Faridkot News: ਫਰੀਦਕੋਟ ਬੱਸ ਸਟੈਂਡ ਉਤੇ 2 ਦਿਨਾਂ ਤੋਂ ਹੜਤਾਲ ਮਗਰੋਂ ਕਲੈਰੀਕਲ ਸਟਾਫ ਨੂੰ ਪੀਆਰਟੀਸੀ ਮੈਨੇਜਮੈਂਟ ਵੱਲੋਂ ਹਾਜ਼ਰੀ ਨਹੀਂ ਲਗਾਉਣ ਦਿੱਤੀ ਗਈ, ਜਿਸ ਤੋਂ ਬਾਅਦ ਵਿਵਾਦ ਪੈਦਾ ਹੋ ਗਿਆ ਅਤੇ ਸਮੂਹ ਕੱਚੇ ਮੁਲਾਜ਼ਮਾਂ ਨੇ ਇਕ ਵਾਰ ਮੁੜ ਬੱਸ ਸਟੈਂਡ ਬੰਦ ਕਰਕੇ ਕੰਮਕਾਜ ਠੱਪ ਕਰ ਦਿੱਤਾ।


COMMERCIAL BREAK
SCROLL TO CONTINUE READING

ਫਰੀਦਕੋਟ ਸਮੇਤ ਸੂਬੇ ਦੇ ਹੋਰ ਪੀਆਰਟੀਸੀ ਦੇ ਡਿਪੂਆਂ ਵਿੱਚ ਵੀ ਅਜਿਹੇ ਹੀ ਹਾਲਾਤ ਪੈਦਾ ਹੋ ਗਏ ਹਨ ਅਤੇ ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੈਜਮੈਂਟ ਨੇ ਆਪਣਾ ਅੜੀਅਲ ਰਵੱਈਆ ਨਾ ਛੱਡਿਆ ਤਾਂ ਪੰਜਾਬ ਰੋਡਵੇਜ਼ ਦੇ ਡਿਪੂਆਂ ਵਿੱਚ ਵੀ ਕੰਮਕਾਜ ਠੱਪ ਕਰ ਦਿੱਤਾ ਜਾਵੇਗਾ।


ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ 6 ਜਨਵਰੀ ਤੋਂ 8 ਜਨਵਰੀ ਤੱਕ ਤਿੰਨ ਰੋਜ਼ਾ ਹੜਤਾਲ ਕੀਤੀ ਗਈ ਸੀ ਅਤੇ ਇੱਕ ਦਿਨ ਪਹਿਲਾਂ 7 ਜਨਵਰੀ ਨੂੰ ਯੂਨੀਅਨ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਾ ਸੀ ਪਰ ਪ੍ਰਸ਼ਾਸਨ ਨੇ ਯੂਨੀਅਨ ਦੀ 15 ਜਨਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕਰਵਾ ਦਿੱਤੀ।


ਇਸ ਤੋਂ ਬਾਅਦ ਹੜਤਾਲ ਖ਼ਤਮ ਕਰ ਦਿੱਤੀ ਗਈ ਸੀ। ਅੱਜ ਸਵੇਰੇ ਫਰੀਦਕੋਟ ਸਥਿਤ ਪੀਆਰਟੀਸੀ ਡਿਪੂ ਵਿਖੇ ਕਰਮਚਾਰੀ ਵੀ ਆਪਣੇ ਕੰਮ ਉਤੇ ਪਰਤ ਗਏ ਸਨ ਪਰ ਮੈਨੇਜਮੈਂਟ ਨੇ ਹੜਤਾਲ ਦਾ ਸਮਰਥਨ ਕਰ ਰਹੇ ਕਲੈਰੀਕਲ ਸਟਾਫ ਨੂੰ ਹਾਜ਼ਰੀ ਨਹੀਂ ਲਗਾਉਣ ਦਿੱਤੀ, ਜਿਸ ਤੋਂ ਬਾਅਦ ਵਿਵਾਦ ਹੋ ਗਿਆ ਅਤੇ ਕਰਮਚਾਰੀਆਂ ਦੇ ਗੇਟ ਬੰਦ ਕਰ ਦਿੱਤਾ ਅਤੇ ਬੱਸ ਸਟੈਂਡ ਉਤੇ ਕੰਮ ਠੱਪ ਹੋ ਗਿਆ।


ਇਸ ਮੌਕੇ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ ਸੂਬਾਈ ਆਗੂ ਹਰਪ੍ਰੀਤ ਸਿੰਘ ਸੋਢੀ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਮੀਟਿੰਗਾਂ ਕਰਕੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ ਕਰਵਾ ਰਹੀ ਹੈ ਜਦਕਿ ਦੂਜੇ ਪਾਸੇ ਮੈਨੇਜਮੈਂਟ ਹੜਤਾਲੀ ਮੁਲਾਜ਼ਮਾਂ ਨੂੰ ਹਾਜ਼ਰ ਨਹੀਂ ਹੋਣ ਦੇ ਰਹੀ | ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।


ਉਨ੍ਹਾਂ ਨੇ ਕਿਹਾ ਕਿ ਫਰੀਦਕੋਟ ਸਮੇਤ ਸੂਬੇ ਦੇ ਹੋਰ ਪੀਆਰਟੀਸੀ ਡਿਪੂਆਂ ਵਿੱਚ ਵੀ ਇਹੋ ਜਿਹੇ ਹਾਲਾਤ ਪੈਦਾ ਹੋ ਗਏ ਹਨ ਤੇ ਜੇਕਰ ਮੈਨੇਜਮੈਂਟ ਨੇ ਆਪਣਾ ਅੜੀਅਲ ਰਵੱਈਆ ਨਾ ਛੱਡਿਆ ਤਾਂ ਉਹ ਪੰਜਾਬ ਰੋਡਵੇਜ਼ ਦੇ ਡਿਪੂਆਂ ਨੂੰ ਵੀ ਬੰਦ ਕਰਵਾ ਦੇਣਗੇ ਅਤੇ ਇੱਕ ਵਾਰ ਫਿਰ ਚੱਕਾ ਜਾਮ ਕਰਨਗੇ।


ਇਹ ਵੀ ਪੜ੍ਹੋ : NIA News: ਪੰਜਾਬ ਦੇ ਥਾਣਿਆਂ 'ਤੇ ਗ੍ਰਨੇਡ ਸੁੱਟਣ ਦੇ ਮਾਸਟਰ ਮਾਈਂਡ ਗੈਂਗਸਟਰ ਹੈਪੀ ਪਾਸੀਆਂ ਉਤੇ 5 ਲੱਖ ਰੁਪਏ ਦਾ ਇਨਾਮ ਰੱਖਿਆ