PRTC Bus Accident: ਟਰੈਕਟਰ ਨਾਲ ਟੱਕਰ ਮਗਰੋਂ ਓਵਰਬ੍ਰਿਜ ਉਪਰੋਂ ਡਿੱਗੀ ਪੀਆਰੀਟੀਸੀ ਬੱਸ; ਕਈ ਸਵਾਰੀਆਂ ਜ਼ਖ਼ਮੀ
PRTC Bus Accident: ਵੀਰਵਾਰ ਸਵੇਰੇ ਅਬੋਹਰ ਤੋਂ ਮਲੋਟ ਰੋਡ ਗੋਬਿੰਦਗੜ੍ਹ ਕੋਲ ਪੀਆਰਟੀਸੀ ਦੀ ਬੱਸ ਟਰੈਕਟਰ ਨਾਲ ਟਕਰਾਉਣ ਤੋਂ ਬਾਅਦ ਓਵਰਬ੍ਰਿਜ ਦੀ ਰੇਲਿੰਗ ਤੋੜ ਕੇ ਥੱਲੇ ਡਿੱਗ ਗਈ।
PRTC Bus Accident: ਵੀਰਵਾਰ ਸਵੇਰੇ ਅਬੋਹਰ ਤੋਂ ਮਲੋਟ ਰੋਡ ਗੋਬਿੰਦਗੜ੍ਹ ਕੋਲ ਪੀਆਰਟੀਸੀ ਦੀ ਬੱਸ ਟਰੈਕਟਰ ਨਾਲ ਟਕਰਾਉਣ ਤੋਂ ਬਾਅਦ ਓਵਰਬ੍ਰਿਜ ਦੀ ਰੇਲਿੰਗ ਤੋੜ ਕੇ ਥੱਲੇ ਡਿੱਗ ਗਈ ਜਦਕਿ ਟਰੈਕਟਰ-ਟਰਾਲੀ ਦੇ ਤਿੰਨ ਟੁਕੜੇ ਹੋ ਗਏ ਹਨ। ਇਸ ਘਟਨਾ ਵਿੱਚ ਬੱਸ ਅਤੇ ਟਰੈਕਟਰ-ਟਰਾਲੀ ਦੇ ਚਾਲਕ ਜ਼ਖ਼ਮੀ ਹੋ ਗਏ।
ਇਸ ਵਿਚੋਂ ਦੋ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੇ ਫ਼ਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਸ ਚਾਲਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 5:15 ਵਜੇ ਉਹ ਅਬੋਹਰ ਤੋਂ ਮਲੋਟ ਵੱਲ ਜਾ ਰਿਹਾ ਸੀ ਜਦੋਂ ਗੋਬਿੰਦਗੜ੍ਹ ਨੇੜੇ ਪਹੁੰਚਿਆ ਤਾਂ ਅਚਾਨਕ ਉਸ ਦੀ ਬੱਸ ਦੀਆਂ ਲਾਈਟਾਂ ਬੰਦ ਹੋ ਗਈਆਂ ਤੇ ਅੱਗੇ ਪੁਲ 'ਤੇ ਜਾ ਕੇ ਰੁਕ ਗਿਆ।
ਲਾਈਟਾਂ ਵੀ ਬੰਦ ਹੋਣ ਕਾਰਨ ਉਹ ਟਰੈਕਟਰ ਨੂੰ ਸੜਕ ਉਤੇ ਅੱਗੇ ਜਾਂਦਾ ਦੇਖ ਨਹੀਂ ਸਕਿਆ। ਗੁਰਪ੍ਰੀਤ ਨੇ ਦੱਸਿਆ ਕਿ ਹਨੇਰਾ ਹੋਣ ਕਾਰਨ ਉਸ ਦੀ ਬੱਸ ਇੱਕ ਟਰੈਕਟਰ-ਟਰਾਲੀ ਨਾਲ ਟਕਰਾ ਗਈ, ਜਿਸ ਕਾਰਨ ਦੋਵੇਂ ਵਾਹਨ ਬੇਕਾਬੂ ਹੋ ਗਏ ਤੇ ਬੱਸ ਓਵਰਬ੍ਰਿਜ ਦੀ ਰੇਲਿੰਗ ਤੋੜ ਕੇ ਕਰੀਬ 4 ਫੁੱਟ ਦੀ ਉਚਾਈ ਤੋਂ ਡਿੱਗ ਕੇ ਪਲਟ ਗਈ।
ਇਸ ਘਟਨਾ ਵਿੱਚ ਬੱਸ ਚਾਲਕ ਗੁਰਪ੍ਰੀਤ ਸਿੰਘ ਤੋਂ ਇਲਾਵਾ ਟਰੈਕਟਰ ਟਰਾਲੀ ਉਤੇ ਸਵਾਰ ਭਗਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਗਦਰ ਖੇੜਾ ਰਾਜਸਥਾਨ ਅਤੇ ਸੁਖਪਾਲ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਪਿੰਡ ਦੌਦਾ ਜ਼ਖ਼ਮੀ ਹੋ ਗਏ ਹਨ। ਘਟਨਾ ਤੋਂ ਬਾਅਦ ਜ਼ਖਮੀਆਂ ਨੂੰ ਭਗਤ ਸਿੰਘ ਅਤੇ ਸੁਖਪਾਲ ਸਿੰਘ ਨੂੰ ਇਲਾਜ ਲਈ ਰੈਫਰ ਕਰ ਦਿੱਤਾ ਗਿਆ।
ਗੁਰਪ੍ਰੀਤ ਸਿੰਘ ਅਨੁਸਾਰ ਘਟਨਾ ਸਮੇਂ ਬੱਸ ਵਿੱਚ 15 ਦੇ ਕਰੀਬ ਸਵਾਰੀਆਂ ਬੈਠੀਆਂ ਹੋਈਆਂ ਸਨ, ਜਿਨ੍ਹਾਂ ਵਿੱਚੋਂ ਇੱਕ ਔਰਤ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਤੇ ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ।
ਇਹ ਵੀ ਪੜ੍ਹੋ : IT Raid Ludhiana: ਲੁਧਿਆਣਾ ਦੇ ਨਾਮੀਂ ਟਰਾਂਸਪੋਟਰਾਂ ਦੇ ਘਰ ਅਤੇ ਦਫਤਰ ਵਿੱਚ ਇਨਕਮ ਟੈਕਸ ਦੀ ਛਾਪੇਮਾਰੀ
ਇਸ ਹਾਦਸੇ ਵਿੱਚ ਬੱਸ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਰਾਹਤ ਦੀ ਗੱਲ ਇਹ ਹੈ ਕਿ ਘਟਨਾ ਸਮੇਂ ਬੱਸ ਪੁਲ 'ਤੇ ਜ਼ਿਆਦਾ ਉਚਾਈ 'ਤੇ ਨਹੀਂ ਸੀ, ਨਹੀਂ ਤਾਂ ਵੱਡਾ ਜਾਨੀ ਨੁਕਸਾਨ ਹੋ ਸਕਦਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : Ferozepur Parents Attack News: ਕਲਯੁੱਗੀ ਪੁੱਤ ਵੱਲੋਂ ਜਾਇਦਾਦ ਲਈ ਮਾਪਿਆਂ ਦੀ ਕੁੱਟਮਾਰ ਮਾਮਲੇ ਵਿੱਚ ਪੁਲਿਸ ਦੇ ਹੱਥ ਖਾਲੀ