ਮੁਹਾਲੀ 'ਚ PTI 646 ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੈਰਿਟ ਲਿਸਟ ਜਾਰੀ ਕਰਨ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਧਿਆਪਕਾਂ ਵੱਲੋਂ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੀ ਰਿਹਾਇਸ਼ ਘੇਰਨ ਦੀ ਕੋਸ਼ਿਸ਼ ਕੀਤੀ ਗਈ ਜਿਸ ਦੌਰਾਨ ਪੁਲਿਸ ਵੱਲੋਂ ਬਲ ਦਾ ਪ੍ਰਯੋਗ ਕੀਤਾ ਗਿਆ।
Trending Photos
ਚੰਡੀਗੜ੍ਹ- ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁਹਾਲੀ ਵਿੱਚ ਧਰਨਾ ਜਾਰੀ ਹੈ। ਅਧਿਆਪਕਾਂ ਵੱਲੋਂ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੀ ਰਿਹਾਇਸ਼ ਵੱਲ ਵੱਧਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਜਿਸ ਨੂੰ ਕਿ ਪੁਲਿਸ ਵੱਲੋਂ ਰੋਕਿਆ ਗਿਆ। ਮੁਹਾਲੀ ਦੇ ਸੋਹਾਣਾ ਵਿਖੇ ਪਾਣੀ ਵਾਲੀ ਟੈਂਕੀ ਉੱਪਰ ਵੀ ਪੈਟਰੋਲ ਦੀਆਂ ਬੋਤਲਾਂ ਲੈ ਕੇ ਕੁਝ ਅਧਿਆਪਕ ਚੜ੍ਹੇ ਹੋਏ ਹਨ।
ਦੱਸਦੇਈਏ ਕਿ ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕ ਯੂਨੀਅਨ ਵੱਲੋਂ ਪਿਛਲੇ ਕਈ ਦਿਨਾਂ ਤੋਂ ਪੱਕੇ ਕਰਨ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ 2011 ਤੋਂ ਉਹ ਸਰਕਾਰੀ ਨੌਕਰੀ ਲਈ ਲਟਕ ਰਹੇ ਹਨ। ਹਾਈਕੋਰਟ ਵੱਲੋਂ ਵੀ ਉਨ੍ਹਾਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਗਿਆ ਹੈ ਪਰ ਪੰਜਾਬ ਸਰਕਾਰ ਹਾਈਕੋਰਚ ਦੇ ਫੈਸਲੇ ਦਾ ਵੀ ਸਤਿਕਾਰ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾ ਭਗਵੰਤ ਮਾਨ ਤੇ ਕੇਜਰੀਵਾਲ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਆਉਂਦੇ ਹੋ ਸਰਕਾਰ ਤੁਹਾਨੂੰ ਪੱਕਾ ਕਰੇਗੀ। ਪਰ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਕੋਲ ਉਨ੍ਹਾਂ ਲਈ ਮਿਲਣ ਨੂੰ ਸਮਾਂ ਹੀ ਨਹੀਂ ਹੈ।
ਅਧਿਆਪਕਾਂ ਦਾ ਕਹਿਣਾ ਹੈ ਕਿ ਉਹ ਮਜ਼ਬੂਰ ਹਨ ਪ੍ਰਦਰਸ਼ਨ ਕਰਨ ਲਈ ਕਿਉਂਕਿ ਸਰਕਾਰ ਉਨ੍ਹਾਂ ਨਾਲ ਮੀਟਿੰਗ ਕਰਦੀ ਹੈ ਪਰ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ। ਅਧਿਆਪਕਾਂ ਵੱਲੋਂ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੀ ਰਿਹਾਇਸ਼ ਘੇਰਨ ਦੀ ਕੋਸ਼ਿਸ਼ ਕੀਤੀ ਗਈ। ਪਰ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਨੂੰ ਖਦੇੜਿਆਂ ਗਿਆ ਉਨ੍ਹਾਂ ਉੱਪਰ ਬਲ ਦਾ ਪ੍ਰਯੋਗ ਕੀਤਾ ਗਿਆ। ਇਸ ਮੌਕੇ ਬੇਰੁਜ਼ਗਾਰ ਮਹਿਲਾਵਾਂ ਅਧਿਪਕਾਂ ਵੀ ਪ੍ਰਦਰਸ਼ਨਕਾਰੀਆਂ ਨਾਲ ਮੌਜੂਦ ਸਨ। ਜਿੰਨਾ ਵੱਲੋਂ ਕਿਹਾ ਗਿਆ ਕਿ ਉਹ ਮਜਬੂਰੀ ਵਸ ਉਨ੍ਹਾਂ ਨੂੰ ਛੋਟੇ-ਛੋਟੇ ਬੱਚਿਆਂ ਨੂੰ ਨਾਲ ਲਿਜਾ ਕੇ ਧਰਨਾ ਦੇਣਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਗੁਹਾਰ ਲਗਾਈ ਕਿ ਜਲਦ ਤੋਂ ਜਲਦ ਉਨ੍ਹਾਂ ਦੀ ਮੰਗ ਪੂਰੀ ਕੀਤੀ ਜਾਵੇ।
ਉਧਰ ਦੂਜੇ ਪਾਸੇ ਸੋਹਾਣਾ ਵਿਖੇ ਪਾਣੀ ਵਾਲੀ ਟੈਂਕੀ 'ਤੇ ਵੀ ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕ ਯੂਨੀਅਨ ਦੀਆਂ ਦੋ ਮਹਿਲਾ ਆਗੂ ਸੀ.ਪੀ. ਸ਼ਰਮਾ ਤੇ ਵੀਰਪਾਲ ਕੌਰ ਚੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਸਿੱਖਿਆ ਵਿਭਾਗ ਵਿਚ ਰੈਗੂਲਰ ਭਰਤੀ ਕਰਨ ਤਾਂ ਜੋ ਉਹ ਆਪਣੇ ਘਰ ਵਾਪਸ ਜਾਣ। ਜ਼ਿਕਰਯੋਗ ਹੈ ਕਿ ਇੱਕ ਸਾਲ ਪਹਿਲਾ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੁੰ ਇਸੇ ਪਾਣੀ ਵਾਲੀ ਟੈਂਕੀ ਤੋਂ ਕੇਜਰੀਵਾਲ ਨੇ ਭੈਣ ਕਹਿ ਕੇ ਸਰਕਾਰ ਆਉਣ ਤੋਂ ਬਾਅਦ ਨੌਕਰੀ ਦੇਣ ਦਾ ਵਾਅਦਾ ਕਰਕੇ ਥੱਲੇ ਉਤਾਰਿਆ ਸੀ।
WATCH LIVE TV