Trending Photos
Punjab Air Pollution news: ਪੰਜਾਬ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਤੇ ਆਤਿਸ਼ਬਾਜ਼ੀ ਕਰਕੇ ਹਵਾ ਦੀ ਗੁਣਵੱਤਾ ਮਾੜੀ ਹੁੰਦੀ ਜਾ ਰਹੀ ਹੈ ਤੇ ਇਸ ਸਮੇਂ ਸੂਬੇ ਦੀ ਔਸਤ AQI 332 ਹੈ। ਦੱਸ ਦਈਏ ਕਿ ਪੰਜਾਬ 'ਚ ਇਸ ਸਾਲ ਦੀਵਾਲੀ 'ਤੇ AQI 224 ਦਰਜ ਕੀਤੀ ਗਈ ਸੀ।
ਗੌਰਤਲਬ ਹੈ ਕਿ ਪਿਛਲੇ ਬੁੱਧਵਾਰ ਨੂੰ ਸੂਬੇ 'ਚ ਹਵਾ ਦੀ ਗੁਣਵੱਤਾ ਸਭ ਤੋਂ ਖਰਾਬ ਸੀ ਜਿਸ ਵਿੱਚ ਦੋ ਸ਼ਹਿਰ, ਲੁਧਿਆਣਾ ਅਤੇ ਖੰਨਾ, ਵਿੱਚ AQI 'ਗੰਭੀਰ' ਸ਼੍ਰੇਣੀ ਵਿੱਚ ਸੀ। ਇਸ ਦੇ ਨਾਲ ਹੀ ਤਿੰਨ ਹੋਰ ਸ਼ਹਿਰਾਂ ਵਿੱਚ ਹਵਾ ਦੀ ਗੁਣਵੱਤਾ 'ਬਹੁਤ ਮਾੜੀ' ਸ਼੍ਰੇਣੀ ਵਿੱਚ ਸੀ। ਲਗਾਤਾਰ ਵਧ ਰਹੇ ਪ੍ਰਦੂਸ਼ਣ ਨਾਲ ਬਜ਼ੁਰਗਾਂ ਅਤੇ ਬੱਚਿਆਂ ਦੀ ਸਿਹਤ ਸਬੰਧੀ ਚਿੰਤਾਵਾਂ ਵਧਦੀਆਂ ਜਾ ਰਹੀਆਂ ਹਨ।
ਇਸ ਦੌਰਾਨ ਮਾਹਿਰਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਲੁਧਿਆਣਾ ਅਤੇ ਖੰਨਾ ਜਿਲ੍ਹੇ ਵਿੱਚ ਪਟਾਕਿਆਂ ਦੇ ਨਾਲ-ਨਾਲ ਪਰਾਲੀ ਸਾੜੀ ਗਈ ਜਿਸ ਕਰਕੇ ਹਵਾ ਦੀ ਗੁਣਵੱਤਾ ਖ਼ਰਾਬ ਹੋ ਰਹੀ ਹੈ। ਲੁਧਿਆਣਾ ਵਿੱਚ AQI 408 ਸੀ ਜਦਕਿ ਅਤੇ ਖੰਨਾ ਵਿੱਚ 417 (ਗੰਭੀਰ) ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਅੰਮ੍ਰਿਤਸਰ 'ਚ ਹਵਾ ਦੀ ਗੁਣਵੱਤਾ 311 ਸੀ, ਜਲੰਧਰ 'ਚ 332 ਅਤੇ ਪਟਿਆਲਾ ਵਿੱਚ 362 ਸੀ।
ਹੋਰ ਪੜ੍ਹੋ: ਬਰਗਾੜੀ ਬੇਅਦਬੀ ਮਾਮਲਾ: ਗੈਂਗਸਟਰ ਗੋਲਡੀ ਬਰਾੜ ਨੇ ਲਈ ਡੇਰਾ ਪ੍ਰੇਮੀ ਦੇ ਕਤਲ ਦੀ ਜ਼ਿੰਮੇਵਾਰੀ
ਸਮੁੱਚੇ ਪੰਜਾਬ 'ਚ ਹਾਈ ਪਾਰਟੀਕੁਲੇਟ ਮੈਟਰ (ਪੀਐਮ) 2.5 ਲਗਭਗ ਸਾਰੇ ਸ਼ਹਿਰਾਂ ਵਿੱਚ 220 ਤੋਂ ਵੱਧ ਦਰਜ ਕੀਤਾ ਗਿਆ ਸੀ ਤੇ ਸਿਹਤ ਮਾਹਿਰਾਂ ਵੱਲੋਂ ਕਿਹਾ ਗਿਆ ਕਿ ਪ੍ਰਦੂਸ਼ਿਤ ਹਵਾ ਸਾਹ ਦੀਆਂ ਸਮੱਸਿਆਵਾਂ ਨੂੰ ਵਧਾ ਸਕਦੀ ਹੈ। ਮਾਹਿਰਾਂ ਵੱਲੋਂ ਲੋਕਾਂ ਨੂੰ ਸਲਾਹ ਦਿੱਤੀ ਜਾ ਰਹੀ ਹੈ ਕਿ ਉਹ ਘਰ ਦੇ ਅੰਦਰ ਹੀ ਰਹਿਣ ਜਾਂ ਬਾਹਰ ਦੀ ਹਵਾ ਤੋਂ ਬਚਣ ਲਈ ਮਾਸਕ ਪਾਉਣ।
ਬੁੱਧਵਾਰ ਨੂੰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਸਭ ਤੋਂ ਵੱਧ ਘਟਨਾਵਾਂ ਵਾਪਰੀਆਂ ਜਿਸ ਵਿੱਚ ਮਾਲਵਾ ਦਾ ਸਭ ਤੋਂ ਵੱਧ ਯੋਗਦਾਨ ਸੀ। ਮਿਲੀ ਜਾਣਕਾਰੀ ਮੁਤਾਬਿਕ ਬੁੱਧਵਾਰ ਨੂੰ ਸੂਬੇ ਵਿੱਚ ਪਰਾਲੀ ਸਾੜਨ ਦੇ 1,778 ਤੋਂ ਵੱਧ ਮਾਮਲੇ ਦਰਜ ਕੀਤੇ ਗਏ, ਜਦੋਂ ਕਿ 2020 ਵਿੱਚ ਉਸੇ ਦਿਨ ਪੰਜਾਬ ਵਿੱਚ 1,705 ਮਾਮਲੇ ਸਨ। ਇਸ ਸੀਜ਼ਨ ਸੂਬੇ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ 34,868 ਮਾਮਲੇ ਦਰਜ ਕੀਤੇ ਗਏ ਹਨ ਜਦੋਂ ਕਿ ਪਿਛਲੇ ਸੀਜ਼ਨ ਵਿੱਚ 15 ਸਤੰਬਰ ਤੋਂ ਲੈ ਕੇ 9 ਨਵੰਬਰ ਤੱਕ 47,409 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ।
ਹੋਰ ਪੜ੍ਹੋ: ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਸ਼ਿਵ ਸੈਨਾ ਦੇ ਪੰਜਾਬ ਚੇਅਰਮੈਨ ਸੁਨੀਲ ਕੁਮਾਰ ਬੰਟੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
(For more update related to pollution in Punjab, stay tuned to Zee News PHH)