Punjab Aap Candidate List 2024: 'ਆਪ' ਅੱਜ ਕਰੇਗੀ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ, ਇਹਨਾਂ ਲੀਡਰਾਂ 'ਤੇ ਪਾਰਟੀ ਖੇਡਣ ਜਾ ਰਹੀ ਦਾਅ
Advertisement
Article Detail0/zeephh/zeephh2206060

Punjab Aap Candidate List 2024: 'ਆਪ' ਅੱਜ ਕਰੇਗੀ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ, ਇਹਨਾਂ ਲੀਡਰਾਂ 'ਤੇ ਪਾਰਟੀ ਖੇਡਣ ਜਾ ਰਹੀ ਦਾਅ

Punjab Aap Candidate List 2024: ਜਲੰਧਰ ਤੋਂ ਪਹਿਲਾਂ ਪਾਰਟੀ ਨੇ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ ਪਰ ਉਨ੍ਹਾਂ ਦੇ ਪਾਰਟੀ ਛੱਡਣ ਤੋਂ ਬਾਅਦ ਇਸ ਸੀਟ ਤੋਂ ਆਪ ਨਵਾਂ ਉਮੀਦਵਾਰ ਐਲਾਨੇਗੀ।

Punjab Aap Candidate List 2024: 'ਆਪ' ਅੱਜ ਕਰੇਗੀ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ, ਇਹਨਾਂ ਲੀਡਰਾਂ 'ਤੇ ਪਾਰਟੀ ਖੇਡਣ ਜਾ ਰਹੀ ਦਾਅ

Punjab Aap Candidate List 2024: ਆਮ ਆਦਮੀ ਪਾਰਟੀ ਅੱਜ ਲੋਕ ਸਭਾ ਸੀਟ ਜਲੰਧਰ ਅਤੇ ਲੁਧਿਆਣਾ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰੇਗੀ। ਹੁਣ ਤੱਕ ਆਪ ਨੇ ਪੰਜਾਬ ਵਿੱਚ 9 ਸੀਟਾਂ ਤੇ ਆਪਣੇ ਉਮੀਦਵਾਰ ਦਾ ਨਾਮਾਂ ਦਾ ਐਲਾਨ ਕਰ ਚੁੱਕੀ ਹੈ। ਜਲੰਧਰ ਤੋਂ ਪਹਿਲਾਂ ਪਾਰਟੀ ਨੇ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ, ਪਰ ਉਨ੍ਹਾਂ ਦੇ ਪਾਰਟੀ ਛੱਡਣ ਤੋਂ ਬਾਅਦ ਇਸ ਸੀਟ ਤੋਂ ਪਾਰਟੀ ਨਵਾਂ ਉਮੀਦਵਾਰ ਐਲਾਨੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਆਪਣੇ ਐਕਸ 'ਤੇ ਕੀਤੇ ਇੱਕ ਪੋਸਟ ਵਿੱਚ ਲਿਖਿਆ ਕਿ 'ਆਪ' ਪੰਜਾਬ ਵਿੱਚ ਜਲੰਧਰ ਅਤੇ ਲੁਧਿਆਣਾ ਲੋਕ ਸਭਾ ਸੀਟਾਂ ਲਈ 16 ਅਪ੍ਰੈਲ ਨੂੰ ਆਪਣੇ ਉਮੀਦਵਾਰਾਂ ਦਾ ਐਲਾਨ ਕਰੇਗੀ।

ਦੱਸਦਈਏ ਕਿ ਆਮ ਆਦਮੀ ਪਾਰਟੀ ਨੇ ਇਸ ਤੋਂ ਪਹਿਲਾਂ 13 ਵਿਚੋਂ 9 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਜਿਹਨਾਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ ਉਹਨਾਂ ਵਿੱਚੋਂ 5 ਮੌਜੂਦਾ ਸਰਕਾਰ ਵਿੱਚ ਮੰਤਰੀ ਹਨ। ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖੰਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੂੱਲਰ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ, ਫਰੀਦਕੋਟ ਤੋਂ ਕਰਮਜੀਤ ਸਿੰਘ ਅਨਮੋਲ, ਬਠਿੰਡਾ ਤੋਂ ਗੁਰਪ੍ਰੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਪਟਿਆਲਾ ਤੋਂ ਬਲਬੀਰ ਸਿੰਘ, ਹੁਸ਼‍ਿਆਰਪੁਰ ਤੋਂ ਰਾਜ ਕੁਮਾਰ ਚੱਬੇਵਾਲ ਅਤੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਮਲਵਿੰਦਰ ਕੰਗ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

 

Trending news