Punjab News: ਬਟਾਲਾ ਦੇ ਨਜ਼ਦੀਕੀ ਪਿੰਡ ਹਰਸੀਆਂ ਦੇ ਰਹਿਣ ਵਾਲੇ ਬਲਦੇਵ ਸਿੰਘ ਨਾਮਕ 22 ਸਾਲਾਂ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪਰਿਵਾਰ ਵੱਲੋਂ ਬਲਦੇਵ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਦਾ ਰੋ- ਰੋ ਕੇ ਬੁਰਾ ਹਾਲ ਹੋਇਆ।


COMMERCIAL BREAK
SCROLL TO CONTINUE READING

ਉੱਥੇ ਹੀ ਮ੍ਰਿਤਕ ਨੌਜਵਾਨ ਬਲਦੇਵ ਸਿੰਘ ਦੇ ਪਿਤਾ ਜੋਗਿੰਦਰ ਸਿੰਘ ਅਤੇ ਦੋਸਤ ਵਰਿਆਮ ਸਿੰਘ ਨੇ ਦੱਸਿਆ ਕਿ ਬਲਦੇਵ ਆਪਣੇ ਘਰੋਂ ਮਜ਼ਦੂਰੀ ਕਰਨ ਲਈ ਬਟਾਲਾ ਲਈ ਨਿਕਲਿਆ ਸੀ ਜਿੱਥੇ ਨਵੀਂ ਬਣ ਰਹੀ ਬਿਲਡਿੰਗ ਵਿੱਚ ਕੰਮ ਕਰਦੇ ਸਮੇਂ ਬਿਜਲੀ ਦੀ ਤਾਰ ਤੋਂ ਕਰੰਟ ਲੱਗਣ ਕਾਰਨ ਬਲਦੇਵ ਬੇਹੋਸ਼ ਹੋ ਗਿਆ ਅਤੇ ਜਦੋਂ ਉਸਨੂੰ ਸਿਵਲ ਹਸਪਤਾਲ ਬਟਾਲਾ ਇਲਾਜ ਲਈ ਲਿਆਂਦਾ ਗਿਆ।  ਡਾਕਟਰ ਨੇ ਜਾਂਚ ਕਰਨ ਤੋਂ ਬਾਅਦ ਦੱਸਿਆ ਕਿ ਬਲਦੇਵ ਸਿੰਘ ਦੀ ਮੌਤ ਹੋ ਚੁੱਕੀ ਹੈ ਮ੍ਰਿਤਕ ਬਲਦੇਵ ਸਿੰਘ ਅਜੇ ਕੁਵਾਰਾ ਸੀ ਅਤੇ ਪਰਿਵਾਰ ਦੇ ਲਈ ਮਜ਼ਦੂਰੀ ਦਾ ਕੰਮ ਕਰਦਾ ਸੀ।


ਇਹ ਵੀ ਪੜ੍ਹੋ: Ludhiana News: ਲੁਧਿਆਣਾ ਵੇਰਕਾ ਦੇ ਬਾਹਰ ਹੋ ਰਿਹਾ ਪ੍ਰਦਰਸ਼ਨ, ਜੀ ਐਮ ਨੇ ਕਿਹਾ- ਸਰਕਾਰੀ ਅਦਾਰੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼

ਉੱਥੇ ਹੀ ਸਿਵਲ ਹਸਪਤਾਲ ਬਟਾਲਾ ਦੇ ਡਿਊਟੀ ਡਾਕਟਰ ਸਵਾਤੀ ਨੇ ਦੱਸਿਆ ਕਿ ਬਲਦੇਵ ਸਿੰਘ ਜਿਸਨੂੰ ਕਰੰਟ ਲੱਗਿਆ ਸੀ ਜਿਸਨੂੰ ਇਲਾਜ ਲਈ ਪਰਿਵਾਰ ਵਲੋਂ ਲਿਆਂਦਾ ਗਿਆ ਸੀ ਪਰ ਉਕਤ ਨੌਜਵਾਨ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ।


(ਬਟਾਲਾ ਤੋਂ ਭੋਪਾਲ਼ ਸਿੰਘ ਦੀ ਰਿਪੋਰਟ)