Mansa Protest News: ਮਾਨਸਾ 'ਚ ਡੀਸੀ ਦਫ਼ਤਰ ਦੇ ਬਾਹਰ ਇਸਤਰੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ
Advertisement
Article Detail0/zeephh/zeephh2161105

Mansa Protest News: ਮਾਨਸਾ 'ਚ ਡੀਸੀ ਦਫ਼ਤਰ ਦੇ ਬਾਹਰ ਇਸਤਰੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ

Mansa Protest News: ਮਹਿਲਾ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਖਿਲਾਫ਼ ਮਾਨਸਾ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।

Mansa Protest News: ਮਾਨਸਾ 'ਚ ਡੀਸੀ ਦਫ਼ਤਰ ਦੇ ਬਾਹਰ ਇਸਤਰੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ

Mansa Protest News: ਮਹਿਲਾ ਅਕਾਲੀ ਦਲ ਵੱਲੋਂ 1000 ਰੁਪਏ ਔਰਤਾਂ ਨੂੰ ਨਾ ਦੇਣ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਖਿਲਾਫ਼ ਮਾਨਸਾ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਵੱਲੋਂ ਔਰਤਾਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਤੇਜ਼ ਕੀਤੇ ਜਾਣਗੇ।

ਮਾਨਸਾ ਵਿੱਚ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਇਸਤਰੀ ਅਕਾਲੀ ਦਲ ਵੱਲੋਂ ਔਰਤਾਂ ਦੇ ਨਾਲ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਔਰਤਾਂ ਨੂੰ 1000 ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਦੋ ਸਾਲ ਬੀਤ ਚੁੱਕੇ ਹਨ ਪਰ ਅਜੇ ਤੱਕ ਕਿਸੇ ਵੀ ਔਰਤ ਨੂੰ 1000 ਰੁਪਏ ਨਹੀਂ ਦਿੱਤੇ ਗਏ।

ਵੱਡੇ ਪੱਧਰ ਉਤੇ ਗਰੀਬ ਪਰਿਵਾਰਾਂ ਦੇ ਆਟਾ ਦਾਲ ਦੇ ਕਾਰਡ ਕਟਾ ਦਿੱਤੇ ਗਏ ਹਨ। ਗ਼ਰੀਬ ਲੋਕਾਂ ਨੂੰ ਬਿਜਲੀ ਦੇ ਬਿੱਲ ਆ ਰਹੇ ਹਨ ਪਰ ਅੱਜ ਸਰਕਾਰ ਇਨ੍ਹਾਂ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਔਰਤਾਂ ਵੱਲੋਂ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਵੋਟਾਂ ਮੰਗਣ ਲਈ ਘਰਾਂ 'ਚ ਆਉਣ ਵਾਲੇ ਨੇਤਾਵਾਂ ਦਾ ਵੀ ਘਿਰਾਓ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਔਰਤਾਂ ਦੇ ਨਾਲ ਕੀਤੇ ਗਏ ਵਾਅਦਿਆਂ ਪ੍ਰਤੀ ਸਵਾਲ ਵੀ ਪੁੱਛੇ।

ਇਹ ਵੀ ਪੜ੍ਹੋ : Sidhu Moose Wala: ਦੁਨੀਆ 'ਤੇ ਆਇਆ ਮੂਸੇਵਾਲਾ ਦਾ ਨਿੱਕਾ ਵੀਰਾ, ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ

ਉਨ੍ਹਾਂ ਨੇ ਕਿਹਾ ਕਿ ਜੇ ਸਰਕਾਰ ਵੱਲੋਂ ਜਲਦ ਹੀ ਔਰਤਾਂ ਦੇ ਨਾਲ ਕੀਤੇ ਗਏ ਵਾਅਦੇ ਅਤੇ ਗਰੀਬ ਪਰਿਵਾਰਾਂ ਦੇ ਕੱਟੇ ਗਏ ਕਾਰਡਾਂ ਨੂੰ ਬਹਾਲ ਨਾ ਕੀਤੇ ਗਏ ਤਾਂ ਸਰਕਾਰ ਖਿਲਾਫ਼ ਪ੍ਰਦਰਸ਼ਨ ਹੋਰ ਵੀ ਤੇਜ਼ ਹੋਣਗੇ।

ਇਹ ਵੀ ਪੜ੍ਹੋ : Chandigarh News: ਰੇਲਵੇ ਟਰੈਕ ਪਾਰ ਕਰਦੇ ਸਮੇਂ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ, ਹੋਏ ਦੋ ਹਿੱਸੇ

 

Trending news