Pattran Accident: ਬੱਸ ਤੇ ਟਰੱਕ ਦੀ ਸਿੱਧੀ ਟੱਕਰ; ਟਰੱਕ ਨੂੰ ਕਟਰ ਨਾਲ ਕੱਟ ਕੇ ਡਰਾਈਵਰ ਨੂੰ ਕੱਢਿਆ ਬਾਹਰ
Pattran Accident: ਪਾਤੜਾਂ ਵਿੱਚ ਅੱਜ ਭਿਆਨਕ ਹਾਦਸਾ ਵਾਪਰ ਗਿਆ। ਇਸ ਵਿੱਚ ਟਰੱਕ ਤੇ ਬੱਸ ਡਰਾਈਵਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ।
Pattran Accident: ਅੱਜ ਸਵੇਰੇ ਸਮੇਂ ਪਾਤੜਾਂ ਬਾਈਪਾਸ ਉਪਰ ਟਰੱਕ ਤੇ ਬੱਸ ਦੀ ਸਿੱਧੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਟਰੱਕ ਤੇ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਟੱਕਰ ਵਿੱਚ ਦੋਵੇਂ ਡਰਾਈਵਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਹਨ।
ਲੋਕਾਂ ਨੇ ਟਰੱਕ ਚਾਲਕ ਨੂੰ ਟਰੱਕ ਵਿੱਚ ਕਰੇਨ ਅਤੇ ਕਟਰ ਦੀ ਮਦਦ ਨਾਲ ਬਾਹਰ ਕੱਢ ਕੇ ਨਜ਼ਦੀਕੀ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਾ ਉਥੇ ਹੀ ਬੱਸ ਦੇ ਡਰਾਈਵਰ ਨੂੰ ਵੀ ਪਾਤੜਾਂ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਦੋਵਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਘਟਨਾ ਸਥਾਨ ਉਤੇ ਮੌਜੂਦ ਚਸ਼ਮਦੀਦ ਲੋਕਾਂ ਨੇ ਦੱਸਿਆ ਕਿ ਸਵੇਰੇ ਬਾਈਪਾਸ ਉਤੇ ਟਰੱਕ ਅਤੇ ਬੱਸ ਦੀ ਟੱਕਰ ਵਿੱਚ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਤੁਰੰਤ ਐਬੂਲੈਂਸ ਦੀ ਮਦਦ ਨਾਲ ਸਰਕਾਰੀ ਹਸਪਤਾਲ ਲਿਜਾਇਆ ਗਿਆ।
ਇਸ ਹਾਦਸੇ ਦਾ ਪਤਾ ਲੱਗਣ ਉਤੇ ਮੌਕੇ ਉਪਰ ਪੁੱਜੀ ਪੁਲਿਸ ਅਤੇ ਐਸਐਸਐਫ ਦੀ ਟੀਮ ਨੇ ਲੋਕਾਂ ਦੀ ਮਦਦ ਨਾਲ ਟਰੱਕ ਵਿੱਚ ਫਸੇ ਡਰਾਈਵਰ ਨੂੰ ਭਾਰੀ ਮੁਸ਼ੱਕਤ ਤੋਂ ਬਾਅਦ ਬਾਹਰ ਕੱਢ ਕੇ ਪਾਤੜਾਂ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : Exercise for Belly Fat: ਪੇਟ ਦੀ ਚਰਬੀ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ, ਤਾਂ ਰੋਜ਼ 10 ਮਿੰਟ ਲਈ ਕਰੋ ਇਹ 3 ਕਸਰਤਾਂ
ਲੋਕਾਂ ਦਾ ਕਹਿਣਾ ਹੈ ਕਿ ਸੜਕ ਦੀ ਚੌੜਾਈ ਘੱਟ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਐਸਐਸਐਫ ਟੀਮ ਦੇ ਭੁਪਿੰਦਰ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ ਉਤੇ ਮੌਕੇ ਉਤੇ ਪਹੁੰਚ ਕੇ ਬੱਸ ਯਾਤਰੀਆਂ ਨੂੰ ਤੁਰੰਤ ਬਾਹਰ ਕੱਢ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਇਹ ਵੀ ਪੜ੍ਹੋ : Team India at Home: ਵਿਸ਼ਵ ਚੈਂਪੀਅਨ ਟੀਮ ਇੰਡੀਆ ਟਰਾਫੀ ਲੈ ਕੇ ਘਰ ਪਰਤੀ, ਏਅਰਪੋਰਟ ਦੇ ਬਾਹਰ ਫੈਨਜ਼ ਦਾ ਇਕੱਠ