PUNBS-PRTC ਕਰਮਚਾਰੀ ਅੱਜ ਹੜਤਾਲ 'ਤੇ, 12 ਵਜੇ ਕਰਨਗੇ ਚੱਕਾ ਜਾਮ
Advertisement

PUNBS-PRTC ਕਰਮਚਾਰੀ ਅੱਜ ਹੜਤਾਲ 'ਤੇ, 12 ਵਜੇ ਕਰਨਗੇ ਚੱਕਾ ਜਾਮ

ਦੋ ਦਿਨ ਪਹਿਲਾਂ ਹੀ ਪਨਬੱਸ ਤੇ ਪੀਆਰਟੀਸੀ ਮੁਲਾਜ਼ਮਾਂ ਨੇ ਬੱਸ ਸਟੈਂਡ ’ਤੇ ਦੋ ਘੰਟੇ ਧਰਨਾ ਦਿੱਤਾ ਸੀ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ। ਇਸ ਕਾਰਨ ਉਨ੍ਹਾਂ ਦੇ ਪਰਿਵਾਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋ ਰਿਹਾ ਹੈ।

PUNBS-PRTC ਕਰਮਚਾਰੀ ਅੱਜ ਹੜਤਾਲ 'ਤੇ, 12 ਵਜੇ ਕਰਨਗੇ ਚੱਕਾ ਜਾਮ

ਚੰਡੀਗੜ੍ਹ: ਪੰਜਾਬ ਦੇ ਸ਼ਹਿਰ ਲੁਧਿਆਣਾ ਵਿੱਚ ਅੱਜ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪੱਕਾ ਧਰਨਾ ਦਿੱਤਾ ਜਾ ਰਿਹਾ ਹੈ। ਪੱਕੇ ਧਰਨੇ ਕਾਰਨ ਜਿੱਥੇ ਬੱਸਾਂ ਦਾ ਜਾਮ ਲੱਗੇਗਾ, ਉੱਥੇ ਹੀ ਰਾਹਗੀਰਾਂ ਨੂੰ ਆਉਣ-ਜਾਣ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। 

ਦੋ ਦਿਨ ਪਹਿਲਾਂ ਹੀ ਪਨਬੱਸ ਤੇ ਪੀਆਰਟੀਸੀ ਮੁਲਾਜ਼ਮਾਂ ਨੇ ਬੱਸ ਸਟੈਂਡ ’ਤੇ ਦੋ ਘੰਟੇ ਧਰਨਾ ਦਿੱਤਾ ਸੀ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ। ਇਸ ਕਾਰਨ ਉਨ੍ਹਾਂ ਦੇ ਪਰਿਵਾਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋ ਰਿਹਾ ਹੈ।

ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪੁਰਾਣੀਆਂ ਰਵਾਇਤੀ ਪਾਰਟੀਆਂ ਦੇ ਰਾਹ 'ਤੇ ਚੱਲ ਰਹੀ ਹੈ। ਸਰਕਾਰੀ ਮੁਲਾਜ਼ਮਾਂ ਨੂੰ ਨੌਕਰੀ ਛੱਡ ਕੇ ਹੜਤਾਲ 'ਤੇ ਜਾਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਜੇਕਰ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਤਾਂ ਕੀ ਕਰਨਾ, ਉਨ੍ਹਾਂ ਨੂੰ ਸਮੇਂ ਸਿਰ ਤਨਖਾਹਾਂ ਵੀ ਨਹੀਂ ਦੇ ਰਹੀ।

ਅੱਜ ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਪ੍ਰਾਈਵੇਟ ਬੱਸ ਅਪਰੇਟਰਾਂ ਦੀ ਮਰਜ਼ੀ ਪੂਰੀ ਤਰ੍ਹਾਂ ਹੋ ਜਾਵੇਗੀ। 

Trending news