Punjab buses strike news: ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਭਲਕੇ ਚੱਕਾ ਜਾਮ ਕਰਨ ਐਲਾਨ
Punjab buses strike news: ਪੰਜਾਬ ਵਿੱਚ ਪਨਬੱਸ ਤੇ ਪੀਆਰਟੀਸੀ ਠੇਕਾ ਵਰਕਰ ਮੁਲਾਜ਼ਮਾਂ ਨੇ ਭਲਕੇ ਲਈ ਹੜਤਾਲ ਦਾ ਵਿਗੁਲ ਵਜਾ ਦਿੱਤਾ ਹੈ।
Punjab buses strike news: ਪੰਜਾਬ ਵਿੱਚ ਪਨਬੱਸ ਤੇ ਪੀਆਰਟੀਸੀ ਠੇਕਾ ਵਰਕਰ ਮੁਲਾਜ਼ਮਾਂ ਨੇ ਭਲਕੇ ਲਈ ਹੜਤਾਲ ਦਾ ਵਿਗੁਲ ਵਜਾ ਦਿੱਤਾ ਹੈ। ਕੱਲ੍ਹ ਨੂੰ ਪੰਜਾਬ ਭਰ ਵਿੱਚ 27 ਬੱਸ ਡਿਪੂ ਬੰਦ ਰਹਿਣਗੇ। ਜਾਣਕਾਰੀ ਅਨੁਸਾਰ 2500 ਤੋਂ ਜ਼ਿਆਦਾ ਸਰਕਾਰੀ ਬੱਸਾਂ ਕੱਲ੍ਹ ਨੂੰ ਬੰਦ ਰਹਿਣਗੀਆਂ ਅਤੇ ਲਗਭਗ 6000 ਮੁਲਾਜ਼ਮ ਭਲਕੇ ਹੜਤਾਲ ਉਪਰ ਰਹੇਗਾ।
ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਜਦ ਤੱਕ ਮੰਗਾਂ ਨਹੀਂ ਮੰਨੀਆਂ ਜਾਣਗੀਆਓਂ ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਦੀਵਾਲੀ ਤੋਂ ਪਹਿਲਾਂ ਆਮ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।
ਪੰਜਾਬ ਭਰ ਵਿੱਚ ਪੀਆਰਟੀਸੀ ਤੇ ਪਨਬੱਸ ਯੂਨੀਅਨ ਨੇ ਹੱਕੀ ਮੰਗਾਂ ਨੂੰ ਲੈ ਕੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ। ਜਿਸ ਦੇ ਚੱਲਦੇ ਕੱਲ੍ਹ ਪੰਜਾਬ ਭਰ ਵਿੱਚ ਬੱਸਾਂ ਦਾ ਚੱਕਾ ਜਾਮ ਰਹੇਗਾ। ਜਾਣਕਾਰੀ ਅਨੁਸਾਰ ਪੀਆਰਟੀਸੀ, ਪਨਬੱਸ ਯੂਨੀਅਨ ਵੱਲੋਂ ਸਰਕਾਰ ਖ਼ਿਲਾਫ ਰੋਸ ਜ਼ਾਹਿਰ ਕਰਦਿਆਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਗਿਆ ਹੈ।
ਇਸ ਕਾਰਨ ਪੰਜਾਬ ਦੀਆਂ ਸੜਕਾਂ ਉਪਰ ਦੋ ਦਿਨਾਂ ਤੱਕ ਬੱਸਾਂ ਦੀ ਆਵਾਜਾਈ ਨਹੀਂ ਦਿਸੇਗੀ। ਕਾਬਿਲੇਗੌਰ ਹੈ ਕਿ ਠੇਕਾ ਵਰਕਰ ਯੂਨੀਅਨ ਵੱਲੋਂ ਕੁਝ ਮੰਗਾਂ ਰੱਖੀਆਂ ਗਈਆਂ ਹਨ, ਇਸ ਵਿੱਚ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ’ਚ ਇਜ਼ਾਫੇ ਦੀ ਮੰਗ ਵੀ ਰੱਖੀ ਗਈ ਹੈ।
ਰੋਡਵੇਜ਼-ਪਨਬੱਸ ਦੇ ਠੇਕਾ ਮੁਲਾਜ਼ਮਾਂ ਅਨੁਸਾਰ ਸਰਕਾਰ ਨੇ ਕਿਹਾ ਸੀ ਕਿ ਵਿਭਾਗ ਵਿੱਚ 10 ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਸਰਕਾਰ ਦਾ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ। ਇਸ ਤੋਂ ਇਲਾਵਾ ਸਰਕਾਰ ਨੇ ਕਿਹਾ ਸੀ ਕਿ ਠੇਕੇ ਜਾਂ ਆਊਟਸੋਰਸ ਜ਼ਰੀਏ ਭਰਤੀ ਨਹੀਂ ਕੀਤੀ ਜਾਵੇਗੀ, ਪਰ ਹੁਣ ਵੀ ਆਊਟਸੋਰਸ ਦੇ ਆਧਾਰ 'ਤੇ ਮੁਲਾਜ਼ਮ ਰੱਖੇ ਜਾ ਰਹੇ ਹਨ।
ਇਹ ਵੀ ਪੜ੍ਹੋ : SGPC Elections Highlights: ਹਰਜਿੰਦਰ ਸਿੰਘ ਧਾਮੀ ਬਣੇ ਐਸਜੀਸੀਪੀ ਦੇ ਤੀਜੀ ਵਾਰ ਪ੍ਰਧਾਨ
ਰੋਡਵੇਜ਼ ਵਿੱਚ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਮੁੱਖ ਮੰਤਰੀ ਨਾਲ ਵੀ ਮੀਟਿੰਗਾਂ ਹੋ ਚੁੱਕੀਆਂ ਹਨ। ਮੀਟਿੰਗਾਂ ਵਿੱਚ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਜ਼ਰੂਰ ਦਿੱਤਾ ਜਾਂਦਾ ਹੈ ਪਰ ਅੱਜ ਤੱਕ ਇੱਕ ਵੀ ਮੰਗ ਨਹੀਂ ਮੰਨੀ ਗਈ।
ਹ ਵੀ ਪੜ੍ਹੋ : Punjab News: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕੁਝ ਸੂਬਿਆਂ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼