Mansa News: ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਦੇ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਅੱਜ ਮਾਨਸਾ ਦੇ ਸਾਬਕਾ ਸੈਨਿਕਾਂ ਵੱਲੋਂ ਮਾਨਸਾ ਵਿੱਚ ਅਗਨੀਪੱਥ ਸਕੀਮ ਨੂੰ ਰੱਦ ਕਰਕੇ ਇਸ ਵਿੱਚ ਸੋਧ ਕਰਨ ਦੀ ਮੰਗ ਕੀਤੀ ਗਈ।
Trending Photos
Mansa News: ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਦੇ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਅੱਜ ਮਾਨਸਾ ਦੇ ਸਾਬਕਾ ਸੈਨਿਕਾਂ ਵੱਲੋਂ ਮਾਨਸਾ ਵਿੱਚ ਅਗਨੀਪੱਥ ਸਕੀਮ ਨੂੰ ਰੱਦ ਕਰਕੇ ਇਸ ਵਿੱਚ ਸੋਧ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੇ ਇਸ ਯੋਜਨਾ ਵਿੱਚ ਸੋਧ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਸਾਬਕਾ ਸੈਨਿਕਾਂ ਵੱਲੋਂ ਵੱਡੇ ਪੱਧਰ ਉਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਪਿਛਲੇ ਦਿਨੀਂ ਜੰਮੂ ਕਸ਼ਮੀਰ ਦੇ ਪੰਚ ਸੈਕਟਰ ਵਿੱਚ ਸ਼ਹੀਦ ਹੋਏ ਅਗਨੀਵੀਰ ਅੰਮ੍ਰਿਤਪਾਲ ਸਿੰਘ ਨੂੰ ਸਲਾਮੀ ਨਾ ਦੇਣ ਅਤੇ ਇਸ ਯੋਜਨਾ ਵਿੱਚ ਸੋਧ ਕਰਨ ਦੀ ਮੰਗ ਨੂੰ ਲੈ ਕੇ ਅੱਜ ਮਾਨਸਾ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਵੱਲੋਂ ਬੱਸ ਸਟੈਂਡ ਚੌਕ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਸਾਬਕਾ ਸੈਨਿਕ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਅਗਨੀਪੱਥ ਯੋਜਨਾ ਦੇ ਨਾਲ ਨੌਜਵਾਨ ਪੀੜ੍ਹੀ ਦਾ ਘਾਣ ਹੋ ਰਿਹਾ ਹੈ ਤੇ ਇਸ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ ਇਸ ਯੋਜਨਾ ਦਾ ਵਿਰੋਧ ਕੀਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਹੁਣ ਅਗਨੀਵੀਰ ਵਜੋਂ ਜੋ ਪਹਿਲਾ ਸ਼ਹੀਦ ਹੋਇਆ ਹੈ ਅੰਮ੍ਰਿਤ ਪਾਲ ਸਿੰਘ ਉਸ ਨੂੰ ਬਣਦਾ ਸਨਮਾਨ ਨਾ ਦੇਣ ਤੇ ਰੈਗੂਲਰ ਸੈਨਿਕਾਂ ਦੇ ਵਾਂਗ ਸਹੂਲਤਾਂ ਤੋਂ ਵਾਂਝਾ ਰੱਖਣ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਤਿੱਖੇ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ ਹੈ।
ਇਹ ਵੀ ਪੜ੍ਹੋ : Navratri 2023: ਦੁਰਗਾ ਅਸ਼ਟਮੀ ਤਿਓਹਾਰ ਦੀਆਂ ਪੰਜਾਬ CM ਮਾਨ ਅਤੇ ਰਾਸ਼ਟਰਪਤੀ ਨੇ ਦਿੱਤੀਆਂ ਵਧਾਈਆਂ
ਉਨ੍ਹਾਂ ਨੇ ਕਿਹਾ ਕਿ ਅੱਜ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੀ ਅੰਤਿਮ ਅਰਦਾਸ ਹੈ। ਇਸ ਵਿੱਚ ਜ਼ਿਲ੍ਹੇ ਦੇ ਸਾਬਕਾ ਸੈਨਿਕ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ ਤੇ ਅਗਨੀਪੱਥ ਯੋਜਨਾ ਦੇ ਵਿੱਚ ਸੋਧ ਕਰਨ ਦੀ ਮੰਗ ਨੂੰ ਲੈ ਕੇ ਵੀ ਆਵਾਜ਼ ਉਠਾਈ ਜਾਵੇਗੀ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਵੀ ਅਪੀਲ ਕਰਦੇ ਕਿਹਾ ਕਿ ਅਗਨੀਪੱਥ ਯੋਜਨਾ ਨੂੰ ਰੱਦ ਕਰਕੇ ਇਸ ਯੋਜਨਾ ਵਿੱਚ ਸੋਧ ਕਰਕੇ ਰੈਗੂਲਰ ਸੈਨਿਕਾਂ ਦੀ ਤਰ੍ਹਾਂ ਅਗਨੀਵੀਰ ਨੂੰ ਸਨਮਾਨ ਦਿੱਤਾ ਜਾਵੇ।
ਇਹ ਵੀ ਪੜ੍ਹੋ : Hoshiarpur News: ਕਾਲਜ ਪੜ੍ਹਨ ਦੇ ਨਾਂ 'ਤੇ ਘਰੋਂ ਨਿਕਲੀ ਲੜਕੀ, ਨਹਿਰ 'ਚ ਛਾਲ ਮਾਰ ਕੀਤੀ ਖੁਦਕੁਸ਼ੀ