CM Tirath Yatra Scheme:  ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਹੋਣ ਜਾ ਰਹੀ ਹੈ। ਪੰਜਾਬ ਵਿੱਚ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ (CM Tirath Yatra Scheme) ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਸ਼ਰਧਾਲੂ ਦੀ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਕੀਤੀ ਜਾਵੇਗੀ।


COMMERCIAL BREAK
SCROLL TO CONTINUE READING

ਜਾਣਕਾਰੀ ਮੁਤਾਬਕ ਇਹ ਯਾਤਰਾ ਅੱਜ 27 ਨਵੰਬਰ ਤੋਂ ਸ਼ੁਰੂ ਹੋਵੇਗੀ। ਇਸ ਯੋਜਨਾ ਤਹਿਤ 50,000 ਤੋਂ ਵੱਧ ਸ਼ਰਧਾਲੂ ਯਾਤਰਾ ਕਰਨਗੇ। ਤੁਹਾਨੂੰ ਦੱਸ ਦੇਈਏ ਕਿ 6 ਨਵੰਬਰ ਨੂੰ ਪੰਜਾਬ ਕੈਬਨਿਟ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਨਜ਼ੂਰੀ ਦਿੱਤੀ ਸੀ।


ਇਹ ਵੀ ਪੜ੍ਹੋ: Guru Nanak Dev Ji Prakash Parv: ਪ੍ਰਕਾਸ਼ ਪੁਰਬ ਅੱਜ, ਅਮਰਿੰਦਰ ਸਿੰਘ ਰਾਜਾ ਵੜਿੰਗ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ

ਇਹ ਪਹਿਲੀ ਯਾਤਰਾ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਤੱਕ ਹੈ ਅਤੇ ਸਾਰੇ ਯਾਤਰੀਆਂ ਨੂੰ ਟਰੇਨ ਰਾਹੀਂ ਭੇਜਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐਨਡੀਯੂ), ਅੰਮ੍ਰਿਤਸਰ ਵਿਖੇ ਰਾਜ ਪੱਧਰੀ ਪ੍ਰੋਗਰਾਮ ਕਰਵਾਇਆ ਜਾਣਾ ਹੈ।


ਇਸ ਯਾਤਰਾ ਦੀ ਸ਼ੁਰੂਆਤ ਕਰਨ ਲਈ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਖੁਦ ਆਉਣ ਵਾਲੇ ਸਨ। ਪਰ ਧੂਰੀ ਵਿੱਚ ਹੋਣ ਵਾਲੀ ਜਨਤਕ ਮੀਟਿੰਗ ਕਾਰਨ ਹੁਣ ਕੈਬਨਿਟ ਮੰਤਰੀ ਕੁਲਦੀਪ ਧਾਰੀਵਾਲ ਅਤੇ ਹਰਭਜਨ ਸਿੰਘ ਈਟੀਓ ਸਵਾਰੀਆਂ ਨੂੰ ਵਿਦਾ ਕਰਕੇ ਇਹ ਯਾਤਰਾ ਸ਼ੁਰੂ ਕਰ ਰਹੇ ਹਨ। ਇਸ ਦੌਰੇ ਦਾ ਐਲਾਨ ਪਿਛਲੀ ਕੈਬਨਿਟ ਮੀਟਿੰਗ ਤੋਂ ਬਾਅਦ ਕੀਤਾ ਗਿਆ ਸੀ।


ਇਹ ਵੀ ਪੜ੍ਹੋ:Guru Nanak Dev Ji Prakash Parv: ਸ੍ਰੀ ਗੁਰੂ ਨਾਨਕ ਦੇਵ ਜੀ ਦੇ 554 ਗੁਰਪੁਰਬ; ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ ਸੰਗਤ 


ਪੰਜਾਬ ਸਰਕਾਰ ਇਸ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੇ ਰਵਾਨਾ ਹੋਣ ਤੋਂ ਲੈ ਕੇ ਵਾਪਸੀ ਤੱਕ ਸਾਰੇ ਪ੍ਰਬੰਧ ਕਰ ਰਹੀ ਹੈ। ਰੇਲਾਂ ਲਈ ਆਈਆਰਸੀਟੀਸੀ ਤੋਂ ਸਹਾਇਤਾ ਲਈ ਜਾ ਰਹੀ ਹੈ ਅਤੇ ਪੰਜਾਬ ਰੋਡਵੇਜ਼ ਵੱਲੋਂ ਬੱਸਾਂ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਯਾਤਰਾ 'ਤੇ ਜਾਣ ਵਾਲੇ ਲੋਕਾਂ ਨੂੰ ਏਸੀ ਧਰਮਸ਼ਾਲਾਵਾਂ 'ਚ ਠਹਿਰਾਇਆ ਜਾਵੇਗਾ। ਭੋਜਨ ਅਤੇ ਸ਼ਰਧਾਲੂ ਕਿੱਟ ਵੀ ਪ੍ਰਦਾਨ ਕੀਤੀ ਜਾਵੇਗੀ। ਜਦੋਂ ਸ਼ਰਧਾਲੂ ਕਿਸੇ ਵੀ ਧਾਰਮਿਕ ਸਥਾਨ 'ਤੇ ਪਹੁੰਚਦੇ ਹਨ ਤਾਂ ਉਥੇ ਤਾਇਨਾਤ ਗਾਈਡ ਉਨ੍ਹਾਂ ਦੀ ਭਾਸ਼ਾ ਵਿੱਚ ਵਿਸਥਾਰਪੂਰਵਕ ਜਾਣਕਾਰੀ ਦੇਣਗੇ।


ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ
-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਵ੍ਰਿੰਦਾਵਨ ਅਤੇ ਅਜਮੇਰ ਸ਼ਰੀਫ਼ ਤੱਕ ਰੇਲ ਰਾਹੀਂ ਯਾਤਰਾ ਕਰਵਾਈ ਜਾਵੇਗੀ। 
-ਇਸ ਸਕੀਮ ਤਹਿਤ ਪਹਿਲੀ ਰੇਲ ਗੱਡੀ ਅੰਮ੍ਰਿਤਸਰ ਤੋਂ ਨਾਂਦੇੜ ਜਾਵੇਗੀ।


-ਜਾਣਕਾਰੀ ਅਨੁਸਾਰ ਰੇਲ ਯਾਤਰਾ ਤੋਂ ਇਲਾਵਾ ਤੀਰਥ ਯਾਤਰਾ ਸਕੀਮ ਤਹਿਤ ਬੱਸਾਂ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਤਲਵੰਡੀ ਸਾਬੋ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਜਵਾਲਾ ਜੀ, ਮਾਤਾ ਚਿੰਤਪੁਰਨੀ, ਮਾਤਾ ਨੈਣਾ ਦੇਵੀ, ਮਾਤਾ ਵੈਸ਼ਨੋ ਦੇਵੀ, ਸਾਲਾਸਰ ਬਾਲਾਜੀ ਧਾਮ ਅਤੇ ਖਾਟੂਸ਼ਿਆਮ ਧਾਮ ਦੀ ਤੀਰਥ ਯਾਤਰਾ ਦਾ ਆਯੋਜਨ ਕੀਤਾ ਜਾਵੇਗਾ।