Mansa Farmer Protest: ਪੰਜਾਬ ਦੇ ਵਿੱਚ ਅੱਜ ਤੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜ ਰੋਜ਼ਾ ਪੰਜਾਬ ਭਰ ਦੇ ਵਿੱਚ ਡਿਪਟੀ ਕਮਿਸ਼ਨਰ ਦਫਤਰਾਂ ਦੇ ਬਾਹਰ ਦਿਨ ਰਾਤ ਦੇ ਧਰਨੇ ਸ਼ੁਰੂ ਕਰ ਦਿੱਤੇ ਹਨ। ਮਾਨਸਾ ਵਿਖੇ ਵੀ ਕਿਸਾਨਾਂ ਵੱਲੋਂ ਡੀਸੀ ਦਫਤਰ ਦੇ ਬਾਹਰ ਧਰਨਾ ਸ਼ੁਰੂ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਕਿਸਾਨੀ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ।


COMMERCIAL BREAK
SCROLL TO CONTINUE READING

ਇਸ ਪ੍ਰਦਰਸ਼ਨ ਬਾਰੇ ਕਿਸਾਨ ਨੇਤਾਵਾਂ ਦਾ ਕਹਿਣਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਨੇ ਕਿ ਖੇਤੀ ਨੀਤੀ ਨੂੰ ਲਾਗੂ ਕੀਤੀ ਜਾਵੇ ਕਿਉਂਕਿ ਜਥੇਬੰਦੀ ਵੱਲੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਦੇ ਨਾਲ ਮੀਟਿੰਗ ਕੀਤੀ ਗਈ ਸੀ ਉਸ ਸਮੇਂ ਵੀ ਇਹ ਮੰਗ ਰੱਖੀ ਗਈ ਸੀ ਤੇ ਸਰਕਾਰ ਨੇ ਲਾਗੂ ਕਰਨ ਦਾ ਭਰੋਸਾ ਦਵਾਇਆ ਸੀ ਪਰ ਉਹ ਨਹੀਂ ਹੋਈ ਉਸੇ ਨੂੰ ਲੈ ਕੇ ਹੁਣੇ ਧਰਨਾ ਦਿੱਤਾ ਜਾ ਰਿਹਾ ਹੈ।


ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਭਰ ਦੇ ਵਿੱਚ ਡਿਪਟੀ ਕਮਿਸ਼ਨਰ ਦਫਤਰਾਂ ਦੇ ਬਾਹਰ ਪੰਜ ਰੋਜ਼ਾ ਧਰਨੇ ਸ਼ੁਰੂ ਕੀਤੇ ਗਏ ਹਨ। ਕਿਸਾਨਾਂ ਦੀ ਮੰਗ ਹੈ ਕਿ ਕਿਸਾਨ ਹਿੱਤ ਦੇ ਵਿੱਚ ਖੇਤੀ ਨੀਤੀ ਬਣਾਈ ਜਾਵੇ। ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਖਤਮ ਕੀਤੇ ਜਾਣ ਲਖੀਮਪੁਰ ਖੀਰੀ ਦੇ ਵਿੱਚ ਕਤਲ ਕੀਤੇ ਗਏ। ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ ਦਿੱਤਾ ਜਾਵੇ ਅਤੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਦਿੱਲੀ ਮੋਰਚੇ ਦੇ ਸ਼ਹੀਦ ਵਾਂਝੇ ਕਿਸਾਨਾਂ ਦੇ ਪਰਿਵਾਰਾਂ ਮੁਆਵਜ਼ਾ ਅਤੇ ਨੌਕਰੀਆਂ ਦਿੱਤੀਆਂ ਜਾਣ, ਹਰ ਕਿਸਾਨ ਦੇ ਖੇਤ ਤੱਕ ਨਹਿਰੀ ਪਾਣੀ ਦਾ ਪ੍ਰਬੰਧ ਕੀਤਾ ਜਾਵੇ, ਕਿਸਾਨਾਂ ਨੂੰ ਬੁਢਾਪੇ ਦੇ ਵਿੱਚ ਦਰਜਾ ਚਾਰ ਮੁਲਾਜ਼ਮ ਦੇ ਤਹਿਤ ਪੈਨਸ਼ਨ ਲਾਗੂ ਕੀਤੀ ਜਾਵੇ।


ਫਸਲਾਂ ਦੇ ਲਾਹੇਵੰਦ ਭਾਅ ਦਿੱਤੇ ਜਾਣ ਅਤੇ ਗੜੇਮਾਰੀ ਦੇ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਹੋਰ ਵੀ ਕਿਸਾਨੀ ਮੰਗਾਂ ਨੂੰ ਲੈ ਕੇ ਪੰਜ ਰੋਜ਼ ਧਰਨੇ ਪੰਜਾਬ ਭਰ ਦੇ ਵਿੱਚ ਡਿਪਟੀ ਕਮਿਸ਼ਨਰ ਦਫਤਰਾਂ ਦੇ ਬਾਹਰ ਦਿੱਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਪੰਜਾਬ ਨਾਲ ਸੰਬੰਧਿਤ ਕਿਸਾਨਾਂ ਦੀਆਂ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਪੰਜਾਬ ਕਮੇਟੀ ਦੇ ਸੱਦੇ 'ਤੇ ਪੰਜਾਬ ਭਰ ਦੇ ਵਿੱਚ ਕਿਸਾਨਾਂ ਵੱਲੋਂ ਹੋਰ ਵੀ ਤਿੱਖਾ ਅੰਦੋਲਨ ਕੀਤਾ ਜਾਵੇਗਾ।