Punjab News: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਪੰਨੀਵਾਲਾ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਇਸ ਦੌਰਾਨ ਗੁਰਮੀਤ ਸਿੰਘ ਖੁੱਡੀਆ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਪਾਣੀਆਂ ਦੇ ਮੁੱਦੇ ਦੇ ਪੰਜਾਬ ਸਰਕਾਰ ਆਪਣੇ ਸਟੈਂਡ ਉੱਤੇ ਅਟਲ ਹੈ ਜਦਕਿ ਦੂਜੇ ਪਾਸੇ ਕਿਹਾ ਕਿ ਪੰਜਾਬ ਕੋਲ ਪਹਿਲਾਂ ਹੀ ਪਾਣੀ ਦੀ ਘਾਟ ਹੈ। ਪੰਜਾਬ ਦੇ ਮੁੱਖ ਮੰਤਰੀ ਵਿਰੋਧੀਆਂ ਦੀ ਚੁਣੌਤੀ ਨਾਲ ਨਜਿੱਠਣ ਲਈ ਤਿਆਰ ਹਨ।


COMMERCIAL BREAK
SCROLL TO CONTINUE READING

ਪੰਜਾਬ ਵਿੱਚ ਝੋਨੇ ਦੀ ਖਰੀਦ 1 ਤਰੀਕ ਤੋਂ ਸ਼ੁਰੂ ਹੋ ਚੁੱਕੀ ਹੈ। ਇਸ ਦੇ ਚੱਲਦੇ ਅੱਜ ਮਲੋਟ ਮਾਰਕੀਟ ਕਮੇਟੀ ਅਧੀਨ ਆਉਦੀ ਪੰਨੀਵਾਲਾ ਦੀ ਅਨਾਜ ਮੰਡੀ ਵਿਚ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਝੋਨੇ ਦੀ ਫਸਲ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਿਸਾਨਾਂ ਨੂੰ ਫਸਲ ਵੇਚਣ ਸਮੇ ਕਿਸਾਨਾਂ ਅਤੇ ਆੜਤੀਆ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਝੋਨੇ ਦੀ ਪਰਾਲੀ ਨਾ ਸਾੜਨ ਦੀ ਕਿਸਾਨਾਂ ਨੂੰ ਅਪੀਲ ਕੀਤੀ ਅਤੇ ਕਿਹਾ ਕਿ ਪਰਾਲੀ ਵੇਚ ਕੇ ਕਮਾਈ ਕੀਤੀ ਜਾ ਸਕਦੀ ਹੈ।


ਇਹ ਵੀ ਪੜ੍ਹੋ: Punjab News: ਪੰਜਾਬ ਦੀਆਂ ਅਨਾਜ਼ ਮੰਡੀਆਂ ਨੂੰ ਲੈ ਕੇ ਆਈ ਵੱਡੀ ਖ਼ਬਰ- ਅੱਜ ਤੋਂ ਮੰਡੀਆਂ 'ਚ ਕੰਮ ਠੱਪ

ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ syl ਮੁੱਦੇ ਉੱਤੇ ਕਿਹਾ ਕਿ ਪੰਜਾਬ ਕੋਲ ਪਹਿਲਾਂ ਹੀ ਪਾਣੀ ਦੀ ਘਾਟ ਹੈ ਇਸ ਮੁੱਦਾ ਪੁਰਾਣੀਆਂ ਸਰਕਾਰਾਂ ਵੇਲੇ ਦਾ ਚੱਲਦਾ ਆ ਰਿਹਾ ਹੈ। ਹੁਣ 2024 ਦੀਆਂ ਲੋਕ ਸਭਾ ਦੀਆ ਚੋਣਾਂ ਨੂੰ ਦੇਖਦੇ ਹੋਏ ਕੇਂਦਰ ਨੇ ਚਿੰਗਆੜੀ ਸੁੱਟੀ ਹੈ। ਵਿਰੋਧੀ ਧਿਰ ਵੱਲੋਂ ਬਹਿਸ ਦੀ ਚੁਣੌਤੀ ਲਈ ਪੰਜਾਬ ਦੇ  ਮੁੱਖ ਮੰਤਰੀ ਮਾਨ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਆਰ ਡੀ ਐੱਫ ਬਕਾਇਆ ਹੈ ਜਦੋਂ ਆਉਂਦਾ ਹੈ ਤਾਂ ਪੂਰੇ ਪੰਜਾਬ ਦੀਆਂ ਅਨਾਜ਼ ਮੰਡੀਆਂ ਦਾ ਨਵੀਨੀਕਰਨ ਕੀਤਾ ਜਾਵੇਗਾ।


ਗੌਰਤਲਬ ਹੈ ਕਿ ਦੂਜੇ ਪਾਸੇ ਪੰਜਾਬ ਭਰ ਵਿੱਚ ਅਨਾਜ਼ ਮੰਡੀ ਮਜ਼ਦੂਰਾਂ ਨੇ ਮੰਡੀਆਂ ਵਿੱਚ ਕੰਮ ਠੱਪ ਕਰ ਦਿੱਤਾ ਹੋਇਆ ਹੈ। ਇਸ ਹੜਤਾਲ ਵਿੱਚ ਮੁਨੀਮ ਅਤੇ ਆੜ੍ਹਤੀਏ ਵੀ ਹੜਤਾਲ ਵਿੱਚ ਸ਼ਾਮਲ ਹੋਏ ਜਦਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ੀ ਫੜਦੀ ਜਾ ਰਹੀ ਹੈ ਪਰ ਦੂਸਰੇ ਪਾਸੇ ਮਜ਼ਦੂਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨਾ ਮੰਨੇ ਜਾਣ ਉੱਤੇ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਚਲੇ ਗਏ ਹਨ ਜਿਸ ਕਾਰਨ ਫ਼ਸਲ ਦੀ ਖਰੀਦ ਦਾ ਕੰਮ ਵੀ ਠੱਪ ਹੋ ਕੇ ਰਹਿ ਗਿਆ ਹੈ।


(ਸ੍ਰੀ ਮੁਕਤਸਰ ਸਾਹਿਬ ਤੋਂ ਅਨਮੋਲ ਸਿੰਘ ਵੜਿੰਗ ਦੀ ਰਿਪੋਰਟ)