Mastuana Protest News: ਮਸਤੂਆਣਾ ਵਿੱਚ ਮੈਡੀਕਲ ਦੀ ਉਸਾਰੀ ਵਿੱਚ ਅੜਿੱਕਾ ਢਾਉਣ ਨੂੰ ਲੈ ਕੇ ਸੰਘਰਸ਼ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਤੇ ਸੁਖਬੀਰ ਬਾਦਲ ਖਿਲਾਫ਼ ਨਾਅਰੇਬਾਜ਼ੀ ਕੀਤੀ।
Trending Photos
Mastuana Protest News: ਮਸਤੂਆਣਾ ਵਿੱਚ ਬਣਨ ਵਾਲੇ ਮੈਡੀਕਲ ਦੀ ਉਸਾਰੀ ਵਿੱਚ ਰੋੜਾ ਅਟਕਾਉਣ ਨੂੰ ਲੈ ਕੇ ਲੌਂਗੋਵਾਲ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਤੇ ਸੁਖਬੀਰ ਬਾਦਲ ਖਿਲਾਫ਼ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨਕਾਰੀਆਂ ਵੱਲੋਂ ਮਸਤੂਆਣਾ ਸਾਹਿਬ ਵਿੱਚ ਮੈਡੀਕਲ ਕਾਲਜ ਦਾ ਕੰਮ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਹੈ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਐਸਜੀਪੀਸੀ ਵੱਲੋਂ ਇੰਸਟੀਚਿਊਟ ਸਬੰਧੀ ਅਦਾਲਤ ਵਿੱਚ ਦਾਇਰ ਕੀਤੀ ਗਈ ਪਟੀਸ਼ਨ ਲੋਕਾਂ ਨੇ ਕੀਤੇ ਗਏ ਵਾਅਦੇ ਅਨੁਸਾਰ ਵਾਪਸ ਨਹੀਂ ਲਈ ਜਾ ਰਹੀ ਹੈ।
ਕਾਬਿਲੇਗੌਰ ਹੈ ਕਿ 5 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ 25 ਏਕੜ ਵਿੱਚ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਸੀ। ਸੰਗਰੂਰ ਸ਼ਹਿਰ ਤੋਂ 5 ਕਿਲੋਮੀਟਰ ਦੂਰ ਮਸਤੂਆਣਾ ਸਾਹਿਬ ਵਿੱਚ 5 ਅਗਸਤ 2022 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਦਾ ਨੀਂਹ ਪੱਥਰ ਰੱਖਿਆ ਸੀ। ਇੰਸਟੀਚਿਊਟ ਲਈ 25 ਏਕੜ ਜ਼ਮੀਨ ਗੁਰਦੁਆਰਾ ਅੰਗੀਠਾ ਸਾਹਿਬ ਵੱਲੋਂ ਮੁਹੱਈਆ ਕਰਵਾਈ ਗਈ ਸੀ। ਇਸ ਉਤੇ 345 ਕਰੋੜ ਦੀ ਲਾਗਤ ਆਉਣ ਦਾ ਦਾਅਵਾ ਕੀਤਾ ਗਿਆ ਸੀ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਸੀ ਕਿ ਕਾਲਜ ਵਿੱਚ ਦਾਖ਼ਲ 1 ਅਪ੍ਰੈਲ 2023 ਤੋਂ ਸ਼ੁਰੂ ਕਰ ਦਿੱਤੇ ਜਾਣਗੇ। ਉਸ ਤੋਂ ਪਹਿਲਾਂ ਕਾਲਜ ਦੀ ਇਮਾਰਤ ਬਣ ਕੇ ਤਿਆਰ ਹੋ ਜਾਵੇਗੀ। ਪਹਿਲੇ ਪੜਾਅ ਵਿੱਚ ਐਮਬੀਬੀਐਸ ਦੀਆਂ 75 ਸੀਟਾਂ ਰੱਖੀਆਂ ਜਾਣਗੀਆਂ। ਜਿਥੇ ਮੈਡੀਕਲ ਕਾਲਜ ਦੇ ਨਾਲ-ਨਾਲ 46 ਬੈੱਡਾਂ ਦਾ ਹਸਪਤਾਲ ਸਥਾਪਤ ਕੀਤਾ ਜਾਵੇਗਾ।
2 ਸਾਲ ਦੇ ਅੰਦਰ ਹਸਪਤਾਲ ਨੂੰ 330 ਬੈਡ ਤੱਕ ਲਿਜਾਇਆ ਜਾਵੇਗਾ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜ਼ਮੀਨ ਐਸਜੀਪੀਸੀ ਦੀ ਹੋਣ ਦਾ ਦਾਅਵੇ ਕਰਦੇ ਹੋਏ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਸਟੇਅ ਹਾਸਲ ਕਰ ਲਈ ਸੀ। ਇਸ ਕਾਰਨ ਮੈਡੀਕਲ ਕਾਲਜ ਜਾ ਕੰਮ ਸ਼ੁਰੂ ਨਹੀਂ ਹੋ ਪਾਇਆ ਹੈ। ਇਸ ਦੇ ਰੋਸ ਵਜੋਂ ਲੋਕਾਂ ਵੱਲੋਂ ਸੰਘਰਸ਼ ਕਰਕੇ ਐਸਜੀਪੀਸੀ ਨਾਲ ਸਟੇਅ ਵਾਪਸ ਲੈਣ ਦੀ ਮੰਗ ਵੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Punjab Flood News: ਮੁੜ ਤਬਾਹੀ ਦਾ ਮੰਜ਼ਰ! ਪੰਜਾਬ 'ਚ ਫਿਰੋਜ਼ਪੁਰ-ਫਾਜ਼ਿਲਕਾ ਦੇ 74 ਪਿੰਡ ਹੜ੍ਹ ਨਾਲ ਹੋਏ ਪ੍ਰਭਾਵਿਤ
ਦੋਸ਼ ਹੈ ਕਿ ਐਸਜੀਪੀਸੀ ਵੱਲੋਂ ਇੰਸਟੀਚਿਊਟ ਸਬੰਧੀ ਅਦਾਲਤ ਵਿੱਚ ਦਾਇਰ ਕੀਤੀ ਗਈ ਪਟੀਸ਼ਨ ਲੋਕਾਂ ਨਾਲ ਕੀਤੇ ਗਏ ਵਾਅਦੇ ਅਨੁਸਾਰ ਵਾਪਸ ਨਹੀਂ ਲਈ ਜਾ ਰਹੀ ਹੈ, ਜਿਸ ਕਾਰਨ ਇੰਸਟੀਚਿਊਟ ਦੀ ਉਸਾਰੀ ਸ਼ੁਰੂ ਨਹੀਂ ਹੋ ਪਾ ਰਹੀ ਹੈ। ਕਈ ਵਾਰ ਵਾਅਦਾ ਕਰਨ ਤੋਂ ਬਾਅਦ ਐਸਜੀਪੀਸੀ ਮੁਕਰ ਗਈ ਹੈ।
ਇਹ ਵੀ ਪੜ੍ਹੋ : Punjab Operation Seal News: ਆਪਰੇਸ਼ਨ ਸੀਲ ਦੌਰਾਨ ਬਠਿੰਡਾ ਪੁਲਿਸ ਨੂੰ ਨਸ਼ੇ ਦੀ ਹਾਲਾਤ 'ਚ ਮਿਲਿਆ ਨੌਜਵਾਨ, ਜਾਂਚ ਜਾਰੀ