Amritsar Border: ਅੰਮ੍ਰਿਤਸਰ ਬਾਰਡਰ 'ਤੇ ਤਸਕਰ ਕੋਲੋਂ 2 ਕਰੋੜ ਰੁਪਏ ਬਰਾਮਦ ਕੀਤੇ ਹਨ ਅਤੇ BSF ਨੇ ਸੂਚਨਾ ਤੋਂ ਬਾਅਦ ਬਰਾਮਦਗੀ ਕੀਤੀ ਹੈ।
Trending Photos
Amritsar News: ਪੰਜਾਬ ਦੇ ਸਰਹੱਦ ਇਲਾਕਿਆਂ ਤੋਂ ਆਏ ਦਿਨ ਹੈਰੋਇਨ ਅਤੇ ਪੈਸਿਆਂ ਦੇ ਬਰਾਮਦਗੀ ਦੀ ਖ਼ਬਰਾਂ ਮਿਲਦੀਆਂ ਹਨ। ਇਸ ਵਿਚਾਲੇ ਤਾਜਾ ਮਾਮਲਾ ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਦਰਅਸਲ ਸੀਮਾ ਸੁਰੱਖਿਆ ਬਲ ਨੇ ਚੋਣਾਂ ਤੋਂ ਅਗਲੇ ਹੀ ਦਿਨ ਇੱਕ ਤਸਕਰ ਦੇ ਘਰ ਛਾਪਾ ਮਾਰ ਕੇ 2 ਕਰੋੜ ਰੁਪਏ ਜ਼ਬਤ ਕੀਤੇ ਹਨ। ਬੀਐਸਐਫ ਵੱਲੋਂ ਮਿਲੀ ਸੂਚਨਾ ਤੋਂ ਬਾਅਦ ਪੰਜਾਬ ਪੁਲਿਸ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ।
ਅੰਮ੍ਰਿਤਸਰ ਦੇ ਸਰਹੱਦੀ ਪਿੰਡ ਵਿੱਚ ਇਹ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਬੀਐਸਐਫ ਅਧਿਕਾਰੀਆਂ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਇੱਕ ਸ਼ੱਕੀ ਨਸ਼ਾ ਤਸਕਰ ਦੇ ਘਰ ਤਲਾਸ਼ੀ ਮੁਹਿੰਮ ਚਲਾਈ ਗਈ। ਛਾਪੇਮਾਰੀ ਦੌਰਾਨ ਸ਼ੱਕੀ ਦੇ ਘਰੋਂ ਕਰੀਬ 2 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਕਰੰਸੀ ਦੀ ਹੋਰ ਗਿਣਤੀ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਇਸ ਬਾਰੇ ਬੀਐਸਐਫ ਅਧਿਕਾਰੀਆਂ ਵੱਲੋਂ ਟਵੀਟ ਕੀਤਾ ਗਿਆ ਹੈ ਅਤੇ ਲਿਖਿਆ ਹੈ ਕਿ ਬੀ.ਐਸ.ਐਫ ਦੁਆਰਾ ਵਿਕਸਤ ਕੀਤੀ ਗਈ ਵਿਸ਼ੇਸ਼ ਸੂਚਨਾ ਦੇ ਅਧਾਰ 'ਤੇ, ਬੀਐਸਐਫ ਵੱਲੋਂ ਪੰਜਾਬ ਪੁਲਿਸ ਦੇ ਨਾਲ ਸਰਹੱਦੀ ਪਿੰਡ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਸ਼ੱਕੀ ਨਸ਼ਾ ਤਸਕਰ ਦੇ ਘਰ ਤਲਾਸ਼ੀ ਮੁਹਿੰਮ ਚਲਾਈ ਗਈ। ਛਾਪੇਮਾਰੀ ਦੌਰਾਨ ਸ਼ੱਕੀ ਦੇ ਘਰੋਂ ਕਰੀਬ 2 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਕਰੰਸੀ ਦੀ ਹੋਰ ਗਿਣਤੀ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।
ਇਹ ਜ਼ਬਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਖਤਮ ਕਰਨ ਲਈ ਬੀਐਸਐਫ ਦੀ ਅਟੱਲ ਵਚਨਬੱਧਤਾ ਨੂੰ ਦਰਸਾਉਂਦਾ ਹੈ।
Based on specific information developed by BSF, a search operation was conducted by BSF at the house of a suspected drug trafficker involved in cross-border narcotics smuggling in a border village, District Amritsar pic.twitter.com/VBnSThKsbC
— BSF PUNJAB FRONTIER (@BSF_Punjab) June 4, 2024
ਬੀਐਸਐਫ ਅਧਿਕਾਰੀਆਂ ਨੇ ਕਿਹਾ ਕਿ ਇਹ ਬਰਾਮਦਗੀ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਖਤਮ ਕਰਨ ਲਈ ਫੋਰਸ ਦੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਫਿਰ ਬਦਲੇਗਾ ਮੌਸਮ, ਬਾਰਿਸ਼ ਨੂੰ ਲੈ ਕੇ ਆਈ ਵੱਡੀ ਅਪਡੇਟ