ਮੁੱਖ ਮੰਤਰੀ ਰਿਹਾਇਸ਼ ਦੇ ਅੰਦਰ ਕਾਂਗਰਸੀਆਂ ਦਾ ਜ਼ੋਰਦਾਰ ਪ੍ਰਦਰਸ਼ਨ, ਚੰਡੀਗੜ ਪੁਲਿਸ ਨੇ ਲਿਆ ਹਿਰਾਸਤ 'ਚ
Advertisement
Article Detail0/zeephh/zeephh1213444

ਮੁੱਖ ਮੰਤਰੀ ਰਿਹਾਇਸ਼ ਦੇ ਅੰਦਰ ਕਾਂਗਰਸੀਆਂ ਦਾ ਜ਼ੋਰਦਾਰ ਪ੍ਰਦਰਸ਼ਨ, ਚੰਡੀਗੜ ਪੁਲਿਸ ਨੇ ਲਿਆ ਹਿਰਾਸਤ 'ਚ

ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਇਸ ਕਾਰਵਾਈ ਦੇ ਵਿਰੋਧ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿੱਚ ਸਾਬਕਾ ਅਤੇ ਮੌਜੂਦਾ ਵਿਧਾਇਕ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਪੁੱਜੇ। 

ਮੁੱਖ ਮੰਤਰੀ ਰਿਹਾਇਸ਼ ਦੇ ਅੰਦਰ ਕਾਂਗਰਸੀਆਂ ਦਾ ਜ਼ੋਰਦਾਰ ਪ੍ਰਦਰਸ਼ਨ, ਚੰਡੀਗੜ ਪੁਲਿਸ ਨੇ ਲਿਆ ਹਿਰਾਸਤ 'ਚ

ਚੰਡੀਗੜ- ਪੰਜਾਬ 'ਚ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦੋ ਸਾਬਕਾ ਮੰਤਰੀਆਂ ਖਿਲਾਫ ਕਾਰਵਾਈ ਨੂੰ ਲੈ ਕੇ ਕਾਂਗਰਸ 'ਚ ਉਬਾਲ ਹੈ। ਇਸ ਮਾਮਲੇ ਵਿੱਚ ਕਾਂਗਰਸੀ ਆਗੂ ਮੁੱਖ ਮੰਤਰੀ ਨਿਵਾਸ ਦੇ ਬਾਹਰ ਪਹੁੰਚ ਗਏ ਅਤੇ ਧਰਨਾ ਸ਼ੁਰੂ ਕਰ ਦਿੱਤਾ। ਅਧਿਕਾਰੀ ਉਨ੍ਹਾਂ ਨੂੰ ਮੁੱਖ ਮੰਤਰੀ ਨੂੰ ਮਿਲਣ ਲਈ ਅੰਦਰ ਲੈ ਗਏ ਪਰ ਹਾਲੇ ਤੱਕ ਮੁੱਖ ਮੰਤਰੀ ਨੇ ਉਨ੍ਹਾਂ ਨਾਲ ਮੁਲਾਕਾਤ ਨਹੀਂ ਕੀਤੀ। ਇਸ ਤੋਂ ਨਾਰਾਜ਼ ਕਾਂਗਰਸੀ ਆਗੂ ਮੁੱਖ ਮੰਤਰੀ ਨਿਵਾਸ ਦੇ ਅੰਦਰ ਧਰਨੇ 'ਤੇ ਬੈਠ ਗਏ ਹਨ। ਇਸ ਨਾਲ ਪ੍ਰਸ਼ਾਸਨ ਵਿੱਚ ਹੜਕੰਪ ਮੱਚ ਗਿਆ ਹੈ। ਪੁਲਿਸ ਨੇ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

 

ਇਹ ਪਹਿਲੀ ਵਾਰ ਹੋਵੇਗਾ ਜਦੋਂ ਵਿਰੋਧੀ ਧਿਰ ਦੇ ਮੁੱਖ ਮੰਤਰੀ ਨਿਵਾਸ ਦੇ ਅੰਦਰ ਧਰਨੇ 'ਤੇ ਬੈਠੇ ਹਨ। ਪੰਜਾਬ ਵਿੱਚ ਕਾਂਗਰਸ ਦੇ ਦੋ ਸਾਬਕਾ ਮੰਤਰੀਆਂ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਗਿਲਜੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਕਾਂਗਰਸ ਨੇ ਇਸ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ।

 

ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਇਸ ਕਾਰਵਾਈ ਦੇ ਵਿਰੋਧ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿੱਚ ਸਾਬਕਾ ਅਤੇ ਮੌਜੂਦਾ ਵਿਧਾਇਕ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਪੁੱਜੇ। ਕਾਂਗਰਸੀ ਆਗੂਆਂ ਨੇ ਮਾਨ ਦੀ ਰਿਹਾਇਸ਼ ਦੇ ਬਾਹਰ ਅੱਧਾ ਘੰਟਾ ਧਰਨਾ ਦਿੱਤਾ। ਇਸ ਤੋਂ ਬਾਅਦ ਉਸ ਨੂੰ ਅੰਦਰ ਬੁਲਾਇਆ ਗਿਆ।

 

ਇੱਕ ਘੰਟੇ ਤੋਂ ਵੱਧ ਸਮੇਂ ਤੱਕ ਮੁੱਖ ਮੰਤਰੀ ਨਾਲ ਮੁਲਾਕਾਤ ਨਾ ਹੋਣ ਤੋਂ ਬਾਅਦ ਕਾਂਗਰਸੀ ਆਗੂ ਮੁੱਖ ਮੰਤਰੀ ਨਿਵਾਸ ਦੇ ਅੰਦਰ ਹੀ ਧਰਨੇ 'ਤੇ ਬੈਠ ਗਏ। ਦੱਸਣਯੋਗ ਹੈ ਕਿ ਸੀ. ਐਮ. ਹਾਊਸ ਦੇ ਅਧਿਕਾਰੀਆਂ ਨੇ ਰਾਜਾ ਵੜਿੰਗ ਨੂੰ 5 ਪ੍ਰਤੀਨਿਧ ਲਿਆਉਣ ਲਈ ਕਿਹਾ ਸੀ ਪਰ ਉਹ ਸਾਰੇ ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਨੂੰ ਲੈ ਕੇ ਚਲੇ ਗਏ। ਕਾਂਗਰਸੀ ਵਿਧਾਇਕਾਂ ਨੇ ਸੀ. ਐਮ. ਹਾਊਸ ਦੇ ਅੰਦਰ ਧਰਨਾ ਸ਼ੁਰੂ ਕਰ ਦਿੱਤਾ ਹੈ।

 

ਰਾਜਾ ਵੜਿੰਗ ਨੇ ਕਿਹਾ ਕਿ ਜਦੋਂ ਤੱਕ ਮੁੱਖ ਮੰਤਰੀ ਨਾਲ ਮੁਲਾਕਾਤ ਨਹੀਂ ਕੀਤੀ ਜਾਂਦੀ ਉਦੋਂ ਤੱਕ ਉਹ ਧਰਨੇ 'ਤੇ ਬੈਠੇ ਰਹਿਣਗੇ। ਕਾਂਗਰਸੀ ਵਿਧਾਇਕ ਮੁੱਖ ਮੰਤਰੀ ਦੀ ਰਿਹਾਇਸ਼ ਦੇ ਅੰਦਰ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਸਨ। ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਸਾਬਕਾ ਮੰਤਰੀ ਤੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਰਜਿੰਦਰ ਸਿੰਘ ਬਾਜਵਾ, ਡਾ: ਰਾਜਕੁਮਾਰ ਚੱਬੇਵਾਲ, ਅਰੁਣਾ ਚੌਧਰੀ, ਸੁੱਖ ਸਰਕਾਰੀਆ, ਵਿਕਰਮ ਚੌਧਰੀ, ਜੂਨੀਅਰ ਅਵਤਾਰ ਹੈਨਰੀ, ਪ੍ਰਗਟ ਸਿੰਘ, ਸੁਖਵਿੰਦਰ ਕੋਟਲੀ ਹਾਊਸ ਦੇ ਅੰਦਰ ਮੌਜੂਦ ਸਨ| ਮੁੱਖ ਮੰਤਰੀ ਨਿਵਾਸ ਦੇ ਅੰਦਰ ਹੋਏ ਹੰਗਾਮੇ ਤੋਂ ਬਾਅਦ ਚੰਡੀਗੜ੍ਹ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲੀਸ ਨੇ ਕਾਂਗਰਸੀ ਆਗੂਆਂ ਨੂੰ ਸ਼ਾਂਤ ਹੋਣ ਲਈ ਕਿਹਾ। ਇਸ ’ਤੇ ਵੀ ਕਾਂਗਰਸੀ ਸ਼ਾਂਤ ਨਹੀਂ ਹੋਏ ਅਤੇ ਧਰਨੇ ਅਤੇ ਨਾਅਰੇਬਾਜ਼ੀ ’ਤੇ ਅੜੇ ਰਹੇ। ਇਸ ਮਗਰੋਂ ਪੁਲੀਸ ਨੇ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।

 

WATCH LIVE TV 

Trending news