Punjab Agriculture and Farmer Budget 2023: ਪੰਜਾਬ ਸਰਕਾਰ ਦਾ ਕਿਸਾਨਾਂ ਲਈ ਵੱਡਾ ਐਲਾਨ; ਖੇਤੀ ਤੇ ਸਹਾਇਕ ਖੇਤਰ ਲਈ 13,888 ਕਰੋੜ ਰੁਪਏ ਦੀ ਤਜਵੀਜ਼ ਰੱਖੀ
Punjab Agriculture and Farmer Budget 2023: ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨਾਂ ਲਈ ਵੱਡੇ ਐਲਾਨ ਕੀਤੇ ਹਨ ਜਿਸ ਨਾਲ ਕਿਸਾਨਾਂ ਨੂੰ ਥੋੜੀ ਰਾਹਤ ਮਿਲੇਗੀ।
Punjab Agriculture and Farmer Budget 2023: ਪੰਜਾਬ 'ਚ 'ਆਪ' ਸਰਕਾਰ ਦਾ (Punjab Budget 2023) ਦੂਜਾ ਬਜਟ ਅੱਜ ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਹਨ। ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਵਾਰ ਉਨ੍ਹਾਂ ਦੀ ਸਰਕਾਰ ਆਪਣੇ ਕਈ ਵਾਅਦੇ ਅਤੇ ਗਾਰੰਟੀ ਨੂੰ ਪੂਰਾ ਕਰਨ ਜਾ ਰਹੀ ਹੈ। ਉਨ੍ਹਾਂ ਬਜਟ ਵਿੱਚ ਹਰ ਵਰਗ ਦਾ ਧਿਆਨ ਰੱਖਣ ਦਾ ਦਾਅਵਾ ਕੀਤਾ।
ਚੀਮਾ ਨੇ ਕਿਹਾ ਕਿ ਵਿੱਤੀ ਸਾਲ 2023-24 ਲਈ ਪੰਜਾਬ ਦਾ ਬਜਟ 1 ਲੱਖ 96 ਹਜ਼ਾਰ 462 ਕਰੋੜ ਰੁਪਏ ਹੋਵੇਗਾ, ਜੋ ਕਿ ਪਿਛਲੇ ਸਾਲ ਨਾਲੋਂ 26 ਫੀਸਦੀ ਵੱਧ ਹੈ। ਇਸ ਸਾਲ ਖੇਤੀਬਾੜੀ (Punjab Agriculture and Farmer Budget 2023) ਅਤੇ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਆਮਦਨ ਵਧਾਉਣ 'ਤੇ ਧਿਆਨ ਦਿੱਤਾ ਜਾਵੇਗਾ। ਖੇਤੀਬਾੜੀ ਤੇ ਸਹਾਇਕ ਖੇਤਰਾਂ ਲਈ 2023-24 ਲਈ 13,888 ਕਰੋੜ ਰੁਪਏ ਦੇ ਤਜਵੀਜ਼ ਦਿੱਤੀ ਗਈ ਹੈ ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 20 ਫ਼ੀਸਦੀ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ: Punjab Budget 2023 Live Updates: ਵਿੱਤੀ ਸਾਲ 2023-24 ਲਈ ਪੰਜਾਬ ਦਾ ਬਜਟ 1,96,4042 ਕਰੋੜ ਰੁਪਏ
ਪੰਜਾਬ ਸਰਕਾਰ ਦਾ ਕਿਸਾਨਾਂ ਲਈ ਵੱਡਾ ਐਲਾਨ- Punjab Agriculture and Farmer Budget 2023
ਪਰਾਲੀ ਪ੍ਰਬੰਧਨ ਲਈ 350 ਕਰੋੜ ਦਾ ਬਜਟ (Punjab Budget 2023)
ਸਰਕਾਰ ਨੇ ਪਰਾਲੀ ਦੇ ਪ੍ਰਬੰਧਨ ਲਈ 350 ਕਰੋੜ ਰੁਪਏ ਰੱਖੇ ਹਨ। ਵਿੱਤ ਮੰਤਰੀ ਚੀਮਾ ਨੇ ਐਲਾਨ ਕੀਤਾ ਕਿ ਸਰਕਾਰ ਫਸਲ ਬੀਮਾ ਸ਼ੁਰੂ ਕਰੇਗੀ।
ਸ਼ੂਗਰਫੈੱਡ ਨੂੰ 250 ਕਰੋੜ ਰੁਪਏ ਦੀ ਵਿੱਤੀ ਸਹਾਇਤਾ
ਬਜਟ ਵਿੱਚ ਸ਼ੂਗਰਫੈੱਡ ਨੂੰ 250 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ (Punjab Budget 2023) ਐਲਾਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪੰਜ ਨਵੇਂ ਬਾਗਬਾਨੀ ਅਸਟੇਟ ਸਥਾਪਿਤ ਕੀਤੇ ਜਾਣਗੇ। ਗੰਨੇ ਦੀ ਪ੍ਰੋਸੈਸਿੰਗ ਲਈ 100 ਕਰੋੜ ਰੁਪਏ ਨਿਰਧਾਰਿਤ ਕੀਤੇ ਗਏ ਸਨ।
ਮਿਲਕਫੈੱਡ ਅਤੇ ਮਾਰਕਫੈੱਡ ਨੂੰ 100 ਕਰੋੜ ਦੀ ਮਦਦ
ਮਿਲਕ ਫੈੱਡ ਨੂੰ 100 ਕਰੋੜ ਰੁਪਏ ਦਿੱਤੇ ਜਾਣਗੇ। ਇਸ ਨਾਲ ਮਿਲਕਫੈੱਡ ਆਪਣਾ ਨੈੱਟਵਰਕ ਵਧਾਏਗਾ। ਇਸ ਦੇ ਨਾਲ ਹੀ ਇਸ ਦੇ ਉਤਪਾਦ ਵਿਦੇਸ਼ਾਂ ਵਿੱਚ ਭੇਜੇ ਜਾਣਗੇ।
ਮਾਰਕਫੈੱਡ ਨੂੰ 100 ਕਰੋੜ ਰੁਪਏ ਦਿੱਤੇ ਜਾਣਗੇ।
ਸਰ੍ਹੋਂ ਦੀ ਪ੍ਰੋਸੈਸਿੰਗ ਲਈ ਦੋ ਨਵੀਆਂ ਮਿੱਲਾਂ ਸਥਾਪਿਤ ਕੀਤੀਆਂ ਜਾਣਗੀਆਂ।
ਪਸ਼ੂਆਂ ਦੇ ਇਲਾਜ ਲਈ ਮੋਬਾਈਲ ਯੂਨਿਟ ਸ਼ੁਰੂ
ਲੰਮੀ ਬਿਮਾਰੀ ਨਾਲ ਨਜਿੱਠਣ ਲਈ ਪ੍ਰਬੰਧ ਮੁਕੰਮਲ ਹਨ। ਅਫਰੀਕਨ ਫਲੂ ਤੋਂ ਬਚਾਉਣ ਲਈ 25 ਕਰੋੜ ਰੁਪਏ ਰੱਖੇ ਗਏ ਹਨ।
ਪਸ਼ੂਆਂ ਦੇ ਇਲਾਜ ਲਈ ਮੋਬਾਈਲ ਟ੍ਰੀਟਮੈਂਟ ਯੂਨਿਟ ਸ਼ੁਰੂ ਕੀਤਾ ਜਾਵੇਗਾ।
ਮੱਛੀ ਪਾਲਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣਗੇ।
ਵਾਤਾਵਰਨ ਨੂੰ ਬਚਾਉਣ ਲਈ ਇੱਕ ਕਰੋੜ ਬੂਟੇ ਲਗਾਏ ਜਾਣਗੇ।
ਇਹ ਵੀ ਪੜ੍ਹੋ: Punjab Agriculture Budget 2023: ਖੇਤੀਬਾੜੀ ਅਤੇ ਕਿਸਾਨ ਭਲਾਈ ਵਾਲਾ ਬਜਟ, ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਪ੍ਰਸਤਾਵ
-ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਲਈ 9331 ਕਰੋੜ ਰੁਪਏ ਦੀ ਵਿਵਸਥਾ
-ਬਾਗਬਾਨੀ ਖੇਤਰ ਵਿੱਚ 253 ਕਰੋੜ ਰੁਪਏ
-ਸੂਬੇ ਵਿੱਚ ਪੰਜ ਨਵੇਂ ਬਾਗਬਾਨੀ ਅਸਟੇਟ ਬਣਾਏ ਜਾਣਗੇ
-ਟਿਸ਼ੂ ਕਲਚਰ ਤਹਿਤ ਸਰਕਾਰ ਨੇ ਸੇਬ ਦੀ ਨਵੀਂ ਕਿਸਮ ਵਿਕਸਿਤ ਕੀਤੀ ਹੈ। ਆਉਣ ਵਾਲੇ ਦੋ ਸਾਲਾਂ ਵਿੱਚ ਪੰਜਾਬ ਵਿੱਚ ਸੇਬ ਦੇ ਆਪਣੇ ਬਾਗ ਹੋਣਗੇ।
-ਕਿਸਾਨਾਂ ਨੂੰ ਜਾਗਰੂਕ ਕਰਨ ਲਈ 2574 ਕਿਸਾਨ ਮਿੱਤਰ ਰੱਖੇ ਜਾਣਗੇ।
-ਕਿਸਾਨਾਂ ਨੂੰ ਮੌਸਮ ਦੀ ਮਾਰ ਤੇ ਹੋਰ ਕੁਦਰਤੀ ਆਫ਼ਤ ਤੋਂ ਬਚਾਉਣ ਲਈ ਫਸਲ ਬੀਮਾ ਦਾ ਐਲਾਨ