PSSSB Veterinary Inspector Recruitment 2022 news: ਪੰਜਾਬ 'ਚ ਸਰਕਾਰੀ ਨੌਕਰੀਆਂ ਦੀ ਤਿਆਰੀ ਕਰ ਰਹੇ ਉਮੀਦਵਾਰਾਂ ਲਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ‘ਚ ਵੈਟਰਨਰੀ ਇੰਸਪੈਕਟਰ ਦੇ ਅਹੁਦੇ ਲਈ ਹੁਣ ਅਰਜ਼ੀ ਦੇਣ ਦਾ ਇੱਕ ਸੁਨਹਿਰਾ ਮੌਕਾ ਹੈ।


COMMERCIAL BREAK
SCROLL TO CONTINUE READING

ਇਸ ਦੇ ਲਈ ਡਿਪਲੋਮਾ ਕਰ ਰਹੇ ਜਾਂ 12ਵੀਂ ਪਾਸ ਵਾਲੇ ਉਮੀਦਵਾਰ ਅਪਲਾਈ ਕਰ ਸਕਦੇ ਹਨ ਅਤੇ ਚੁਣੇ ਗਏ ਉਮੀਦਵਾਰਾਂ ਨੂੰ 7ਵੇਂ ਤਨਖਾਹ ਕਮਿਸ਼ਨ ਦੇ ਤਹਿਤ ਤਨਖਾਹ ਮਿਲੇਗੀ।


ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਵੱਲੋਂ ਵੈਟਰਨਰੀ ਇੰਸਪੈਕਟਰ ਭਰਤੀ 2022 ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਦੀ ਤਿਆਰੀ ਕਰ ਰਹੇ ਪੰਜਾਬ ਦੇ ਨੌਜਵਾਨਾਂ ਲਈ ਇਹ ਇੱਕ ਸੁਨਹਿਰੀ ਮੌਕਾ ਹੈ।


ਜਿਹੜੇ ਲੋਕ ਇਸ ਲਈ ਅਪਲਾਈ ਕਰਨਾ ਚਾਹੁੰਦੇ ਹਨ ਉਹ PSSSB ਦੀ ਅਧਿਕਾਰਤ ਵੈੱਬਸਾਈਟ sssb.punjab.gov.in ‘ਤੇ ਜਾ ਕੇ ਅਪਲਾਈ ਕਰ ਸਕਦੇ ਹਨ।


ਦੱਸ ਦਈਏ ਕਿ PSSSB Veterinary Inspector Recruitment 2022 ਲਈ ਅਰਜ਼ੀਆਂ 12 ਦਸੰਬਰ ਤੋਂ ਸ਼ੁਰੂ ਹੋਣਗੀਆਂ ਅਤੇ ਸੂਚਨਾ ਮੁਤਾਬਕ ਯੋਗ ਉਮੀਦਵਾਰ 15 ਜਨਵਰੀ, 2023 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਦੱਸਣਯੋਗ ਹੈ ਕਿ ਵੈਟਰਨਰੀ ਇੰਸਪੈਕਟਰ ਦੇ ਅਹੁਦੇ ਲਈ ਫੀਸ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 12 ਜਨਵਰੀ ਹੈ।


ਗੌਰਤਲਬ ਹੈ ਕਿ ਕੁੱਲ 60 ਅਸਾਮੀਆਂ ਹਨ ਅਤੇ ਨੋਟੀਫਿਕੇਸ਼ਨ ਵਿੱਚ ਅਸਾਮੀ ਵਕੈਂਸੀਆਂ ਦੀ ਸ਼੍ਰੇਣੀ ਦੇ ਮੁਤਾਬਕ ਗਿਣਤੀ ਦੀ ਜਾਂਚ ਕੀਤੀ ਜਾ ਸਕਦੀ ਹੈ। ਇਸ ਭਰਤੀ ਲਈ ਉਮੀਦਵਾਰ ਨੂੰ ਇੱਕ ਮਾਨਤਾ ਪ੍ਰਾਪਤ ਯੂਨੀਵਰਸਿਟੀ/ਬੋਰਡ ਤੋਂ ਭੌਤਿਕ ਵਿਗਿਆਨ, ਰਸਾਇਣ ਵਿਗਿਆਨ, ਜੀਵ ਵਿਗਿਆਨ ਜਾਂ ਗਣਿਤ ਦੇ ਵਿਸ਼ਿਆਂ ਜਾਂ ਭੌਤਿਕ ਵਿਗਿਆਨ, ਰਸਾਇਣ ਵਿਗਿਆਨ ਅਤੇ ਅੰਗਰੇਜ਼ੀ ਵਿਸ਼ਿਆਂ ਨਾਲ ਇੰਟਰਮੀਡੀਏਟ (10+2) ਪਾਸ ਕੀਤਾ ਹੋਣਾ ਚਾਹੀਦਾ ਹੈ।


ਹੋਰ ਪੜ੍ਹੋ: Big Breaking News: ਪੰਜਾਬ ਵਜਾਰਤ ਦੀ ਅਹਿਮ ਬੈਠਕ ਅੱਜ, ਇਨ੍ਹਾਂ ਦੋ ਮੰਤਰੀਆਂ ਦੀ ਹੋ ਸਕਦੀ ਛੁੱਟੀ!


ਇਸ ਦੇ ਨਾਲ ਹੀ ਉਮੀਦਵਾਰ ਦੀ ਉਮਰ 1 ਜਨਵਰੀ, 2022 ਤੱਕ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 37 ਸਾਲ ਹੋਣੀ ਚਾਹੀਦੀ ਹੈ। ਜਨਰਲ ਸ਼੍ਰੇਣੀ ਵਿੱਚ ਔਨਲਾਈਨ ਅਰਜ਼ੀ ਦੀ ਫੀਸ 1000 ਰੁਪਏ ਹੈ ਅਤੇ ਜਦਕਿ SC/ST/EWS ਅਤੇ ਸਾਬਕਾ ਫੌਜੀਆਂ ਅਤੇ ਆਸ਼ਰਿਤ ਸ਼੍ਰੇਣੀ ਦੇ ਉਮੀਦਵਾਰਾਂ ਨੂੰ 250 ਰੁਪਏ ਅਤੇ 200 ਰੁਪਏ ਦੀ ਫੀਸ ਅਦਾ ਕਰਨੀ ਹੋਵੇਗੀ।


ਹੋਰ ਪੜ੍ਹੋ: 'ਜੱਟ ਦਾ ਮੁਕਾਬਲਾ ਦੱਸ ਮੈਨੂੰ ਕਿੱਥੇ ਐ!' ਸਿੱਧੂ ਮੂਸੇਵਾਲਾ ਦੀ 'ਮੂਸਟੇਪ' ਐਲਬਮ ਨੇ ਰਚਿਆ ਇਤਿਹਾਸ