Punjab Youth Death/ਭਰਤ ਸ਼ਰਮਾ: ਵਿਦੇੇਸ਼ਾਂ ਵਿੱਚ ਅਕਸਰ ਨੌਜਵਾਨ ਸੁਨਹਿਹੇ ਭਵਿੱਖ ਲਈ ਜਾਂਦੇ ਹਨ ਅਤੇ ਪਰ ਅੱਜ ਦੇ ਸਮੇਂ ਵਿੱਚ ਬਾਹਰਲੇ ਦੇਸ਼ਾਂ ਤੋਂ ਨੌਜਵਾਨਾਂ ਦੇ ਮਰਨ ਦੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਜੋ ਕਿ ਹੈਰਾਨ ਕਰਨ ਵਾਲਾ ਮੁੱਦਾ ਹੈ। ਦੱਸ ਦਈਏ ਇੱਕ ਅਜਿਹਾ ਹੀ ਮਾਮਲਾ ਅੱਜ ਇੰਗਲੈਂਡ ਤੋਂ ਸਾਹਮਣੇ ਆਇਆ ਹੈ ਜਿੱਥੇ 22 ਸਾਲਾ ਅੰਮ੍ਰਿਤਪਾਲ ਸਿੰਘ ਦੀ ਮੌਤ ਹੋ ਗਈ। 


COMMERCIAL BREAK
SCROLL TO CONTINUE READING

ਘਰ ਦੀ ਮਾਲੀ ਹਾਲਤ ਸੁਧਾਰਨ ਲਈ ਵਿਦੇਸ਼ ਗਏ ਅੰਮ੍ਰਿਤਪਾਲ ਸਿੰਘ ਦੀ ਇੰਗਲੈਂਡ ਵਿੱਚ ਮੌਤ ਹੋਣ ਦੀ ਖ਼ਬਰ ਸੁਣ ਪਰਿਵਾਰ ਦਾ ਰੋ- ਰੋ ਕੇ ਬੁਰਾ ਹਾਲ ਹੈ। ਅੰਮ੍ਰਿਤਪਾਲ ਸਿੰਘ  ਅਜਨਾਲਾ ਦੇ ਪਿੰਡ ਚਮਿਆਰੀ ਦਾ ਰਹਿਣ ਵਾਲਾ ਸੀ।


ਇਹ ਵੀ ਪੜ੍ਹੋ: Punjab Youth Death:  ਖਰੜ ਦੇ ਨੌਜਵਾਨ ਦੀ ਅਮਰੀਕਾ 'ਚ ਮੌਤ; ਲਾਸ਼ ਘਰ ਪੁੱਜਣ ਉਤੇ ਗਮਗੀਨ ਹੋਇਆ ਮਾਹੌਲ
 


ਇੰਗਲੈਂਡ ਗਏ ਅਜਨਾਲਾ ਦੇ ਪਿੰਡ ਚਮਿਆਰੀ ਦੇ 22 ਸਾਲਾਂ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਇੱਕ ਬਿਮਾਰੀ ਕਾਰਨ ਮੌਤ ਹੋ ਗਈ। ਅੰਮ੍ਰਿਤਪਾਲ ਸਿੰਘ ਦੀ ਮੌਤ ਦੀ ਖ਼ਬਰ ਤੋਂ ਬਾਅਦ ਉਸ ਦੇ ਪਰਿਵਾਰ ਦਾ ਰੋ- ਰੋ ਕੇ ਬੁਰਾ ਹਾਲ ਹੈ। ਉਥੇ ਹੀ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ।


ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੀ ਮਾਤਾ ਨਰਿੰਦਰ ਕੌਰ ਪਿਤਾ ਅੰਗਰੇਜ਼ ਸਿੰਘ ਅਤੇ ਚਾਚਾ ਨੇ ਦੱਸਿਆ ਕਿ ਅੱਠ ਮਹੀਨੇ ਪਹਿਲਾਂ ਉਹਨਾਂ ਘਰ ਦੀ ਮਾਲੀ ਹਾਲਤ ਸੁਧਾਰਨ ਲਈ ਅੰਮ੍ਰਿਤਪਾਲ ਸਿੰਘ ਨੂੰ ਕਰਜ਼ਾ ਚੁੱਕ ਕੇ ਇੰਗਲੈਂਡ ਭੇਜਿਆ ਸੀ ਜਿੱਥੇ ਇੱਕ ਬਿਮਾਰੀ ਕਰਕੇ ਉਸ ਦੀ ਮੌਤ ਹੋ ਗਈ ਹੈ। ਉਹਨਾਂ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਕਿ ਉਹਨਾਂ ਦੇ ਪੁੱਤ ਅੰਮ੍ਰਿਤ ਪਾਲ ਸਿੰਘ ਦੀ ਡੈਡ ਬਾਡੀ ਨੂੰ ਭਾਰਤ ਵਾਪਸ ਲਿਆਉਣ ਵਿੱਚ ਉਹਨਾਂ ਦੀ ਮਦਦ ਕੀਤੀ ਜਾਵੇ।


ਗੌਰਤਲਬ ਹੈ ਕਿ ਬੀਤੇ ਦਿਨੀ ਖਰੜ ਦੇ ਰਹਿਣ ਵਾਲੇ ਨੌਜਵਾਨ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ਮੌਤ ਤੋਂ ਦੋ ਘੰਟੇ ਪਹਿਲਾਂ ਕਾਰ ਵਿੱਚ ਮੋਬਾਈਲ ਨਾਲ ਰੀਲ ਬਣਾਈ ਸੀ। ਨੌਜਵਾਨ ਦੀ ਪਛਾਣ ਤਰਨਦੀਪ ਸਿੰਘ ਖਰੜ ਵਜੋਂ ਹੋਈ। ਲਗਭਗ ਦੋ ਸਾਲ ਪਹਿਲਾਂ ਤਰਨਦੀਪ ਅਮਰੀਕਾ ਗਿਆ ਸੀ। ਕੁਝ ਮਹੀਨੇ ਬਾਅਦ ਉਸ ਨੇ ਭਾਰਤ ਵਾਪਸ ਆਉਣਾ ਸੀ ਪਰ ਹੋਣੀ ਨੂੰ ਕੁਝ ਹੋਰ ਮਨਜ਼ੂਰ ਸੀ।


ਇਹ ਵੀ ਪੜ੍ਹੋ:. Shubh Karan death: ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਕਮੇਟੀ ਅੱਜ ਚੰਡੀਗੜ੍ਹ ਵਿਖੇ ਕਿਸਾਨਾਂ ਦੇ ਦਰਜ ਕਰੇਗੀ ਬਿਆਨ