਰਕਾਰ ਵੱਲੋਂ ਸਨਮਾਨਿਤ ਕੀਤਾ ਜਾ ਰਿਹਾ ਹੈ। ਇਹ ਉਸਦੇ ਜ਼ਖਮਾਂ 'ਤੇ ਲੂਣ ਛਿੜਕਣ ਦੇ ਬਰਾਬਰ ਹੈ ਅਤੇ ਉਹ ਇਸ ਨੂੰ ਬਰਦਾਸ਼ਤ ਨਹੀਂ ਕਰੇਗਾ।
ਇਹ ਵੀ ਪੜ੍ਹੋ : Paris Olympics 2024: ਭਾਰਤ ਦੇ ਸਵਪਨਿਲ ਕੁਸਲੇ ਨੇ ਸ਼ੂਟਿੰਗ ਵਿੱਚ ਜਿੱਤਿਆ ਕਾਂਸੀ ਦਾ ਮੈਡਲ