Punjab Board PSEB Class 12 english paper leak news: ਪਿਛਲੇ ਮਹੀਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਸ਼੍ਰੇਣੀ ਦੀ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਸੀ (PSEB class 12 board exam date sheet 2023)। ਹੁਣ ਇਸ ਮਾਮਲੇ 'ਚ 2 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।  


COMMERCIAL BREAK
SCROLL TO CONTINUE READING

ਪੰਜਾਬ ਪੁਲਿਸ ਵੱਲੋਂ PSEB 12ਵੀਂ ਜਮਾਤ ਦੇ ਅੰਗਰੇਜ਼ੀ ਪੇਪਰ ਲੀਕ ਦੇ ਸੰਬੰਧ ਵਿੱਚ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮਾਂ ਦੀ ਪਛਾਣ ਵੀਰ ਸਿੰਘ ਅਤੇ ਗਗਨ ਵਜੋਂ ਹੋਈ ਹੈ।


ਦੱਸ ਦਈਏ ਕਿ ਫਿਲਹਾਲ ਪੁਲਿਸ ਵੱਲੋਂ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਦਾ ਪਤਾ ਲਗਾਇਆ ਜਾ ਰਿਹਾ ਹੈ। ਗੁਰਦਾਸਪੁਰ ਦੇ ਥਾਣਾ ਸਿਟੀ ਪੁਲਿਸ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਗਿਆ ਸੀ।


ਦੱਸਣਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰ੍ਹਵੀਂ ਸ਼੍ਰੇਣੀ ਦੇ ਅੰਗਰੇਜ਼ੀ ਦੀ ਪ੍ਰੀਖਿਆ ਤੋਂ ਕੁਝ ਘੰਟੇ ਪਹਿਲਾਂ ਹੀ ਪੇਪਰ ਲੀਕ ਹੋ ਗਿਆ ਸੀ। ਜਿਵੇਂ ਹੀ ਇਸ ਦੀ ਸ਼ਿਕਾਇਤ ਮਿਲੀ ਤਾਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ’ਤੇ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਗਿਆ ਸੀ। 


ਇਹ ਵੀ ਪੜ੍ਹੋ: Punjab Budget Session 2023: ਸਿੱਧੂ ਮੂਸੇਵਾਲਾ ਨੂੰ ਲੈ ਕੇ ਸਦਨ 'ਚ ਹੰਗਾਮਾ, ਭਲਕੇ 10 ਵਜੇ ਤੱਕ ਲਈ ਸਦਨ ਮੁਲਤਵੀ


ਉਨ੍ਹਾਂ ਵੱਲੋਂ ਟਵੀਟ ਕੀਤਾ ਗਿਆ ਸੀ, "ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਮਿਤੀ 24.02.2023 ਨੂੰ ਬਾਰ੍ਹਵੀਂ ਸ਼੍ਰੇਣੀ ਦੀ ਹੋਣ ਵਾਲੀ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਨੂੰ ਪ੍ਰਸ਼ਾਸਨਿਕ ਕਾਰਨਾਂ ਕਰਕੇ ਮੁਲਤਵੀ ਕੀਤਾ ਜਾਂਦਾ ਹੈ, ਇਸ ਵਿਸ਼ੇ ਦੀ ਅਗਲੀ ਮਿਤੀ ਬਾਰੇ ਪ੍ਰੀਖਿਆਰਥੀਆਂ ਰੇ ਸਬੰਧਤ ਅਮਲੇ ਨੂੰ ਵੱਖਰੇ ਤੌਰ 'ਤੇ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ।"


ਮੰਤਰੀ ਵੱਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। 


ਇਹ ਵੀ ਪੜ੍ਹੋ: Sidhu Moosewala News: ਪੰਜਾਬ ਵਿਧਾਨ ਸਭਾ 'ਚ ਗੂੰਜਿਆ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਦੇ ਵੇਰਵੇ ਲੀਕ ਕਰਨ ਤੇ ਕਤਲ ਦਾ ਮੁੱਦਾ


(For more news apart from Punjab Board PSEB Class 12 english paper leak, stay tuned to Zee PHH)