PSEB 10th Result 2023: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਸ਼੍ਰੇਣੀ ਦੀ ਮਾਰਚ 2023 ਵਿੱਚ ਕਰਵਾਈ ਗਈ ਪ੍ਰੀਖਿਆ ਦਾ ਨਤੀਜਾ ਸ਼ੁੱਕਰਵਾਰ 26 ਮਈ ਨੂੰ ਐਲਾਨਿਆ ਜਾਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੈੱਸ ਨੂੰ ਮੁਹੱਈਆ ਕਰਵਾਈ ਜਾਣਕਾਰੀ ਅਨੁਸਾਰ ਮਾਰਚ 2023 ਵਿੱਚ ਕਰਵਾਈ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਦਾ ਨਤੀਜਾ 26 ਮਈ ਨੂੰ ਐਲਾਨ ਕਰ ਦਿੱਤਾ ਜਾਵੇਗਾ। ਸਬੰਧਤ ਪ੍ਰੀਖਿਆਰਥੀਆਂ ਦੀ ਜਾਣਕਾਰੀ ਲਈ ਇਹ ਨਤੀਜਾ ਅਗਲੇ ਦਿਨ 27 ਮਈ ਨੂੰ ਬੋਰਡ ਦੀ ਵੈਬਸਾਈਟ www,pseb.ac.in ਅਤੇ www.indiaresults.com 'ਤੇ ਉਪਲਬਧ ਕਰਵਾ ਦਿੱਤਾ ਜਾਵੇਗਾ। ਇਨ੍ਹਾਂ ਵੈੱਬ-ਸਾਈਟਜ਼ ਤੋਂ ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ ਦੇਖ ਤੇ ਡਾਊਨਲੋਡ ਕਰ ਸਕਣਗੇ।


COMMERCIAL BREAK
SCROLL TO CONTINUE READING

ਇਸ ਤਰ੍ਹਾਂ ਚੈਕ ਕਰੋ ਨਤੀਜਾ
ਪੰਜਾਬ ਬੋਰਡ 10ਵੀਂ ਜਮਾਤ ਦਾ ਨਤੀਜਾ ਦੇਖਣ ਲਈ ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਅਧਿਕਾਰਤ ਵੈੱਬਸਾਈਟ pseb.ac.in ਉਪਰ ਜਾਣਾ ਪਵੇਗਾ। ਇਸ ਪਿੱਛੋਂ ਹੋਮਪੇਜ 'ਤੇ ਨਤੀਜਾ ਲਿੰਕ ਦੇਖੋ। ਹੁਣ ਅਗਲੇ ਪੜਾਅ 'ਚ ਲੌਗਇਨ ਵੇਰਵੇ ਦਰਜ ਕਰੋ ਤੇ ਸਬਮਿਟ ਕਰੋ। ਹੁਣ PSEB ਕਲਾਸ 10ਵੀਂ ਕਲਾਸ ਦਾ ਨਤੀਜਾ 2023 ਸਕ੍ਰੀਨ 'ਤੇ ਦਿਖਾਈ ਦੇਵੇਗਾ। ਇਸ ਨੂੰ ਡਾਊਨਲੋਡ ਕਰੋ। ਭਵਿੱਖ ਦੇ ਸੰਦਰਭ ਲਈ ਇਸਦਾ ਪ੍ਰਿੰਟਆਊਟ ਲਓ।


12ਵੀਂ ਦੇ ਨਤੀਜਿਆਂ 'ਚ ਕੁੜੀਆਂ ਨੇ ਮਾਰੀ ਬਾਜ਼ੀ
ਕਾਬਿਲੇਗੌਰ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬੀਤੇ ਦਿਨ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਸੀ। ਇੱਕ ਵਾਰ ਫਿਰ ਕੁੜੀਆਂ ਨੇ ਬਾਜ਼ੀ ਮਾਰੀ ਅਤੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਕੇ ਲੜਕਿਆਂ ਨੂੰ ਪਿੱਛੇ ਛੱਡ ਦਿੱਤਾ ਸੀ। ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਵੱਲੋਂ ਜਾਰੀ ਮੈਰਿਟ ਸੂਚੀ ਅਨੁਸਾਰ ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ (ਮਾਨਸਾ) ਦੀ ਸੁਜਾਨ ਕੌਰ ਪੁੱਤਰੀ ਨਿਰਮਲ ਸਿੰਘ ਨੇ 100 ਫ਼ੀਸਦੀ (500\/500) ਅੰਕ ਲੈ ਕੇ ਪੰਜਾਬ ਭਰ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ।


ਇਹ ਵੀ ਪੜ੍ਹੋ : Faridkot Immigration scam: ਫਰੀਦਕੋਟ ਦੀ ਇੱਕ ਨਿੱਜੀ ਇਮੀਗ੍ਰੇਸ਼ਨ ਸੰਸਥਾ ਦਾ ਮੁਖੀ ਕਰੋੜਾਂ ਰੁਪਏ ਦੀ 'ਠੱਗੀ' ਮਾਰ ਕੇ ਹੋਇਆ ਫਰਾਰ!


ਐੱਮਐੱਸਡੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਦੀ ਸ਼੍ਰੇਆ ਸਿੰਗਲਾ ਪੁੱਤਰੀ ਦੇਵਿੰਦਰ ਸਿੰਗਲਾ ਨੇ 498 ਅੰਕ ਲੈ ਕੇ ਦੂਜਾ ਤੇ ਬੀਸੀਐੱਮ ਸੀਨੀਅਰ ਸੈਕੰਡਰੀ ਐੱਚਐੱਮ 150, ਜਮਾਲਪੁਰ ਕਲੋਨੀ, ਫੋਕਲ ਪੁਆਇੰਟ ਲੁਧਿਆਣਾ ਦੀ ਨਵਪ੍ਰੀਤ ਕੌਰ ਪੁੱਤਰੀ ਅਮਰੀਕ ਸਿੰਘ ਨੇ 497 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਸੀ। ਇਹ ਤਿੰਨੋਂ ਵਿਦਿਆਰਥਣਾਂ ਹਿਊਮੈਨਟੀਜ਼ ਗਰੁੱਪ ਦੀਆਂ ਹਨ।


ਇਹ ਵੀ ਪੜ੍ਹੋ : PSEB Class 12th Board Result 2023: 12ਵੀਂ 'ਚ ਅੱਵਲ ਵਿਦਿਆਥਣਾਂ ਨੂੰ ਪੰਜਾਬ ਸਰਕਾਰ ਵੱਲੋਂ ਮਿਲੇਗਾ ਇਨਾਮ!