Punbus Employees Protest News: ਪੰਜਾਬ ਰੋਡਵੇਜ਼ ਪਨਬੱਸ ਮੁਲਾਜ਼ਮਾਂ ਵੱਲੋ ਰੋਸ ਵਿਖਾਵਾ; ਟਰਾਂਸਪੋਰਟ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦੀ ਚਿਤਾਵਨੀ
Punbus Employees Protest News: ਠੇਕੇਦਾਰੀ ਪ੍ਰਣਾਲੀ ਅਤੇ ਤਨਖਾਹਾਂ ਦੇਰੀ ਨਾਲ ਮਿਲਣ ਦੇ ਰੋਸ ਵਜੋਂ ਪੰਜਾਬ ਰੋਡਵੇਜ਼ ਪਨਬੱਸ ਮੁਲਾਜ਼ਮਾਂ ਨੇ ਗੇਟ ਰੈਲੀ ਕਰਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ।
Punbus Employees Protest News: ਠੇਕੇਦਾਰੀ ਪ੍ਰਣਾਲੀ ਅਤੇ ਤਨਖਾਹਾਂ ਦੇਰੀ ਨਾਲ ਮਿਲਣ ਦੇ ਰੋਸ ਵਜੋਂ ਪੰਜਾਬ ਰੋਡਵੇਜ਼ ਪਨਬੱਸ ਮੁਲਾਜ਼ਮਾਂ ਨੇ ਗੇਟ ਰੈਲੀ ਕਰਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਪਨਬੱਸ ਨੁਮਾਇੰਦਿਆਂ ਨੇ ਕਿਹਾ ਮੁਲਾਜ਼ਮ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀ ਮੰਗਾਂ ਵੱਲ ਗ਼ੌਰ ਕਰੇ।
ਆਗੂਆਂ ਨੇ ਮੰਗਾਂ ਦਾ ਜਲਦੀ ਨਾ ਹੱਲ ਕੀਤੇ ਜਾਣ ਉਤੇ 10 ਤਰੀਕ ਨੂੰ ਟਰਾਂਸਪੋਰਟ ਮੰਤਰੀ ਦਾ ਘਿਰਾਓ ਕਰਨ ਦੀ ਵੀ ਗੱਲ ਕਹੀ। 5 ਫ਼ੀਸਦੀ ਐਗਰੀਮੈਂਟ ਇਜ਼ਾਫਾ ਤੇ ਠੇਕੇਦਾਰੀ ਸਿਸਟਮ ਸਮੇਤ ਸਮੇਂ ਸਿਰ ਤਨਖਾਹਾਂ ਨਾ ਮਿਲਣ ਕਾਰਨ ਲੁਧਿਆਣਾ ਦੇ ਬੱਸ ਸਟੈਂਡ ਵਿੱਚ ਪੰਜਾਬ ਰੋਡਵੇਜ਼ ਪਨਬੱਸ ਮੁਲਾਜ਼ਮਾਂ ਨੇ ਮੌਜੂਦਾ ਸਰਕਾਰ ਖਿਲਾਫ਼ ਰੋਸ ਜ਼ਾਹਿਰ ਕੀਤਾ ਤੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦਵੇ।
ਉਧਰ ਉਨ੍ਹਾਂ ਨੇ ਆਊਟਸੋਰਸਿੰਗ ਭਰਤੀ ਨੂੰ ਲੈ ਕੇ ਵੀ ਵਿਰੋਧ ਜਤਾਇਆ ਤੇ ਕਿਹਾ ਕਿ 10 ਤਰੀਕ ਨੂੰ ਉਨ੍ਹਾਂ ਵੱਲੋਂ ਟਰਾਂਸਪੋਰਟ ਮੰਤਰੀ ਜਾਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਮੁਲਾਜ਼ਮਾਂ ਦੇ ਰੋਸ ਵਿਖਾਵੇ ਕਾਰਨ ਬੱਸਾਂ ਦੀ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਕਾਬਿਲੇਗੌਰ ਹੈ ਕਿ ਸਤੰਬਰ ਮਹੀਨੇ ਵਿੱਚ ਪੰਜਾਬ ਵਿੱਚ ਪੀਆਰਟੀਸੀ ਤੇ ਪਨਬੱਸ ਮੁਲਾਜ਼ਮਾਂ ਨੇ ਸੂਬਾ ਪੱਧਰੀ ਹੜਤਾਲ ਕੀਤੀ ਸੀ। ਪੰਜਾਬ ਦੇ ਟਰਾਂਸਪੋਰਟ ਮੰਤਰੀ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਕੁਝ ਮੰਗਾਂ ਮੰਨ ਲਈਆਂ ਗਈਆਂ ਸਨ। ਜਦੋਂਕਿ ਹੋਰ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁੜ ਵਿਚਾਰ ਕਰਨ ਦੀ ਗੱਲ ਕਹੀ ਸੀ।
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਸੀ ਕਿ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਪੰਜ ਫੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਧਰਨੇ ਵਿੱਚ ਹਿੱਸਾ ਲੈਣ ਤੋਂ ਬਾਅਦ ਮੁਅੱਤਲ ਕੀਤੇ ਕੰਡਕਟਰਾਂ ਤੇ ਡਰਾਈਵਰਾਂ ਤੇ ਹੋਰ ਮੁਲਾਜ਼ਮਾਂ ਨੂੰ ਵੀ ਅਗਲੇ 15 ਦਿਨਾਂ ਵਿੱਚ ਬਹਾਲ ਕਰ ਦਿੱਤਾ ਜਾਵੇਗਾ। ਠੇਕਾ ਮੁਲਾਜ਼ਮ ਹੜਤਾਲ ’ਤੇ ਸਨ। ਉਨ੍ਹਾਂ 2800 ਦੇ ਕਰੀਬ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ ਸੀ।
ਇਹ ਵੀ ਪੜ੍ਹੋ : Sunam Accident News: ਸੁਨਾਮ 'ਚ ਦਰਦਨਾਕ ਹਾਦਸੇ 'ਚ ਬੱਚੇ ਸਮੇਤ 6 ਦੀ ਮੌਤ; ਮਲੇਰਕੋਟਲਾ ਤੋਂ ਮੱਥਾ ਟੇਕ ਕੇ ਆ ਰਹੇ ਸਨ ਵਾਪਸ
ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ