Punjab News: ਭਾਰਤੀ ਫੌਜ ਵਿੱਚ ਝਾਰਖੰਡ ਵਿਖੇ ਤੈਨਾਤ ਮਾਨਸਾ ਜ਼ਿਲ੍ਹੇ ਦੇ ਇੱਕ ਹੋਰ ਨੌਜਵਾਨ ਦੀ ਹਾਰਟ ਅਟੈਕ ਦੇ ਨਾਲ ਮੌਤ ਹੋ ਗਈ। ਨੌਜਵਾਨ ਦਾ ਅੱਜ ਫੌਜ ਵੱਲੋਂ ਸਰਕਾਰੀ ਸਨਮਾਨ ਦੇ ਨਾਲ ਅੰਤਿਮ ਸੰਸਕਾਰ ਕੀਤਾ ਗਿਆ ਤੇ ਪੰਜ ਸਾਲਾਂ ਪੁੱਤਰ ਨੇ ਪਿਤਾ ਦੀ ਚਿਖਾ ਨੂੰ ਅਗਨੀ ਦਿੱਤੀ। ਇਸ ਮੌਕੇ ਫੌਜ ਦੀ ਟੁਕੜੀ ਵੱਲੋਂ ਨੌਜਵਾਨ ਨੂੰ ਸਲਾਮੀ ਦਿੱਤੀ ਗਈ। ਜਿਲ੍ਹਾ ਪ੍ਰਸ਼ਾਸ਼ਨ ਤੇ ਰਾਜਨੀਤਕ ਆਗੂਆਂ ਨੇ ਸਰਧਾਂਜਲੀ ਭੇਂਟ ਕੀਤੀ।


COMMERCIAL BREAK
SCROLL TO CONTINUE READING

ਮਾਨਸਾ ਜ਼ਿਲ੍ਹੇ ਦੇ ਪਿੰਡ ਦਲੇਲਵਾਲਾ ਦੇ ਭਾਰਤੀ ਫੌਜ ਵਿੱਚ ਹੌਲਦਾਰ ਹਰਜੀਤ ਸਿੰਘ ( 35 ) ਦੀ ਡਿਊਟੀ ਦੌਰਾਨ ਝਾਰਖੰਡ ਵਿਖੇ ਹਾਰਟ ਅਟੈਕ ਆਉਣ ਦੇ ਨਾਲ ਮੌਤ ਹੋ ਗਈ ਹੈ। ਹਰਜੀਤ ਸਿੰਘ 2005 ਵਿੱਚ ਭਾਰਤੀ ਫੌਜ ਦੇ ਵਿੱਚ ਭਰਤੀ ਹੋਇਆ ਸੀ 24 ਸਿੱਖ ਯੂਨਿਟ ਜਮਸ਼ੇਦਪੁਰ ਝਾਰਖੰਡ ਵਿਖੇ ਤਾਇਨਾਤ ਸੀ ਜਿੱਥੇ ਉਹ ਐਨ ਸੀ ਸੀ ਦੇ ਵਿਦਿਆਰਥੀਆਂ ਨੂੰ ਟ੍ਰੇਨਿੰਗ ਦੇਣ ਦੀ ਡਿਊਟੀ ਨਿਭਾ ਰਹੇ ਸਨ ਬੀਤੇ ਕੱਲ੍ਹ ਉਸ ਦੀ ਹਾਰਟ ਅਟੈਕ ਆਉਣ ਦੇ ਨਾਲ ਮੌਤ ਹੋ ਗਈ ਹੈ। 


ਇਹ ਵੀ ਪੜ੍ਹੋ:  Punjab Earthquake News: ਪੰਜਾਬ 'ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

ਪਰਿਵਾਰ ਨੇ ਦੱਸਿਆ ਕਿ ਹਰਜੀਤ ਸਿੰਘ 2005 ਦੇ ਵਿਚ ਭਰਤੀ ਹੋਇਆ ਸੀ ਅਤੇ ਉਹਨਾਂ ਨੂੰ ਹਰਜੀਤ ਸਿੰਘ ਦੀ ਸ਼ਹਾਦਤ ਉੱਤੇ ਮਾਣ ਹੈ। ਸ਼ਹੀਦ ਹੌਲਦਾਰ ਹਰਜੀਤ ਸਿੰਘ ਦੀ ਪਤਨੀ ਨੇ ਕਿਹਾ ਕਿ ਉਹ ਆਪਣੇ ਪੁੱਤਰ ਨੂੰ ਵੀ ਭਾਰਤੀ ਫੌਜ ਦੇ ਵਿੱਚ ਹੀ ਭਰਤੀ ਕਰੇਗੀ। ਉਨ੍ਹਾਂ ਕਿਹਾ ਕਿ ਹਰਜੀਤ ਸਿੰਘ ਦੇਸ਼ ਦੇ ਲਈ ਸਰਹੱਦਾਂ ਤੇ ਡਿਊਟੀ ਕਰਦਾ ਸੀ ਤੇ ਆਖਿਰ ਅੱਜ ਸਾਡੇ ਵਿਚਕਾਰ ਨਹੀਂ ਰਿਹਾ ਤੇ ਉਨ੍ਹਾਂ ਨੂੰ ਹਰਜੀਤ ਸਿੰਘ ਦੀ ਸ਼ਹਾਦਤ ਤੇ ਸਦਾ ਮਾਣ ਰਹੇਗਾ।


ਸੂਬੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਹਰਜੀਤ ਸਿੰਘ 37 ਝਾਰਖੰਡ ਜਮਸ਼ੇਦਪੁਰ ਵਿਖੇ ਐਨ ਐਨ ਸੀ ਸੀ ਦੇ ਵਿਦਿਆਰਥੀਆਂ ਨੂੰ ਸਿਖਲਾਈ ਦਿੰਦਾ ਸੀ ਜਿਸ ਦੀ ਹਾਰਟ ਅਟੈਕ ਆਉਣ ਨਾਲ ਮੌਤ ਹੋਈ ਹੈ ਅਤੇ ਉਸ ਦਾ ਫੌਜ ਦੇ ਅਨੁਸਾਰ ਸਰਕਾਰੀ ਸਨਮਾਨ ਨਾਲ ਸਸਕਾਰ ਕਰ ਦਿੱਤਾ ਹੈ। ਇਸ ਮੌਕੇ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਵੀ ਹਰਜੀਤ ਸਿੰਘ ਦੀ ਸ਼ਹਾਦਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।


(ਕੁਲਦੀਪ ਧਾਲੀਵਾਲ ਦੀ ਰਿਪੋਰਟ)