ਪਨਬੱਸ ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮਾਂ ਵੱਲੋਂ ਤਨਖਾਹ ਨਾ ਮਿਲਣ ਦੇ ਚੱਲਦੇ ਰੋਸ ਵਜੋਂ ਦੋ ਘੰਟੇ ਮੋਗਾ ਬੱਸ ਸਟੈਂਡ ਕੀਤਾ ਬੰਦ
Advertisement
Article Detail0/zeephh/zeephh1255717

ਪਨਬੱਸ ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮਾਂ ਵੱਲੋਂ ਤਨਖਾਹ ਨਾ ਮਿਲਣ ਦੇ ਚੱਲਦੇ ਰੋਸ ਵਜੋਂ ਦੋ ਘੰਟੇ ਮੋਗਾ ਬੱਸ ਸਟੈਂਡ ਕੀਤਾ ਬੰਦ

ਜਾਣਕਾਰੀ ਦਿੰਦੇ ਹੋਏ ਠੇਕਾ ਮੁਲਾਜ਼ਮ ਬਲਜਿੰਦਰ ਸਿੰਘ ਨੇ ਦੱਸਿਆ ਕਿ ਆਪ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਹਰ ਵਰਗ ਨਾਲ ਵਾਅਦੇ ਕੀਤੇ ਸਨ ਅਤੇ ਸਰਕਾਰੀ ਅਦਾਰਿਆਂ ਨੂੰ ਵਧੀਆਂ ਤਰੀਕੇ ਨਾਲ ਚਲਾਉਣ ਦੀ ਗੱਲ ਆਖੀ ਸੀ ਪਰ ਅੱਜ ਸਰਕਾਰ ਬਣਨ ਤੋ ਬਾਅਦ ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕਰਮਚਾਰੀਆਂ ਦੀਆਂ ਤਨਖਾਹਾ ਦਾ ਪ੍ਬੰਧ ਕਰਨ ਤੋ ਵੀ ਨਾਕਾਮ ਹੋ ਗਈ ਹੈ।

ਪਨਬੱਸ ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮਾਂ ਵੱਲੋਂ ਤਨਖਾਹ ਨਾ ਮਿਲਣ ਦੇ ਚੱਲਦੇ ਰੋਸ ਵਜੋਂ ਦੋ ਘੰਟੇ ਮੋਗਾ ਬੱਸ ਸਟੈਂਡ ਕੀਤਾ ਬੰਦ

ਨਵਦੀਪ ਮਹੇਸਰੀ/ਮੋਗਾ: ਪੰਜਾਬ ਰੋਡਵੇਜ਼ ਪਨਬੱਸ, ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਮੋਗਾ ਬੱਸ ਸਟੈਂਡ ਨੂੰ ਬੰਦ ਕਰਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਤੇ ਉਥੇ ਹੀ ਬੱਸ ਸਟੈਂਡ ਬੰਦ ਹੋਣ ਕਾਰਨ ਸਵਾਰੀਆਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ।

ਜਾਣਕਾਰੀ ਦਿੰਦੇ ਹੋਏ ਠੇਕਾ ਮੁਲਾਜ਼ਮ ਬਲਜਿੰਦਰ ਸਿੰਘ ਨੇ ਦੱਸਿਆ ਕਿ ਆਪ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਹਰ ਵਰਗ ਨਾਲ ਵਾਅਦੇ ਕੀਤੇ ਸਨ ਅਤੇ ਸਰਕਾਰੀ ਅਦਾਰਿਆਂ ਨੂੰ ਵਧੀਆਂ ਤਰੀਕੇ ਨਾਲ ਚਲਾਉਣ ਦੀ ਗੱਲ ਆਖੀ ਸੀ ਪਰ ਅੱਜ ਸਰਕਾਰ ਬਣਨ ਤੋ ਬਾਅਦ ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕਰਮਚਾਰੀਆਂ ਦੀਆਂ ਤਨਖਾਹਾ ਦਾ ਪ੍ਬੰਧ ਕਰਨ ਤੋ ਵੀ ਨਾਕਾਮ ਹੋ ਗਈ ਹੈ।

ਉਹਨਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੇਨ ਮੰਗਾਂ ਜਿਵੇਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਰਿਪੋਰਟਾਂ ਕਰਕੇ ਅਤੇ ਸੰਘਰਸ਼ਾਂ ਦੋਰਾਨ ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨ, ਤਨਖ਼ਾਹ ਵਾਧਾ ਸਾਰੇ ਮੁਲਾਜ਼ਮਾਂ ਨੂੰ ਦੇਣ, ਕਿਲੋਮੀਟਰ ਸਕੀਮ ਬੱਸਾਂ ਬੰਦ ਕਰਨ,ਠੇਕਾ ਭਰਤੀ ਬੰਦ ਕਰਨ ਆਦਿ ਮੰਗਾਂ ਦਾ ਹੱਲ ਕਰਨ ਲਈ ਜੂਨ ਮਹੀਨੇ ਦੀ ਹੜਤਾਲ ਰੱਖੀ ਗਈ ਸੀ ਪ੍ਰੰਤੂ ਮਾਨਯੋਗ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ 7 ਜੂਨ ਨੂੰ ਮੀਟਿੰਗ ਕਰਕੇ ਮੰਗਾਂ ਦਾ ਹੱਲ ਕਰਨ ਅਤੇ ਮਾਨਯੋਗ ਮੁੱਖ ਮੰਤਰੀ ਪੰਜਾਬ ਨਾਲ ਹਫਤੇ ਵਿੱਚ ਮੀਟਿੰਗ ਕਰਾਉਣ ਦਾ ਭਰੋਸਾ ਦਿੱਤਾ ਗਿਆ ਪ੍ਰੰਤੂ ਹੁਣ ਤੱਕ ਕੋਈ ਮੀਟਿੰਗ ਨਹੀਂ ਬੁਲਾਈ ਗਈ ਉਲਟਾ ਆਊਟ ਸੋਰਸਿੰਗ ਭਰਤੀ ਕਰਨ ਅਤੇ ਕਿਲੋਮੀਟਰ ਸਕੀਮ ਬੱਸਾਂ ਪਾਉਣ ਵਰਗੇ ਮੁਲਾਜ਼ਮ ਵਿਰੋਧੀ ਅਤੇ ਲੋਕ ਵਿਰੋਧੀ ਫ਼ੈਸਲੇ ਕੀਤੇ ਜਾ ਰਹੇ ਹਨ ।  

Trending news