PUNBUS PRTC Strike: ਪੰਜਾਬ ਰੋਡਵੇਜ਼ ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ਉਤੇ ਫਰੀਦਕੋਟ ਦੇ ਪੀਆਰਟੀਸੀ ਡਿਪੂ ਵਿੱਚ ਕੱਚਾ ਮੁਲਾਜ਼ਮਾਂ ਨੇ ਸੋਮਵਾਰ ਨੂੰ ਵੀ ਤਿੰਨ ਰੋਜ਼ਾ ਹੜਤਾਲ ਸ਼ੁਰੂ ਕਰ ਦਿੱਤੀ।
Trending Photos
PUNBUS PRTC Strike: ਪੰਜਾਬ ਰੋਡਵੇਜ਼ ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ਉਤੇ ਫਰੀਦਕੋਟ ਦੇ ਪੀਆਰਟੀਸੀ ਡਿਪੂ ਵਿੱਚ ਕੱਚਾ ਮੁਲਾਜ਼ਮਾਂ ਨੇ ਸੋਮਵਾਰ ਨੂੰ ਵੀ ਤਿੰਨ ਰੋਜ਼ਾ ਹੜਤਾਲ ਸ਼ੁਰੂ ਕਰ ਦਿੱਤੀ ਅਤੇ ਇਸ ਦੌਰਾਨ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਪੰਜਾਬ ਰੋਡਵੇਜ਼ ਪੀਆਰਟੀਸੀ ਵਿੱਚ ਠੇਕੇ ਉਤੇ ਕੰਮ ਕਰਦੇ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਪਰ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਮੁਲਾਜ਼ਮਾਂ ਨੇ ਤਿੰਨ ਰੋਜ਼ਾ ਹੜਤਾਲ ਸ਼ੁਰੂ ਕਰ ਦਿੱਤੀ ਹੈ। ਫਰੀਦਕੋਟ ਡਿਪੂ ਦੀ ਹੜਤਾਲ ਕਾਰਨ ਲਗਭਗ 110 ਰੂਟ ਪ੍ਰਭਾਵਿਤ ਹੋ ਰਹੇ ਹਨ, ਜਿਸ ਕਾਰਨ ਪੀਆਰਟੀਸੀ ਮੈਨੇਜਮੈਂਟ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਵੇਗਾ।
ਇਸ ਮੌਕੇ ਗੱਲਬਾਤ ਕਰਦਿਆਂ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਸਾਰੇ ਵਿਭਾਗਾਂ ਵਿੱਚ ਠੇਕੇ ਉਤੇ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਪੱਕਾ ਕੀਤਾ ਜਾਵੇਗਾ। ਸਰਕਾਰ ਬਣਨ ਤੋਂ ਬਾਅਦ ਕਿਸੇ ਵੀ ਮੁਲਾਜ਼ਮ ਵੱਲ ਧਿਆਨ ਨਹੀਂ ਦਿੱਤਾ ਗਿਆ।
ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲ 1 ਜੁਲਾਈ ਨੂੰ ਮੁੱਖ ਮੰਤਰੀ ਨੇ ਪੰਜਾਬ ਰੋਡਵੇਜ਼ ਪਨਬਸ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਯੂਨੀਅਨ ਨਾਲ ਪੈਨਲ ਮੀਟਿੰਗ ਕੀਤੀ ਸੀ ਅਤੇ ਸਾਰੀਆਂ ਮੰਗਾਂ ਪੂਰੀਆਂ ਕਰਨ ਲਈ ਇੱਕ ਮਹੀਨੇ ਦਾ ਸਮਾਂ ਮੰਗਿਆ ਸੀ ਪਰ 6 ਮਹੀਨੇ ਤੋਂ ਵੱਧ ਦਾ ਸਮਾਂ ਇਸ ਦੇ ਬਾਵਜੂਦ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਉਹ ਹੜਤਾਲ 'ਤੇ ਜਾਣ ਲਈ ਮਜਬੂਰ ਹਨ।
ਉਨ੍ਹਾਂ ਦੀ ਇਸ ਹੜਤਾਲ ਕਾਰਨ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਲਈ ਮੁਆਫ਼ੀ ਵੀ ਮੰਗੀ। ਇਸ ਮੌਕੇ ਇਕ ਰਾਹਗੀਰ ਨੇ ਦੱਸਿਆ ਕਿ ਹੜਤਾਲ ਕਾਰਨ ਆਮ ਲੋਕਾਂ ਖਾਸ ਕਰਕੇ ਔਰਤਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੀਆਰਟੀਸੀ ਤੇ ਪਨਬੱਸ ਕਾਂਟ੍ਰੈਕਟ ਮੁਲਾਜ਼ਮ ਅੱਜ ਤੋਂ ਤਿੰਨ ਦਿਨ ਦੀ ਹੜਤਾਲ ਉਤੇ ਚਲੇ ਗਏ ਹਨ। ਇਸ ਹਾਲਤ ਵਿੱਚ ਸੋਮਵਾਰ ਤੋਂ ਬੁੱਧਵਾਰ ਤਕ ਤਿੰਨ PRTC ਤੇ PUNBUS ਦੀਆਂ ਬੱਸਾਂ ਦੀ ਸੇਵਾ ਪ੍ਰਭਾਵਿਤ ਰਹੇਗੀ। ਪੀਆਰਟੀਸੀ ਤੇ ਪਨਬੱਸ ਵਰਕਰਸ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਮੁਲਾਜ਼ਮ ਆਪਣੀਆਂ ਮੰਗਾਂ ਲਾਗੂ ਕਰਵਾਉਣ ਲਈ ਵਾਰ-ਵਾਰ ਸੰਘਰਸ਼ ਕਰ ਰਹੇ ਹਨ। ਹਲ ਵਾਰ ਉਨ੍ਹਾਂ ਨੂੰ ਭਰੋਸਾ ਦੇ ਕੇ ਸ਼ਾਂਤ ਕਰਵਾ ਦਿੱਤਾ ਜਾਂਦਾ ਹੈ ਪਰ ਹੁਣ ਯੂਨੀਅਨ ਨੇ ਫ਼ੈਸਲਾ ਕੀਤਾ ਹੈ ਕਿ ਉਹ ਆਪਣੀਆਂ ਮੰਗਾਂ ਮਨਵਾ ਕੇ ਹੀ ਰਹਿਣਗੇ।