Punjab Agriculture Minister Kuldeep Singh Dhaliwal on Crops damaged due to heavy rainfall news: ਪੰਜਾਬ ਭਰ ਵਿੱਚ ਬੀਤੇ ਦਿਨੀਂ ਹੋਈ ਗੜ੍ਹੇਮਾਰੀ ਨਾਲ ਕਈ ਕਿਸਾਨਾਂ ਦੀਆਂ ਫਸਲਾਂ ਨੁਕਸਾਨੀਆਂ ਗਈਆਂ ਅਤੇ ਇਸ ਦੌਰਾਨ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕਿਸਾਨਾਂ ਨੂੰ ਮੁਆਵਜ਼ੇ ਦਾ ਭਰੋਸਾ ਦਿੱਤਾ ਗਿਆ। 


COMMERCIAL BREAK
SCROLL TO CONTINUE READING

ਅਜਨਾਲਾ ਦੇ ਨਾਲ ਲੱਗਦੇ ਪਿੰਡਾ 'ਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ "ਖਰਾਬ ਹੋਈਆਂ ਫ਼ਸਲਾਂ ਦਾ ਜਲਦ ਹੀ ਸਹੀ ਮੁਆਵਜ਼ਾ ਦਿੱਤਾ ਜਾਉ।"


ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਵਾਅਦਾ ਹੈ ਕਿ ਕਿਤੇ ਵੀ ਕਿਸਾਨਾਂ ਨੂੰ ਰੁਲਨ ਨਹੀਂ ਦਿੱਤਾ ਜਾਵੇਗਾ। ਇਸ ਕਰਕੇ ਬੀਤੀ ਰਾਤ ਮੀਂਹ ਅਤੇ ਗੜ੍ਹੇਮਾਰੀ ਕਰਕੇ ਪ੍ਰਭਾਵਿਤ ਹੋਏ ਪਿੰਡਾਂ 'ਚ ਜਾਕੇ ਕੁਲਦੀਪ ਸਿੰਘ ਧਾਲੀਵਾਲ ਨੇ ਫਸਲਾਂ ਦਾ ਜਾਇਜਾ ਲਿਆ। 


ਅਜਨਾਲਾ ਦੇ ਕਈ ਪਿੰਡਾਂ 'ਚ ਬੀਤੇ ਕੱਲ੍ਹ ਗੜ੍ਹੇਮਾਰੀ ਕਰਕੇ ਕਿਸਾਨਾਂ ਦੀ 80 ਫ਼ੀਸਦੀ ਕਣਕ ਦਾ ਨੁਕਸਾਨ ਹੋਇਆ ਸੀ ਅਤੇ ਇਸ 'ਤੇ ਖੇਤੀਬਾੜੀ ਮੰਤਰੀ ਧਾਲੀਵਾਲ ਨੇ ਕਿਹਾ ਕਿ "ਅਸੀਂ ਕਿਸਾਨਾਂ ਦੇ ਨਾਲ ਖੜੇ ਹਾਂ।"


ਇਨ੍ਹਾਂ ਹੀ ਨਹੀਂ ਮੰਤਰੀ ਧਾਲੀਵਾਲ ਨੇ 2 ਦਿਨਾਂ 'ਚ ਪ੍ਰਸ਼ਾਸ਼ਨ ਨੂੰ ਗਿਰਦਾਵਰੀ ਕਰਨ ਲਈ ਕਿਹਾ ਤਾਂ ਜੋ ਇਹਨਾਂ ਕਿਸਾਨਾਂ ਨੂੰ ਮੁਆਵਜਾ ਦਿਤਾ ਜਾ ਸਕੇ। 


ਇਹ ਵੀ ਪੜ੍ਹੋ: Jalandhar bypoll 2023: ਜਲੰਧਰ ਦੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਜਾਣੋ ਕੌਣ-ਕੌਣ ਸ਼ਾਮਲ


ਬੀਤੀ ਰਾਤ ਭਾਰੀ ਮੀਂਹ ਅਤੇ ਗੜ੍ਹੇਮਾਰੀ ਦੇ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਅਜਨਾਲਾ ਦੇ ਪਿੰਡਾਂ ਵਿੱਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਆਪਣੀ ਟੀਮ ਨਾਲ ਪਹੁੰਚੇ ਸਨ ਜਿੱਥੇ ਉਨ੍ਹਾਂ ਨੇ ਕਿਸਾਨਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਯਕੀਨ ਦਵਾਇਆ ਕਿ ਕਿਸਾਨਾਂ ਦੀ ਫਸਲਾਂ ਦੇ ਹੋਏ ਨੁਕਸਾਨ ਦਾ ਇੱਕ ਇੱਕ ਰੁਪਈਆ ਪੂਰਾ ਕੀਤਾ ਜਾਏਗਾ ਅਤੇ ਕਿਸਾਨਾਂ ਦੀ ਫਸਲ ਨੂੰ ਮੰਡੀਆਂ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ। 


ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਸਾਰੇ ਅਫ਼ਸਰਾਂ ਨੂੰ ਹਿਦਾਇਤਾਂ ਜਾਰੀ ਕੀਤੀਆਂ ਗਈਆ ਸਨ ਕਿ ਦੋ ਦਿਨਾਂ ਦੇ ਅੰਦਰ ਫਸਲਾਂ ਦੀ ਗਿਰਦਾਵਰੀ ਦੀ ਰਿਪੋਰਟ ਬਣਾ ਕੇ ਭੇਜੀ ਜਾਵੇ ਤਾਂ ਜੋ ਕਿਸਾਨਾਂ ਨੂੰ ਸਮੇਂ ਨਾਲ ਮੁਆਵਜ਼ਾ ਮਿਲ ਸਕੇ।


ਇਹ ਵੀ ਪੜ੍ਹੋ: Punjab News: ਨੰਗਲ ਨੇੜੇ ਭਾਖੜਾ ਨਹਿਰ ਵਿੱਚੋਂ ਤਿੰਨ ਧੀਆਂ ਦੇ ਪਿਉ ਦੀ ਲਾਸ਼ ਹੋਈ ਬਰਾਮਦ


(For more news apart from Punjab Agriculture Minister Kuldeep Singh Dhaliwal on Crops damaged due to heavy rainfall news, stay tuned to Zee PHH)