Punjab News: ਉਨ੍ਹਾਂ ਕਿਹਾ ਕਿ ਸੰਸਾਰ ਭਰ ਵਿਚ ਸਿੱਖਾਂ ਨੂੰ ਆਪਣੇ ਸਾਰੇ ਕਾਰਜ ਸਿੱਖ ਰਹਿਤ ਮਰਿਆਦਾ ਦੇ ਅਨੁਸਾਰ ਹੀ ਕਰਨੇ ਚਾਹੀਦੇ ਹਨ। ਸਿੰਘ ਸਾਹਿਬ ਜੀ ਨੇ ਬਠਿੰਡਾ ਵਿਚ 18 ਸਤੰਬਰ 2023 ਨੂੰ ਦੋ ਲੜਕੀਆਂ ਦੁਆਰਾ ਆਪਸ ਵਿਚ ਅਨੰਦ ਕਾਰਜ ਕਰਵਾਉਣ ਦੀ ਸਾਰੀ ਘਟਨਾ
Trending Photos
Punjab News: ਬਠਿੰਡਾ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਕੈਨਾਲ ਕਲੋਨੀ, ਮੁਲਤਾਨੀਆ ਰੋਡ ਵਿਖੇ ਪਿਛਲੇ ਦਿਨੀਂ ਦੋ ਲੜਕੀਆਂ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਅਨੰਦ ਕਾਰਜ ਕਰਵਾਉਣ ਦੀ ਘਟਨਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਨੈਤਿਕ ਅਤੇ ਧਾਰਮਿਕ ਤੌਰ ‘ਤੇ ਘੋਰ ਉਲੰਘਣਾ ਕਰਾਰ ਦਿੰਦਿਆਂ ਇਸ ਅਨੰਦ ਕਾਰਜ ਵਿਚ ਸ਼ਾਮਲ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਹਰਦੇਵ ਸਿੰਘ, ਗ੍ਰੰਥੀ ਅਜੈਬ ਸਿੰਘ, ਰਾਗੀ ਸਿਕੰਦਰ ਸਿੰਘ, ਤਬਲਾ ਵਾਦਕ ਸਤਨਾਮ ਸਿੰਘ ਅਤੇ ਗੁਰਦੁਆਰਾ ਕਮੇਟੀ ਦੇ ਸਾਰੇ ਕੰਮਕਾਜਾਂ ‘ਤੇ ਤੁਰੰਤ ਰੋਕ ਦਾ ਆਦੇਸ਼ ਦਿੱਤਾ ਹੈ।
ਸਿੰਘ ਸਾਹਿਬ ਜੀ ਨੇ ਕਿਹਾ ਕਿ ਦੋ ਲੜਕੀਆਂ ਦਾ ਵਿਆਹ ਸਿੱਖ ਰਹਿਤ ਮਰਿਆਦਾ ਦੇ ਉਲਟ ਤਾਂ ਹੈ ਹੀ ਬਲਕਿ ਗੈਰ-ਕੁਦਰਤੀ ਵੀ ਹੈ। ਉਨ੍ਹਾਂ ਨੇ ਸੰਸਾਰ ਭਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ, ਰਾਗੀ ਅਤੇ ਪ੍ਰਚਾਰਕਾਂ ਨੂੰ ਇਸ ਉਲਟ ਰੁਝਾਨ ਨੂੰ ਧਿਆਨ ਵਿਚ ਰੱਖਦਿਆਂ ਸੁਚੇਤ ਰਹਿਣ ਦਾ ਆਦੇਸ਼ ਵੀ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਸੰਸਾਰ ਭਰ ਵਿਚ ਸਿੱਖਾਂ ਨੂੰ ਆਪਣੇ ਸਾਰੇ ਕਾਰਜ ਸਿੱਖ ਰਹਿਤ ਮਰਿਆਦਾ ਦੇ ਅਨੁਸਾਰ ਹੀ ਕਰਨੇ ਚਾਹੀਦੇ ਹਨ। ਸਿੰਘ ਸਾਹਿਬ ਜੀ ਨੇ ਬਠਿੰਡਾ ਵਿਚ 18 ਸਤੰਬਰ 2023 ਨੂੰ ਦੋ ਲੜਕੀਆਂ ਦੁਆਰਾ ਆਪਸ ਵਿਚ ਅਨੰਦ ਕਾਰਜ ਕਰਵਾਉਣ ਦੀ ਸਾਰੀ ਘਟਨਾ ਬਾਰੇ ਇਕ ਧਾਰਮਿਕ ਸਬ-ਕਮੇਟੀ ਬਣਾ ਕੇ ਜਲਦ ਤੋਂ ਜਲਦ ਇਸ ਮਾਮਲੇ ਦਾ ਨਿਪਟਾਰਾ ਕਰਨ ਲਈ ਵੀ ਕਿਹਾ ਹੈ।
ਦਰਅਸਲ ਇਹ ਘਟਨਾ 18 ਸਤੰਬਰ ਦੀ ਦੱਸੀ ਜਾ ਰਹੀ ਹੈ। ਗੁਰਦੁਆਰਾ ਸਾਹਿਬ ਦੀ ਇੱਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਇੱਕ ਲੜਕੀ ਕੋਟ ਅਤੇ ਪੇਂਟ ਵਿੱਚ ਅਤੇ ਦੂਜੀ ਸੂਟ ਵਿੱਚ ਨਜ਼ਰ ਆ ਰਹੀ ਸੀ। ਦੋਵਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦਰਸ਼ਨ ਕੀਤੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਉਨ੍ਹਾਂ ਦਾ ਅਨੰਦ ਕਾਰਜ ਹੋਇਆ। ਹੈਰਾਨੀ ਦੀ ਗੱਲ ਹੈ ਕਿ ਇਹ ਆਨੰਦ ਕਾਰਜ ਪ੍ਰਬੰਧਕਾਂ, ਰਾਗੀ ਜਥੇ ਅਤੇ ਗ੍ਰੰਥੀਆਂ ਦੀ ਹਾਜ਼ਰੀ ਵਿੱਚ ਹੋਇਆ।
ਇਸ ਦੇ ਨਾਲ ਹੀ ਪ੍ਰਬੰਧਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਸੀ ਕਿ ਦੋਵੇਂ ਲੜਕੀਆਂ ਹਨ। ਵਿਆਹ ਤੋਂ ਪਹਿਲਾਂ ਦੋਵਾਂ ਦੇ ਆਧਾਰ ਕਾਰਡ ਜਮ੍ਹਾਂ ਕਰਵਾਏ ਗਏ ਸਨ। ਇੰਨਾ ਹੀ ਨਹੀਂ ਦੋਵਾਂ ਨੇ ਕਰੀਬ 2500 ਰੁਪਏ ਦੀ ਫੀਸ ਵੀ ਜਮ੍ਹਾ ਕਰਵਾਈ ਸੀ।