Punjab Bus Strike Day 2: ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਹੜ੍ਹਤਾਲ ਨੂੰ ਲੈ ਕੇ ਸਹਾਮਣੇ ਆਈ ਵੱਡੀ ਖ਼ਬਰ
Punjab Bus Strike Day 2: ਪੀਆਰਟੀਸੀ ਤੇ ਪਨਬੱਸ ਠੇਕਾ ਮੁਲਾਜ਼ਮ ਯੂਨੀਅਨ ਦੀ ਪ੍ਰਸ਼ਾਸਨ ਨਾਲ ਮੀਟਿੰਗ ਹੋਈ ਜਿਸ ਤੋਂ ਬਾਅਦ ਹੜਤਾਲ ਖਤਮ ਦਾ ਐਲਾਨ ਕੀਤਾ ਗਿਆ।
Punjab Bus Strike Day 2(ਰੋਹਿਤ ਬਾਂਸਲ): ਪੰਜਾਬ ’ਚ ਸਰਕਾਰੀ ਬੱਸਾਂ ਦੀ ਹੜਤਾਲ ਖ਼ਤਮ ਹੋ ਗਈ ਹੈ। ਦੋ ਦਿਨਾਂ ਦੀ ਹੜਤਾਲ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਮੁਤਾਬਿਕ ਪੀਆਰਟੀਸੀ ਤੇ ਪਨਬੱਸ ਠੇਕਾ ਮੁਲਾਜ਼ਮ ਯੂਨੀਅਨ ਦੀ ਪ੍ਰਸ਼ਾਸਨ ਨਾਲ ਮੀਟਿੰਗ ਹੋਈ ਜਿਸ ਤੋਂ ਬਾਅਦ ਹੜਤਾਲ ਖਤਮ ਦਾ ਐਲਾਨ ਕੀਤਾ ਗਿਆ। ਇਨ੍ਹਾਂ ਹੀ ਨਹੀਂ ਮੀਟਿੰਗ ’ਚ ਮੁਲਾਜ਼ਮ ਦੀ ਸੀਐੱਮ ਭਗਵੰਤ ਮਾਨ ਦੇ ਨਾਲ ਮੀਟਿੰਗ ਵੀ ਤੈਅ ਹੋਈ ਹੈ। ਜੋ ਕਿ 15 ਜਨਵਰੀ ਨੂੰ ਹੋਵੇਗੀ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਚੇ ਕੰਮ ਨਾਲ ਖੁਦ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਵਿਚੋਲਗੀ ਸਿਸਟਮ ਖਤਮ ਕੀਤਾ ਜਾਵੇਗਾ ਕਿਲੋਮੀਟਰ ਸਕੀਮਾਂ ਨੂੰ ਬੰਦ ਕਰਕੇ ਨਵੀਆਂ ਬੱਸਾਂ ਪਾ ਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਵਿਭਾਗ ਵਿੱਚ ਠੇਕੇਦਾਰੀ ਸਿਸਟਮ ਪੂਰਨ ਰੂਪ ਵਿੱਚ ਖਤਮ ਹੋਵੇਗਾ ਪਰ ਅੱਜ ਢਾਈ ਸਾਲ ਬੀਤਣ ਦੇ ਬਾਵਜੂਦ ਵੀ ਸਰਕਾਰ ਨੇ ਕਿਸੇ ਮੰਗ ਵੱਲ ਧਿਆਨ ਨਹੀਂ ਦਿੱਤਾ ਵਾਰ-ਵਾਰ ਮੀਟਿੰਗਾਂ ਦੇਣ ਦੇ ਬਾਵਜੂਦ ਵੀ ਕੋਈ ਮਸਲਾ ਹੱਲ ਨਹੀਂ ਹੋਇਆ।