Qaumi Insaaf Morcha Protest: ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਮੋਹਾਲੀ `ਚ ਰੋਸ ਮਾਰਚ
ਕੌਮੀ ਇਨਸਾਫ ਮੋਰਚੇ ਵੱਲੋਂ ਪਿਛਲੇ 8 ਮਹੀਨਿਆਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਬਾਰਡਰ ਉਤੇ ਧਰਨਾ ਚੱਲ ਰਿਹਾ ਹੈ। ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਮੋਹਾਲੀ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਸਮੇਤ ਸਿੱਖ ਨੁਮਾਇੰਦੇ ਹੋਏ। ਇਸ ਮੌਕੇ ਸੰਤ ਬਾਬਾ ਬ
Qaumi Insaaf Morcha Protest: ਕੌਮੀ ਇਨਸਾਫ ਮੋਰਚੇ ਵੱਲੋਂ ਪਿਛਲੇ 8 ਮਹੀਨਿਆਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਬਾਰਡਰ ਉਤੇ ਧਰਨਾ ਚੱਲ ਰਿਹਾ ਹੈ। ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਮੋਹਾਲੀ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਸਮੇਤ ਸਿੱਖ ਨੁਮਾਇੰਦੇ ਹੋਏ। ਇਸ ਮੌਕੇ ਸੰਤ ਬਾਬਾ ਬਲਜੀਤ ਸਿੰਘ ਦਾਦੂਵਾਲ ਵੀ ਪੁੱਜੇ ਹੋਏ ਹਨ। ਵਾਈਪੀਐੱਸ ਤੋਂ ਮਦਨਪੁਰ ਚੌਕ ਤੋਂ ਏਅਰਪੋਰਟ ਰੋਡ ਸੋਹਾਣਾ ਸਾਹਿਬ ਫਿਰ ਵਾਪਸੀ ਹੋਵੇਗੀ। ਵੱਡੀ ਗਿਣਤੀ ਵਿੱਚ ਤਾਇਨਾਤ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ।
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਦਖ਼ਲ ਤੇ ਬੀਤੀ ਰਾਤ ਤੱਕ ਮੋਹਾਲੀ-ਚੰਡੀਗੜ੍ਹ ਪੁਲਿਸ ਦੇ ਇਨਕਾਰ ਕਰਨ ਮਗਰੋਂ ਕੌਮੀ ਇਨਸਾਫ਼ ਮੋਰਚਾ ਦੇ ਨੁਮਾਇੰਦਿਆਂ ਨੇ 15 ਅਗਸਤ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਦਾ ਫ਼ੈਸਲਾ ਮੁਲਤਵੀ ਕਰ ਦਿੱਤਾ ਹੈ। ਪੁਲਿਸ ਵੱਲੋਂ ਉਨ੍ਹਾਂ ਨੂੰ ਮੁਹਾਲੀ 'ਚ ਅਰਥੀ ਫੂਕ ਮਾਰਚ ਕੱਢਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਸ ਲਈ ਰੂਟ ਪਲਾਨ ਵੀ ਤੈਅ ਕੀਤਾ ਹੈ।
ਕਾਬਿਲੇਗੌਰ ਹੈ ਕਿ ਪਿਛਲੇ ਅੱਠ ਮਹੀਨਿਆਂ ਤੋਂ ਜੇਲ੍ਹਾਂ 'ਚ ਬੰਦ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚਾ ਨੇ ਮੋਹਾਲੀ 'ਚ ਪੱਕਾ ਮੋਰਚਾ ਲਗਾਇਆ ਹੋਇਆ ਹੈ। ਮੋਰਚੇ ਦੇ ਅਹੁਦੇਦਾਰਾਂ ਦੱਸਿਆ ਕਿ ਕਿ ਉਨ੍ਹਾਂ ਦਾ ਮਕਸਦ ਸਰਕਾਰ ਨੂੰ ਜਗਾਉਣਾ ਹੈ। ਉਹ ਕਿਸੇ ਵੀ ਕੀਮਤ 'ਤੇ ਬੰਦੀ ਸਿੱਖਾਂ ਦੀ ਰਿਹਾਈ ਚਾਹੁੰਦੇ ਹਨ। ਉਨ੍ਹਾਂ ਨੇ ਪਹਿਲਾਂ ਚੰਡੀਗੜ੍ਹ 'ਚ ਅਰਥੀ ਫੂਕ ਮਾਰਚ ਕੱਢਣ ਦਾ ਐਲਾਨ ਕੀਤਾ ਸੀ ਪਰ ਪੁਲਿਸ ਅਧਿਕਾਰੀਆਂ ਦੇ ਕਹਿਣ ’ਤੇ ਉਨ੍ਹਾਂ ਨੇ ਚੰਡੀਗੜ੍ਹ ਮਾਰਚ ਨੂੰ ਮੁਲਤਵੀ ਕਰ ਦਿੱਤਾ ਹੈ। ਹੁਣ ਉਹ ਮੁਹਾਲੀ 'ਚ ਹੀ ਰੋਸ ਮਾਰਚ ਕਰ ਰਹੇ ਹਨ।
ਇਹ ਵੀ ਪੜ੍ਹੋ : Independence Day 2023: CM ਭਗਵੰਤ ਮਾਨ ਅੱਜ ਪਟਿਆਲਾ 'ਚ ਲਹਿਰਾਉਣਗੇ ਤਿਰੰਗਾ, ਟਵੀਟ ਕਰ ਦਿੱਤੀ ਦੇਸ਼ ਵਾਸੀਆਂ ਨੂੰ ਵਧਾਈ
ਅਹੁਦੇਦਾਰਾਂ ਨੇ ਦੱਸਿਆ ਕਿ ਅਰਥੀ ਫੂਕ ਮਾਰਚ ਐਸਐਸਪੀ ਦੀ ਕੋਠੀ, ਮਦਨਪੁਰ ਚੌਕ, ਫੇਜ਼ 3-5 ਲਾਈਟ ਪੁਆਇੰਟ, ਰਾਧਾ ਸੁਆਮੀ ਸਤਿਸੰਗ ਭਵਨ ਚੌਕ, ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਹੁੰਦਾ ਹੋਇਆ ਵਾਈ.ਪੀ.ਐਸ ਚੌਕ ਤੋਂ ਹੁੰਦਾ ਹੋਇਆ ਕੌਮੀ ਇਨਸਾਫ਼ ਮੋਰਚੇ ਦੇ ਧਰਨੇ ਵਾਲੀ ਥਾਂ ’ਤੇ ਖ਼ਤਮ ਹੋਵੇਗਾ।