PSEB 8th class result: ਪੂਰੇ ਪੰਜਾਬ ਵਿੱਚ 8ਵੀਂ ਕਲਾਸ `ਚ ਅੱਵਲ ਆਉਣ ਵਾਲੀਆਂ ਕੁੜੀਆਂ ਲਈ CM ਮਾਨ ਦਾ ਵੱਡਾ ਐਲਾਨ
PSEB 8th Result 2023 Out: ਪੰਜਾਬ ਬੋਰਡ ਵੱਲੋਂ 28 ਅਪ੍ਰੈਲ ਸ਼ੁੱਕਰਵਾਰ ਨੂੰ ਅੱਠਵੀਂ ਜਮਾਤ ਦੀ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ ਕੀਤਾ ਗਿਆ ਹੈ। ਲਗਭਗ ਤਿੰਨ ਲੱਖ ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ ਸੀ।
PSEB 8th Result 2023 Out: ਪੰਜਾਬ ਬੋਰਡ ਵੱਲੋਂ 28 ਅਪ੍ਰੈਲ ਸ਼ੁੱਕਰਵਾਰ ਨੂੰ ਅੱਠਵੀਂ ਜਮਾਤ ਦੀ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ ਕਰ ਦਿੱਤਾ ਗਿਆ ਹੈ। ਲਗਭਗ ਤਿੰਨ ਲੱਖ ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ ਸੀ। ਪੀਐਸਈਬੀ ਦੇ ਚੇਅਰਪਰਸਨ ਡਾ: ਸਤਬੀਰ ਬੇਦੀ ਅਤੇ ਵਾਈਸ ਚੇਅਰਮੈਨ ਵਰਿੰਦਰ ਕੁਮਾਰ ਭਾਟੀਆ ਨੇ ਟਾਪਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਟਾਪਰਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ।
ਉਨ੍ਹਾਂ PSEB ਦੇ 8ਵੀਂ ਦੇ ਨਤੀਜਿਆਂ 'ਚ ਅੱਵਲ ਕੁੜੀਆਂ ਨੂੰ ਟਵੀਟ ਕਰ ਦਿੱਤੀ ਵਧਾਈ ਹੈ। ਇਸ ਐਲਾਨ ਤਹਿਤ ਉਹਨਾਂ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਵਿੱਚ ਪਹਿਲੇ, ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੀਆਂ ਬੱਚੀਆਂ ਨੂੰ ਪੰਜਾਬ ਸਰਕਾਰ ਵੱਲੋਂ 51000-51000 ਰੁਪਏ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਇੰਨਾਂ ਵਿਦਿਆਰਥਣਾਂ ਦੇ ਅਧਿਆਪਕ ਵੀ ਸਨਮਾਨਿਤ ਕੀਤੇ ਜਾਣਗੇ।
ਇਹ ਵੀ ਪੜ੍ਹੋ: Amritsar News: 14 ਯਾਤਰੀਆਂ ਨੂੰ ਏਅਰਪੋਰਟ 'ਤੇ ਛੱਡ ਕੇ ਰਵਾਨਾ ਹੋਈ ਦੁਬਈ ਫਲਾਈਟ; ਸਟਾਫ ਨੇ ਦੱਸਿਆ ਇਹ ਕਾਰਨ
ਦੱਸ ਦਈਏ ਕਿ ਜ਼ਿਲ੍ਹਾ ਮਾਨਸਾ ਦੇ ਬੁਢਲਾਡਾ ਦੀ ਰਹਿਣ ਵਾਲੀ ਲਵਪ੍ਰੀਤ ਕੌਰ ਨੇ ਪਹਿਲਾਂ ਸਥਾਨ ਅਤੇ ਗੁਰਅਕਿੰਤ ਕੌਰ ਨੇ 100 ਫੀਸਦ ਅੰਕਾਂ ਦੇ ਨਾਲ ਦੂਜਾ ਸਥਾਨ ਹਾਸਿਲ ਕੀਤਾ ਹੈ। ਇਸ ਤੋਂ ਇਲਾਵਾ ਲੁਧਿਆਣਾ ਦੇ ਬੱਸੀਆਂ ਦੀ ਸਮਰਪ੍ਰੀਤ ਕੌਰ 99.67% ਦੇ ਅੰਕਾਂ ਦੇ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ।
ਇਹ ਵੀ ਪੜ੍ਹੋ: Wrestlers Protest: ਬ੍ਰਿਜ ਭੂਸ਼ਣ ਸਿੰਘ ਦੀਆਂ ਵਧਣਗੀਆਂ ਮੁਸ਼ਕਿਲਾਂ, ਦਿੱਲੀ ਪੁਲਿਸ ਨੇ ਦਰਜ ਦੋ ਕੀਤੀਆਂ FIRs
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਵਰਿੰਦਰ ਭਾਟੀਆ ਅੱਵਲ ਆਏ ਵਿਦਿਆਰਥੀ, ਪਾਸ ਫੀਸਦੀ ਤੇ ਹੋਰ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਇਸ ਵਾਰ 8ਵੀਂ ਜਮਾਤ ਦੇ ਨਤੀਜਿਆਂ ਵਿੱਚ ਲੜਕੀਆਂ ਨੇ ਬਾਜ਼ੀ ਮਾਰ ਲਈ ਹੈ। ਪੰਜਾਬ ਬੋਰਡ 8ਵੀਂ ਜਮਾਤ ਦੇ ਨਤੀਜਿਆਂ ਦੀ ਗੱਲ ਕਰੀਏ ਤਾਂ ਕੁਲ ਪਾਸ ਫ਼ੀਸਦੀ 98.01 ਰਹੀ, ਜਿਸ ਵਿਚੋਂ ਲੜਕੀਆਂ ਪਾਸ ਫ਼ੀਸਦੀ 98.68 ਅਤੇ ਲੜਕਿਆਂ ਦੀ ਪਾਸ ਫੀਸਦੀ 97.41 ਰਹੀ। ਇਸ ਤੋਂ ਇਲਵਾ ਟਰਾਂਸਜ਼ੈਡਰ ਵਿਦਿਆਰਥੀਆਂ ਦਾ ਪਾਸ ਫ਼ੀਸਦੀ 100 ਫੀਸਦੀ ਰਿਹਾ। ਪਾਸ ਫ਼ੀਸਦ 'ਚ ਪਠਾਨਕੋਟ 99.33 ਪੰਜਾਬ ਭਰ 'ਚੋਂ ਅੱਵਲ ਰਿਹਾ ਜਦਕਿ ਮੋਗਾ 96.79 ਫ਼ੀਸਦ ਨਾਲ ਫਾਡੀ ਰਿਹਾ। ਕਪੂਰਥਲਾ 99.10 ਫੀਸਦੀ ਨਾਲ ਦੂਜੇ ਸਥਾਨ ਉਤੇ ਰਿਹਾ।