Punjab Roadways Strike: ਪੀਆਰਟੀਸੀ ਤੇ ਪਨਬੱਸ ਕੰਟਰੈਕਟ ਮੁਲਾਜ਼ਮ ਯੂਨੀਅਨ ਨੇ ਰੋਸ ਵਜੋਂ ਵੱਡਾ ਐਲਾਨ ਕੀਤਾ ਹੈ। ਯੂਨੀਅਨ ਦੇ ਆਗੂਆਂ ਨੇ ਐਲਾਨ ਕੀਤਾ ਕਿ  21 ਅਕਤੂਬਰ ਨੂੰ ਪੰਜਾਬ ਭਰ ਵਿੱਚ ਬੱਸਾਂ ਦਾ ਚੱਕਾ ਕੀਤਾ ਜਾਵੇਗਾ ਅਤੇ ਜਾਮ 22 ਅਕਤੂਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਬੱਸ ਮੁਲਾਜ਼ਮਾਂ ਵੱਲੋਂ ਘਿਰਾਓ ਕੀਤਾ ਜਾਵੇਗਾ। ਮੰਗਾਂ ਨੂੰ ਲੈ ਕੇ ਬੱਸ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਡਿਪੂਆਂ ਅੱਗੇ ਗੇਟ ਰੈਲੀਆਂ ਕੀਤੀ। ਇਸ ਤਹਿਤ ਬਠਿੰਡਾ ਵਿੱਚ ਪੰਜਾਬ ਸਰਕਾਰ ਖਿਲਾਫ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਤੇ ਪੀਆਰਟੀਸੀ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਲੰਬੇ ਸਮੇਂ ਤੋਂ ਉਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। 


ਉਨ੍ਹਾਂ ਨੇ ਦੱਸਿਆ ਮੁੱਖ ਮੰਤਰੀ ਪੰਜਾਬ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ,ਘੱਟ ਤਨਖਾਹ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕਰਨ ਸਬੰਧੀ,ਮੁਲਾਜ਼ਮਾਂ ਤੇ ਮਾਰੂ ਕੰਡੀਸ਼ਨਾ ਨੂੰ ਖਤਮ ਕਰਕੇ ਸਰਵਿਸ ਰੂਲ ਲਾਗੂ ਕਰਨ,ਠੇਕੇਦਾਰ ਬਾਹਰ ਕੱਢਣ,ਟਰਾਂਸਪੋਰਟ ਮਾਫੀਆ ਖਤਮ ਕਰਨ,ਕਿਲੋਮੀਟਰ ਬੱਸਾਂ ਬੰਦ ਕਰਨ,ਸਰਕਾਰੀ ਬੱਸਾਂ ਦੀ ਗਿਣਤੀ 10 ਹਜ਼ਾਰ ਕਰਨ ਆਦਿ ਮੰਗਾਂ ਦਾ ਹੱਲ ਕਰਨ ਲਈ ਕਮੇਟੀ ਗਠਿਤ ਕੀਤੀ ਗਈ ਸੀ ਜਿਸ ਵਿੱਚ ਜਥੇਬੰਦੀ ਦੇ 2 ਆਗੂ ਕਮੇਟੀ ਵਿੱਚ ਸ਼ਾਮਲ ਕੀਤੇ ਗਏ ਸੀ 25/11 ਯੂਨੀਅਨ ਵੱਲੋਂ ਆਪਣੇ ਸਾਰੇ ਪੱਖ ਉਸ ਕਮੇਟੀ ਵਿੱਚ ਰੱਖੇ ਗਏ ਸੀ।


2 ਅਦਾਰਿਆਂ ਦੇ ਡਾਇਰੈਕਟਰਾ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪਾਲਸੀ ਬਣਾ ਕੇ ਟਰਾਂਸਪੋਰਟ  ਮੰਤਰੀ ਸਾਹਿਬ ਨੂੰ ਭੇਜ ਦਿੱਤੀ ਹੈ ਪਰ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪਾਲਸੀ ਨੂੰ ਲੰਮਕਾ ਕੇ ਟਾਇਮ ਟਪਾਉਣ ਚਹੁੰਦੀ ਹੈ। 


ਨਾਲ ਹੀ ਉਹਨਾਂ ਦੱਸਿਆ ਕਿ 25 ਸਤੰਬਰ ਨੂੰ ਪ੍ਰੈਸ ਕਾਨਫਰੰਸ ਚੰਡੀਗੜ੍ਹ, 8 ਅਕਤੂਬਰ ਨੂੰ ਜਲੰਧਰ ਕੰਨਵੈਨਸ਼ਨ 15 ਅਕਤੂਬਰ ਨੂੰ ਬੱਸ ਸਟੈਂਡ ਬੰਦ ਕੀਤੇ ਜਾਣਗੇ , 18 ਅਕਤੂਬਰ ਨੂੰ ਗੇਟ ਰੈਲੀਆਂ ਕਰਕੇ 21 ਅਕਤੂਬਰ  ਤੋਂ ਪੂਰਨ ਤੌਰ ਤੇ ਚੱਕਾ ਜਾਮ ਕੀਤਾ ਜਾਵੇਗਾ ਅਤੇ 22 ਅਕਤੂਬਰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ।