Punjab News: ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕ (Aam Aadmi Clinic) ਸਫ਼ਲਤਾਪੂਰਵਕ ਚੱਲ ਰਹੇ ਹਨ। ਜ਼ਿਲ੍ਹਾ ਮੋਗਾ ਵਿੱਚ ਆਮ ਆਦਮੀ ਕਲੀਨਿਕਾਂ (Aam Aadmi Clinic) ਦੀ ਗਿਣਤੀ 24 ਹੈ, ਜਿੰਨ੍ਹਾਂ ਦਾ ਮੋਗਾ ਵਾਸੀਆਂ ਵੱਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਕਰਦਿਆਂ ਦੱਸਿਆ ਕਿ ਇਹ ਕਲੀਨਿਕ ਪਿੰਡ ਲੰਢੇਕੇ, ਘੋਲੀਆ ਖੁਰਦ, ਹਿੰਮਤਪੁਰਾ, ਬਿਲਾਸਪੁਰ, ਧਰਮਕੋਟ, ਦੁੱਨੇਕੇ, ਰਾਜਿਆਣਾ, ਮੱਲ੍ਹੀਆਂਵਾਲਾ, ਬੁੱਟਰ ਕਲਾਂ, ਚੜਿੱਕ, ਫਤਹਿਗੜ੍ਹ ਪੰਜਤੂਰ, ਲੰਡੇ, ਰਾਉਕੇ ਕਲਾਂ, ਅਰਬਨ ਸਲੱਮ ਏਰੀਆ ਡਿਸਪੈਂਸਰੀ, ਕਿਸ਼ਨਪੁਰਾ ਕਲਾਂ, ਖੋਸਾ ਰਣਧੀਰ, ਮਾਣੂੰਕੇ, ਸੁਖਾਨੰਦ, ਲੋਪੋਂ, ਕੋਕਰੀ ਕਲਾਂ, ਦੌਲਤਪੁਰਾ ਨੀਂਵਾਂ, ਚੰਦ ਨਵਾਂ, ਜਲਾਲਾਬਾਦ ਅਤੇ ਪੱਤੋ ਹੀਰਾ ਸਿੰਘ ਵਿਖੇ ਸਫ਼ਲਤਾਪੂਰਵਕ ਚੱਲ ਰਹੇ ਹਨ। 


ਇਹ ਵੀ ਪੜ੍ਹੋ: Punjab Flood News: ਬਾਰਿਸ਼ ਨੇ ਮੁੜ ਕਿਸਾਨਾਂ ਦੇ ਸਾਹ ਸੂਤੇ! 500 ਏਕੜ ਤੋਂ ਵੱਧ ਫ਼ਸਲ ਹੋਈ ਪ੍ਰਭਾਵਿਤ

ਇਨ੍ਹਾਂ 24 ਆਮ ਆਦਮੀ ਕਲੀਨਿਕਾਂ ਜਰੀਏ ਹੁਣ ਤੱਕ 1,33,731 ਲੋਕਾਂ ਨੇ ਮੁਫ਼ਤ ਮੈਡੀਕਲ ਸੇਵਾਵਾਂ ਪ੍ਰਾਪਤ ਕੀਤੀਆਂ ਹਨ ਅਤੇ ਵੱਖ ਵੱਖ ਤਰ੍ਹਾਂ ਦੇ 25425 ਲੈਬ ਟੈਸਟ (Aam Aadmi Clinic free lab tests) ਵੀ ਹੁਣ ਤੱਕ ਇਨ੍ਹਾਂ ਜਰੀਏ ਮੁਫ਼ਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਨਾਲ ਆਮ ਲੋਕਾਂ ਦੀ ਜੇਬ ਉੱਪਰ ਪੈਣ ਵਾਲਾ ਆਰਥਿਕ ਬੋਝ ਬਹੁਤ ਹੱਦ ਤੱਕ ਘੱਟ ਹੋਇਆ ਹੈ।  


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਆਮ ਆਦਮੀ ਕਲੀਨਿਕ ਸਿਹਤ ਖੇਤਰ ਵਿੱਚ ਇੱਕ ਵੱਡੀ ਕ੍ਰਾਂਤੀ ਸਾਬਿਤ ਹੋਏ ਹਨ। 


ਇਨ੍ਹਾਂ ਕਲੀਨਿਕਾਂ ਵਿੱਚ ਵੱਖ-ਵੱਖ ਤਰਾਂ ਦੇ 45 ਟੈਸਟ ਅਤੇ 75 ਤਰਾਂ ਦੀਆਂ ਦਵਾਈਆਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕਲੀਨਿਕਾਂ ਦੇ ਖੁੱਲਣ ਨਾਲ ਆਮ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਹੀ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮਿਲਣ ਲੱਗੀਆਂ ਹਨ।


ਇਹ ਵੀ ਪੜ੍ਹੋ: Punjab Flood News: ਪੰਜਾਬ 'ਚ ਕੁਦਰਤੀ ਤਬਾਹੀ! ਹੜ੍ਹ ਪ੍ਰਭਾਵਿਤ ਪਿੰਡਾਂ ਦਾ ਅੰਕੜਾ ਕਰ ਦੇਵੇਗਾ ਹੈਰਾਨ, ਜਾਣੋ ਪੂਰਾ ਅੱਪਡੇਟ

(ਮੋਗਾ ਤੋਂ ਨਵਦੀਪ ਮਹੇਸਰੀ ਦੀ ਰਿਪੋਰਟ)