Punjab News: ਮੁੱਖ ਮੰਤਰੀ ਮਾਨ ਦੇ ਪਿੰਡ 'ਚ 22 ਸਾਲਾ ਨੌਜਵਾਨ ਦੀ ਕਰੰਟ ਲੱਗਣ ਨਾਲ ਹੋਈ ਮੌਤ; ਇੱਕ ਜ਼ਖ਼ਮੀ
Advertisement
Article Detail0/zeephh/zeephh1707508

Punjab News: ਮੁੱਖ ਮੰਤਰੀ ਮਾਨ ਦੇ ਪਿੰਡ 'ਚ 22 ਸਾਲਾ ਨੌਜਵਾਨ ਦੀ ਕਰੰਟ ਲੱਗਣ ਨਾਲ ਹੋਈ ਮੌਤ; ਇੱਕ ਜ਼ਖ਼ਮੀ

Punjab News: ਨੌਜਵਾਨ ਦੀ ਅਚਾਨਕ ਮੌਤ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਹੈ।  ਮ੍ਰਿਤਕ ਨੌਜਵਾਨ ਦਾ ਸਸਕਾਰ ਕਰ ਦਿੱਤਾ ਗਿਆ ਹੈ।

 

Punjab News: ਮੁੱਖ ਮੰਤਰੀ ਮਾਨ ਦੇ ਪਿੰਡ 'ਚ 22 ਸਾਲਾ ਨੌਜਵਾਨ ਦੀ ਕਰੰਟ ਲੱਗਣ ਨਾਲ ਹੋਈ ਮੌਤ; ਇੱਕ ਜ਼ਖ਼ਮੀ

Punjab News: ਪੰਜਾਬ ਵਿੱਚ ਸੜਕ ਹਾਦਸੇ, ਕਤਲ ਅਤੇ ਕਰੰਟ ਲੱਗਣ ਨਾਲ ਜੁੜੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਇਸ ਵਿਚਾਲੇ ਅੱਜ ਬਹੁਤ ਹੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਦੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਅਤੇ ਇੱਕ ਜ਼ਖ਼ਮੀ ਹੋਇਆ ਹੈ।

ਕਿਹਾ ਜਾ ਰਿਹਾ ਹੈ ਕਿ ਇੱਕ ਪਰਿਵਾਰ ਦੇ ਮੁੰਡੇ ਜਦੋਂ ਕੰਬਾਈਨ ਧੋ ਰਹੇ ਸਨ ਤਾਂ ਉਥੇ ਡਿੱਗੀ ਹੋਈ ਬਿਜਲੀ ਦੀ ਤਾਰ ਨੂੰ ਹਟਾਉਣ ਲਈ ਅੱਗੇ ਆਏ  ਤਾਂ ਉਸ ਵਿੱਚ ਜੋੜ ਹੋਣ ਕਾਰਨ ਇੱਕ ਨੌਜਵਾਨ ਨੂੰ ਕਰੰਟ ਦਾ ਜ਼ਬਰਦਸਤ ਝਟਕਾ ਲੱਗਿਆ ਅਤੇ ਮੌਕੇ ਉੱਤੇ ਮੌਤ ਹੋ ਗਈ। ਦੱਸ ਦੇਈਏ ਕਿ ਜਿਸ ਨੌਜਵਾਨ ਨੂੰ ਕਰੰਟ ਲੱਗਿਆ ਹੈ ਉਸਦੀ ਪਛਾਣ ਜੋਧਾ ਸਿੰਘ ਪੁੱਤਰ ਕਰਨੈਲ ਸਿੰਘ ਵਜੋਂ ਹੋਈ ਹੈ ਅਤੇ ਸਤਨਾਮ ਸਿੰਘ ਪੁੱਤਰ ਸੋਹਣ ਸਿੰਘ ਜ਼ਖ਼ਮੀ ਹੋਇਆ ਹੈ।

ਇਹ ਵੀ ਪੜ੍ਹੋ:  ਪਹਿਲੀ ਵਾਰ ਬ੍ਰਿਟੇਨ ਦੀ ਧਰਤੀ 'ਤੇ ਹਮਲੇ ਦੀ ਜਾਂਚ ਕਰੇਗੀ NIA, ਅੰਮ੍ਰਿਤਪਾਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ

ਕੰਬਾਈਨ ਵਿੱਚ ਕਰੰਟ ਆਉਣ ਕਾਰਨ ਸਤਨਾਮ ਸਿੰਘ ਵੀ ਜ਼ਖ਼ਮੀ ਹੋ ਗਿਆ, ਜਿਸਨੂੰ ਹਸਪਤਾਲ਼ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਮੁਤਾਬਿਕ ਹੁਣ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਗੌਰਤਲਬ ਹੈ ਕਿ 22 ਸਾਲਾ ਨੌਜਵਾਨ ਜੋਧਾ ਸਿੰਘ ਲੋਕਲ ਗੁਰਦੁਆਰਾ ਕਮੇਟੀ ਸਤੌਜ ਦੇ ਪ੍ਰਧਾਨ ਕਰਨੈਲ ਸਿੰਘ ਦਾ ਪੁੱਤਰ ਸੀ। ਨੌਜਵਾਨ ਦੀ ਅਚਾਨਕ ਮੌਤ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਹੈ।

Trending news