Punjab Accident News:  ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜ਼ਾ ਮਾਮਲਾ ਨਵਾਂਸ਼ਹਿਰ ਤੋਂ ਸਾਹਮਣੇ ਆਇਆ ਹੈ ਜਿੱਥੇ ਟਰੱਕ, ਕਾਰ ਅਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋਈ ਹੈ। ਇਸ ਹਾਦਸੇ ਵਿੱਚ ਇੱਕ ਔਰਤ ਸਮੇਤ 4 ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਨਵਾਂਸ਼ਹਿਰ ਤੋਂ ਬਲਾਚੌਰ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ਨਵਾਂ ਮਜਾਰਾ ਵਿਖੇ ਵਾਪਰਿਆ ਹੈ।


COMMERCIAL BREAK
SCROLL TO CONTINUE READING

ਇਸ ਹਾਦਸੇ ਵਿੱਚ ਜ਼ਖ਼ਮੀ ਇੱਕ ਔਰਤ ਆਈ.ਵੀ.ਵਾਈ ਹਸਪਤਾਲ 'ਚ ਜ਼ੇਰੇ ਇਲਾਜ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਜਾਡਲਾ ਚੌਂਕੀ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਦਾ ਜਾਇਜ਼ਾ ਲੈਣ ਉਪਰੰਤ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ 'ਚ ਰਖਵਾਇਆ ਗਿਆ।


ਇਹ ਵੀ ਪੜ੍ਹੋ: PSTET 2023 Cancelled: ਅਧਿਆਪਕ ਯੋਗਤਾ ਪ੍ਰੀਖਿਆ ਹੋਈ ਰੱਦ, ਹੁਣ ਇਸ ਤਾਰੀਕ ਨੂੰ ਹੋਵੇਗਾ ਇਹ ਪੇਪਰ

ਚੌਕੀ ਦੇ ਇੰਚਾਰਜ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਨਵਾਂ ਮਜਾਰਾ ਦੇ ਨੈਸ਼ਨਲ ਹਾਈਵੇ 'ਤੇ ਇੱਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ ਹੈ। ਇਸ ਤੋਂ ਬਾਅਦ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੀ ਤਾਂ ਦੇਖਿਆ ਕਿ ਇੱਕ ਕਾਰ 'ਚ 3 ਵਿਅਕਤੀ ਸਵਾਰ ਸਨ ਜਿਸ 'ਚ 1 ਵਿਅਕਤੀ ਅਤੇ 2 ਔਰਤਾਂ ਮੌਜੂਦ ਸਨ, ਜਿਨ੍ਹਾਂ ਨੂੰ ਲੋਕਾਂ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ। ਇੱਕ ਹੀ ਬਾਈਕ 'ਤੇ 2 ਲੋਕ ਸਵਾਰ ਸਨ ਜਿਸ 'ਚ 1 ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਜੇ ਜ਼ਖਮੀ ਵਿਅਕਤੀ ਨੂੰ ਹਸਪਤਾਲ ਭੇਜਿਆ ਗਿਆ। 


ਹਸਪਤਾਲ ਪਹੁੰਚਣ 'ਤੇ ਇੱਕ ਔਰਤ ਅਤੇ ਕਾਰ ਚਾਲਕ ਦੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਸਵਾਰ ਇਕ ਹੋਰ ਵਿਅਕਤੀ ਦੀ ਹਸਪਤਾਲ 'ਚ ਮੌਤ ਹੋ ਗਈ। ਇਸ ਸੜਕ ਹਾਦਸੇ 'ਚ ਕੁੱਲ 4 ਲੋਕਾਂ ਦੀ ਮੌਤ ਹੋ ਗਈ ਹੈ, ਇਕ ਗੰਭੀਰ ਜ਼ਖਮੀ ਹਾਲਤ 'ਚ ਹਸਪਤਾਲ 'ਚ ਜ਼ੇਰੇ ਇਲਾਜ ਹੈ। ਹਾਦਸੇ ਦਾ ਕਾਰਨ ਇਹ ਸੀ ਕਿ ਮੋਟਰ ਸਾਈਕਲ ਗਲਤ ਸਾਈਡ ਤੋਂ ਆ ਰਿਹਾ ਸੀ ਜਦੋਂ ਕਿ ਇੱਕ ਟਰੱਕ ਸੜਕ ਦੇ ਕਿਨਾਰੇ ਖੜ੍ਹਾ ਸੀ। 


ਕਾਰ ਚਾਲਕ ਨੇ ਮੋਟਰ ਸਾਈਕਲ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਆਪਣੀ ਕਾਰ ਪਲਟ ਦਿੱਤੀ, ਜੋ ਟਰੱਕ ਨਾਲ ਜਾ ਟਕਰਾਈ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਗੰਭੀਰ ਜ਼ਖ਼ਮੀ ਔਰਤ ਇੰਦਰਪ੍ਰੀਤ ਕੌਰ ਦੇ ਭਰਾ ਦੇ ਬਿਆਨਾਂ 'ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਕਾਰ ਵਿੱਚ ਸਵਾਰ ਵਿਅਕਤੀ ਅਤੇ ਔਰਤ 38 ਸਾਲਾ ਦੇ ਸਨ ਅਤੇ ਚੰਡੀਗੜ੍ਹ ਦੇ ਰਹਿਣ ਵਾਲੇ ਹਨ। ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


(ਨਰਿੰਦਰ ਰੱਤੂ ਦੀ ਰਿਪੋਰਟ)