Sultanpur Lodhi News: ਪੰਜਾਬੀਆਂ ਦੀ ਅਨੋਖੀ ਪਹਿਲ! ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਲਾਈ ਕਰੀਬ 250 ਏਕੜ ਝੋਨੇ ਦੀ ਪਨੀਰੀ
Sultanpur Lodhi News: ਪਿੰਡ ਡਡਵਿੰਡੀ ਦੇ ਕਿਸਾਨਾਂ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕਰੀਬ ਝੋਨੇ ਦੀ 250 ਏਕੜ ਪਨੀਰੀ ਤਿਆਰ ਕੀਤੀ ਜਾ ਰਹੀ ਹੈ।
Sultanpur Lodhi News: ਕੁਦਰਤ ਦੇ ਕਹਿਰ ਨੇ ਮਨੁੱਖਤਾ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬ ਤੇ ਗੁਆਂਢੀ ਰਾਜਾਂ ਵਿੱਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਦਾ ਕਹਿਰ (Flood in Punjab)ਜਾਰੀ ਹੈ। ਇਸ ਕੁਦਰਤੀ ਕਹਿਰ ਕਾਰਨ ਲੋਕਾਂ ਦੀ ਜ਼ਿੰਦਗੀ ਭਰ ਦੀ ਮਿਹਨਤ ਦੀ ਕਮਾਈ ਨਾਲ ਬਣਾਏ ਆਸ਼ਿਆਨੇ ਚੰਦ ਹੀ ਮਿੰਟਾਂ ਵਿੱਚ ਢਹਿ-ਢੇਰੀ ਹੋ ਗਏ। ਇਸ ਪ੍ਰਲਯ ਮਗਰੋਂ ਲੋਕਾਂ ਦਾ ਵੱਡੇ ਪੱਧਰ ਉਤੇ ਜਾਨੀ ਤੇ ਮਾਲੀ ਨੁਕਸਾਨ ਹੋ ਗਿਆ ਹੈ। ਇਸ ਵਿਚਾਲੇ ਅੱਜ ਸੁਲਤਾਨਪੁਰ ਲੋਧੀ (Sultanpur Lodhi News) ਦੇ ਇੱਕ ਪਿੰਡ ਵਿੱਚ ਪੰਜਾਬੀਆਂ ਵੱਲੋ ਕਿਸਾਨਾਂ ਲਈ ਦੀ ਅਨੋਖੀ ਪਹਿਲ ਕੀਤੀ ਗਈ ਹੈ ਜਿਸ ਨਾਲ ਹੁਣ ਕਿਸਾਨਾਂ ਨੂੰ ਥੋੜੀ ਰਾਹਤ ਮਿਲੇਗੀ।
ਦੱਸ ਦਈਏ ਕਿ ਸੁਲਤਾਨਪੁਰ ਲੋਧੀ ਦੇ ਪਿੰਡ ਡਡਵਿੰਡੀ ਦੇ ਕਿਸਾਨਾਂ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕਰੀਬ ਝੋਨੇ ਦੀ 250 ਏਕੜ ਪਨੀਰੀ ਤਿਆਰ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਮੁਖਤਿਆਰ ਸਿੰਘ ਡਡਵਿੰਡੀ ਜ਼ਿਲ੍ਹਾ ਪ੍ਰਧਾਨ, ਪਰਮਜੀਤ ਸਿੰਘ ਪੰਮਾ ਡਡਵਿੰਡੀ, ਕਿਸਾਨ ਗੁਰਚਰਨ ਸਿੰਘ ਬਿੱਟੂ, ਲਾਡੀ ਰਣਧੀਰਪੁਰ,ਮੇਜਰ ਸਿੰਘ ,ਪਰਮਿੰਦਰ ਸਿੰਘ ਜੈਨਪੁਰ ਨੇ ਦੱਸਿਆ ਕਿ ਅਸੀਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਗਏ ਸੀ ਉੱਥੇ ਜਾ ਕੇ ਦੇਖਿਆ ਕਿ ਕਿਸਾਨਾਂ ਦੀਆਂ ਫਸਲਾਂ ਦਾ ਬਹੁਤ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ: Punjab Flood News: ਹੜ੍ਹ ਪੀੜਤਾਂ ਲਈ ਅੱਗੇ ਆਏ IPS ਹਰਿੰਦਰ ਸਿੰਘ ਚਾਹਲ; ਹੋਰ ਅਧਿਕਾਰੀਆਂ ਨੂੰ ਵੀ ਕੀਤੀ ਅਪੀਲ
ਇਸ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵੀ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਜਿਸ ਪਿੰਡ ਵਿੱਚ ਪਾਣੀ ਨਹੀਂ ਆਇਆ ਉਹ ਕਿਸਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਮਦਦ ਜ਼ਰੂਰ ਕਰਨ। ਉਹਨਾਂ ਨੇ ਇਹ ਵੀ ਕਿਹਾ ਕਿ ਇਸ ਲਈ ਸਾਡੇ ਵੱਲੋਂ ਕਰੀਬ 200 ਏਕੜ ਝੋਨੇ ਦੀ ਪਨੀਰੀ ਤਿਆਰ ਕੀਤੀ ਜਾ ਰਹੀ ਹੈ।
ਇਹ ਤੋਂ ਇਲਾਵਾ ਪਿੰਡ ਜੈਨਪੁਰ ਅਤੇ ਰਣਧੀਰਪੁਰ ਵਿਖੇ ਵੀ ਲਗਭਗ 50 ਏਕੜ ਝੋਨਾ ਲਗਾਉਣ ਦੀ ਪਨੀਰੀ ਤਿਆਰ ਕੀਤੀ ਗਈ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਹਲਕੇ ਦੇ ਕਈ ਕਿਸਾਨਾਂ ਵਲੋਂ ਝੋਨੇ ਦੀ ਪਨੀਰੀ ਬੀਜੀ ਜਾ ਰਹੀ ਹੈ ਤਾਂ ਜੋ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਦਾ ਸੀਜ਼ਨ ਖਰਾਬ ਨਾ ਹੋ ਸਕੇ ਅਤੇ ਉਹਨਾਂ ਦੀ ਮਦਦ ਹੋ ਸਕੇ।
ਇਹ ਵੀ ਪੜ੍ਹੋ: Jalandhar Accident News: ਪੁਲ ਤੋਂ ਹੇਠਾਂ ਡਿੱਗਿਆ ਟਰੱਕ; ਡਰਾਈਵਰ ਦੀ ਮੌਤ, ਦੇਰ ਰਾਤ ਹਾਈਵੇਅ 'ਤੇ ਲੱਗਿਆ ਲੰਬਾ ਜਾਮ
(ਕਪੂਰਥਲਾ ਤੋਂ ਚੰਦਰ ਮੜੀਆ ਦੀ ਰਿਪੋਰਟ)