ਪੰਜਾਬ `ਚ 108 ਐਬੂਲੈਂਸ ਇੰਪਲਾਈਜ਼ ਯੂਨੀਅਨ ਵੱਲੋਂ ਹੜਤਾਲ ਦਾ ਐਲਾਨ
108 ਐਂਬੂਲੈਂਸ ਇੰਪਲਾਈਜ਼ ਯੂਨੀਅਨ ਵੱਲੋਂ ਸਰਕਾਰ `ਤੇ ਦੋਸ਼ ਲਗਾਏ ਗਏ ਹਨ ਕਿ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਹਰ ਵਾਰ ਅਣਗੌਲਿਆਂ ਕੀਤਾ ਗਿਆ ਹੈ।
Punjab 108 Ambulance Employees Union Strike News: ਪੰਜਾਬ ਤੋਂ ਇਸ ਸਮੇਂ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੂਬੇ 'ਚ 108 ਐਬੂਲੈਂਸ ਇੰਪਲਾਈਜ਼ ਯੂਨੀਅਨ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ।
108 ਐਂਬੂਲੈਂਸ ਇੰਪਲਾਈਜ਼ ਯੂਨੀਅਨ ਵੱਲੋਂ ਸਰਕਾਰ 'ਤੇ ਦੋਸ਼ ਲਗਾਏ ਗਏ ਹਨ ਕਿ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਹਰ ਵਾਰ ਅਣਗੌਲਿਆਂ ਕੀਤਾ ਗਿਆ ਹੈ, ਜਿਸ ਕਰਕੇ ਉਨ੍ਹਾਂ ਵੱਲੋਂ ਮਜ਼ਬੂਰ ਹੋ ਕੇ ਇਹ ਸਖਤ ਕਦਮ ਚੁੱਕਿਆ ਗਿਆ ਹੈ।
ਇਸ ਦੌਰਾਨ ਯੂਨੀਅਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਨਿੱਜ਼ਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਮੰਗ ਕਰਦੇ ਆ ਰਹੇ ਹਨ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਆਪਣੇ ਅਧੀਨ ਲਿਆ ਜਾਵੇ ਪਰ ਹੁਣ ਤੱਕ ਉਨ੍ਹਾਂ ਦੀ ਮੰਗ 'ਤੇ ਕੋਈ ਸੁਣਵਾਈ ਨਹੀਂ ਹੋਈ ਹੈ।
ਉਨ੍ਹਾਂ ਇਹ ਵੀ ਕਿਹਾ ਕਿ 2013 ਤੋਂ ਉਨ੍ਹਾਂ ਦਾ ਇੰਕਰੀਮੈਂਟ ਨਹੀਂ ਹੋਇਆ ਹੈ ਅਤੇ ਇਸਦੀ ਅਦਾਇਗੀ ਕਰਨ ਵਿੱਚ ਸਰਕਾਰ ਗੰਭੀਰ ਨਹੀਂ ਹੈ। ਉਨ੍ਹਾਂ ਹੋਰ ਦੱਸਿਆ ਕਿ ਨਿਯੁਕਤੀ ਸਮੇਂ ਇਹ ਫੈਸਲਾ ਕੀਤਾ ਗਿਆ ਸੀ ਕਿ 108 ਕਰਮਚਾਰੀਆਂ ਦੀ ਬਦਲੀ ਦੂਰ ਦੁਰਾਡੇ ਨਹੀਂ ਕੀਤੀ ਜਾਵੇਗੀ ਪਰ ਹੁਣ ਸਰਕਾਰ ਵੱਲੋਂ 200 ਤੋਂ 300 ਕਿੱਲੋਮੀਟਰ ਤੱਕ ਸਟਾਫ਼ ਦੀ ਬਦਲੀ ਕੀਤੀ ਜਾ ਰਹੀ ਹੈ।
ਇਸ ਕਰਕੇ ਉਨ੍ਹਾਂ ਦੀ ਜਿੰਦਗੀ ਆਰਥਿਕ ਅਤੇ ਸਮਾਜਿਕ ਰੂਪ ਤੋਂ ਪ੍ਰਭਾਵਿਤ ਹੋ ਰਹੀ ਹੈ। ਇਸ ਦੌਰਾਨ 108 ਐਂਬੂਲੈਂਸ ਇੰਪਲਾਈਜ਼ ਯੂਨੀਅਨ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ 108 ਸਟਾਫ਼ ਦਾ ਮੈਡੀਕਲ ਦੁਰਘਟਨਾ ਬੀਮਾਂ ਕਰਵਾਇਆ ਜਾਵੇ ਅਤੇ ਕੋਰੋਨਾ ਦੇ ਸਮੇਂ ਬੰਦ ਕੀਤੀਆਂ ਛੁੱਟੀਆਂ ਮੁੜ ਬਹਾਲ ਕੀਤੀਆਂ ਜਾਣ।
ਇਹ ਵੀ ਪੜ੍ਹੋ: ਭਗਵੰਤ ਮਾਨ ਦਾ ਨਾਮ ਭਗਵੰਤ ਬੇਈਮਾਨ ਹੋਣਾ ਚਾਹੀਦਾ ਹੈ: ਹਰਸਿਮਰਤ ਕੌਰ ਬਾਦਲ
ਉਨ੍ਹਾਂ ਦੀ ਇਹ ਵੀ ਮੰਗ ਹੈ ਕਿ ਜਿਨ੍ਹਾਂ ਕਰਮਚਾਰੀਆਂ ਨੂੰ ਆਪਣੇ ਹੱਕਾਂ 'ਚ ਆਵਾਜ਼ ਉਠਾਉਣ ਲਈ ਬਰਖ਼ਾਸਤ ਕੀਤਾ ਗਿਆ ਸੀ ਉਨ੍ਹਾਂ ਨੂੰ ਮੁੜ ਤੋਂ ਬਹਾਲ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਦੀ ਇਹ ਵੀ ਮੰਗ ਹੈ ਕਿ ਨਿਯਮਾਂ ਦੇ ਮੁਤਾਬਕ ਐਂਬੂਲੈਂਸ ਦੇ ਡਰਾਈਵਰ ਤੋਂ 12 ਦੀ ਬਜਾਏ 8 ਘੰਟੇ ਦੀ ਡਿਊਟੀ ਹੀ ਲਈ ਜਾਵੇ।
ਇਹ ਵੀ ਪੜ੍ਹੋ: ਭਾਰਤੀ ਫੌਜੀਆਂ ਨੂੰ ਸਲਾਮ: ਮੋਢਿਆਂ ’ਤੇ ਚੁੱਕ ਗਰਭਵਤੀ ਔਰਤ ਨੂੰ ਹਸਪਤਾਲ ਪਹੁੰਚਾਇਆ
(For more news apart from Punjab 108 Ambulance Employees Union Strike, stay tuned to Zee PHH for more updates)