Sanjay Singh Arrest News: ED ਵੱਲੋਂ ਗ੍ਰਿਫਤਾਰ ਕੀਤੇ ਸੰਜੇ ਸਿੰਘ ਦੇ ਹੱਕ 'ਚ ਅੱਜ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ
Advertisement
Article Detail0/zeephh/zeephh1903176

Sanjay Singh Arrest News: ED ਵੱਲੋਂ ਗ੍ਰਿਫਤਾਰ ਕੀਤੇ ਸੰਜੇ ਸਿੰਘ ਦੇ ਹੱਕ 'ਚ ਅੱਜ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ

Sanjay Singh Arrest News: ਦਿੱਲੀ ਦੇ ਆਪ ਨੇਤਾ ਸੰਜੇ ਸਿੰਘ ਦੀ ਈਡੀ ਵੱਲੋਂ ਕੀਤੀ ਗਈ ਗ੍ਰਿਫਤਾਰੀ ਦੇ ਵਿਰੋਧ ਵਿੱਚ ਮਾਨਸਾ ਵਿਖੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਲੀ ਦੀ ਅਗਵਾਈ ਚੋਂ ਆਮ ਆਦਮੀ ਪਾਰਟੀ ਵੱਲੋਂ ਸ਼ਹਿਰ ਦੇ ਵਿੱਚ ਮਾਰਚ ਕਰਕੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। 

 

Sanjay Singh Arrest News: ED ਵੱਲੋਂ ਗ੍ਰਿਫਤਾਰ ਕੀਤੇ ਸੰਜੇ ਸਿੰਘ ਦੇ ਹੱਕ 'ਚ ਅੱਜ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ

Sanjay Singh Arrest News: ਈਡੀ ਵੱਲੋਂ ਗ੍ਰਿਫਤਾਰ ਕੀਤੇ ਆਪ ਆਗੂ ਤੇ ਸਾਂਸਦ ਸੰਜੇ ਸਿੰਘ ਦੇ ਹੱਕ ਵਿੱਚ ਅੱਜ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਈਡੀ ਵੱਲੋਂ ਆਪ ਨੇਤਾ ਸੰਜੇ ਸਿੰਘ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਮਾਨਸਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਸ਼ਹਿਰ ਦੇ ਵਿੱਚ ਮਾਰਚ ਕਰਕੇ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸੰਜੇ ਸਿੰਘ ਦੀ ਰਿਹਾਈ ਦੀ ਮੰਗ ਕੀਤੀ ਗਈ। 

ਦਿੱਲੀ ਦੇ ਆਪ ਨੇਤਾ ਸੰਜੇ ਸਿੰਘ ਦੀ ਈਡੀ ਵੱਲੋਂ ਕੀਤੀ ਗਈ ਗ੍ਰਿਫਤਾਰੀ ਦੇ ਵਿਰੋਧ ਵਿੱਚ ਮਾਨਸਾ ਵਿਖੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਲੀ ਦੀ ਅਗਵਾਈ 'ਚੋਂ ਆਮ ਆਦਮੀ ਪਾਰਟੀ ਵੱਲੋਂ ਸ਼ਹਿਰ ਦੇ ਵਿੱਚ ਮਾਰਚ ਕਰਕੇ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਵਣਾਂਵਾਲੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਈਡੀ ਦੇ ਜ਼ਰੀਏ ਆਮ ਆਦਮੀ ਪਾਰਟੀ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਪਹਿਲਾਂ ਸਾਡੀ ਪਾਰਟੀ ਦੇ ਨੇਤਾ ਮੁਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਹੁਣ ਪਾਰਟੀ ਦੇ ਸੀਨੀਅਰ ਨੇਤਾ ਸੰਜੇ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਦਾ ਆਮ ਆਦਮੀ ਪਾਰਟੀ ਵੱਲੋਂ ਵਿਰੋਧ ਕੀਤਾ ਜਾ ਰਿਹਾ।ਉਹਨਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਸਹਿਮ ਦੇ ਵਿੱਚ ਹੈ ਕਿਉਂਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਚੰਗਾ ਪ੍ਰਦਰਸ਼ਨ ਕਰੇਗੀ ਅਤੇ ਬੀਜੇਪੀ ਸਰਕਾਰ ਤੋ ਲੋਕ ਅੱਕ ਚੁੱਕੇ ਹਨ ਜਿਸ ਕਾਰਨ ਆਮ ਆਦਮੀ ਪਾਰਟੀ ਦੀ ਲੋਕਪ੍ਰੀਅਤਾ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਨੇਤਾਵਾਂ ਤੇ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: Punjab News:  80,000 ਰੁਪਏ ਦੀ ਰਿਸ਼ਵਤ ਦੇ ਕੇਸ 'ਚ ਵਿਜੀਲੈਂਸ ਬਿਊਰੋ ਵੱਲੋਂ ਐਸਐਚਓ ਗ੍ਰਿਫਤਾਰ

ਉਹਨਾਂ ਕਿਹਾ ਕਿ ਜੇਕਰ ਸਾਡੀ ਪਾਰਟੀ ਦੇ ਸੀਨੀਅਰ ਨੇਤਾ ਸੰਜੇ ਸਿੰਘ ਨੂੰ ਜਲਦ ਹੀ ਰਿਹਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਦੇਸ਼ ਭਰ ਦੇ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੀ ਬੀਜੇਪੀ ਸਰਕਾਰ ਵੱਲੋਂ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਸਰਕਾਰ ਬਣ ਚੁੱਕੀ ਹੈ ਜਿਸ ਕਾਰਨ ਅੱਜ ਹਰ ਕੋਈ ਆਮ ਆਦਮੀ ਪਾਰਟੀ ਦੇ ਨਾਲ ਜੁੜਨਾ ਚਾਹੁੰਦਾ ਹੈ ਅਤੇ ਅਜਿਹੀ ਬੁਖਲਾਟ ਦੇ ਕਾਰਨ ਹੀ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੇ ਨੇਤਾਵਾਂ ਤੇ ਅਜਿਹੀਆਂ ਕਾਰਵਾਈਆਂ ਕਰਕੇ ਉਹਨਾਂ ਨੂੰ ਦਬਾਉਣਾ ਚਾਹੁੰਦੀ ਹੈ।

ਆਮ ਆਦਮੀ ਪਾਰਟੀ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਦਿੱਤਾ ਧਰਨਾ
ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਦੀ ਈਡੀ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਡਿਪਟੀ ਕਮਿਸ਼ਨ ਕੰਪਲੈਕਸ ਦੇ ਬਾਹਰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਭੁੱਲਰ ਅਤੇ ਗੁਰੂਹਰਸਹਾਏ ਦੇ ਵਿਧਾਇਕ ਫੋਜ਼ਾ ਸਿੰਘ ਸਰਾਰੀ, ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਅਤੇ ਵਰਕਰਾਂ ਨੇ ਡਾ. ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ, ਜਿਸ ਵਿੱਚ ਲਿਖਿਆ ਸੀ, ਸੰਜੇ ਸਿੰਘ ਨੂੰ ਰਿਹਾਅ ਕਰੋ।

ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਗੁਰੂਹਰਸਹਾਏ ਦੇ ਵਿਧਾਇਕ ਫੋਜ਼ਾ ਸਿੰਘ ਸਰਾਰੀ ਨੇ ਕਿਹਾ ਕਿ ਕੇਂਦਰ ਸਰਕਾਰ ਘਬਰਾ ਗਈ ਹੈ, ਜਿਸ ਕਾਰਨ ਉਹ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਈਡੀ ਰਾਹੀਂ ਗ੍ਰਿਫ਼ਤਾਰ ਕਰ ਰਹੀ ਹੈ। ਆਪ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਮਨੀਸ਼ ਸਿਸੋਦੀਆ ਅਤੇ ਸੰਜੇ. ਸਿੰਘ ਨੂੰ ਰਿਹਾਅ ਕੀਤਾ ਜਾਵੇ।

ਇਹ ਵੀ ਪੜ੍ਹੋ: Punjab News:ਅਧਿਆਪਕਾਂ ਯੂਨੀਅਨ ਦਾ ਵੱਡਾ ਬਿਆਨ- ਸਰਕਾਰ ਨੇ ਨਹੀਂ ਕੀਤੇ ਪੱਕੇ, ਸਿਰਫ਼ ਤਨਖ਼ਾਹ 'ਚ ਹੋਇਆ ਵਾਧਾ

ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ
ਸੰਜੇ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ। ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੰਤਰੀ ਹਰਭਜਨ ਸਿੰਘ ਈ ਟੀ ਓ ਦੀਆਂ ਅਗਵਾਈ ਵਿੱਚ ਪ੍ਰਦਰਸ਼ਨ ਕੀਤਾ ਗਿਆ।

ਜਲੰਧਰ ਵਿੱਚ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ
ਦਿੱਲੀ ਵਿੱਚ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਰਿੰਕੂ, ਮੰਤਰੀ ਬਲਕਾਰ ਸਿੰਘ ਨੇ ਪਾਰਟੀ ਵਰਕਰਾਂ ਨਾਲ ਨਕੋਦਰ ਚੌਕ ਨੇੜੇ ਧਰਨਾ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਆਪਣੀਆਂ ਦਮਨਕਾਰੀ ਨੀਤੀਆਂ ਨਾਲ ਵਿਰੋਧੀਆਂ ਨੂੰ ਦਬਾਉਣਾ ਚਾਹੁੰਦੀ ਹੈ।

Trending news