Amritsar News: ਪਾਕਿ ਦੀ ਨਾਪਾਕ ਹਰਕਤ, BSF ਨੇ ਕਰੋੜਾਂ ਦੀ ਹੈਰੋਇਨ ਸਮੇਤ 3 ਤਸਕਰਾਂ ਨੂੰ ਕੀਤਾ ਗ੍ਰਿਫਤਾਰ
Advertisement

Amritsar News: ਪਾਕਿ ਦੀ ਨਾਪਾਕ ਹਰਕਤ, BSF ਨੇ ਕਰੋੜਾਂ ਦੀ ਹੈਰੋਇਨ ਸਮੇਤ 3 ਤਸਕਰਾਂ ਨੂੰ ਕੀਤਾ ਗ੍ਰਿਫਤਾਰ

Amritsar News:  ਪਾਕਿ ਦੀ ਨਾਪਾਕ ਹਰਕਤ ਦੇਖਣ ਨੂੰ ਮਿਲੀ ਹੈ। ਜਾਣਕਾਰੀ ਅਨੁਸਾਰ ਬੀ.ਐਸ.ਐਫ. ਸੂਚਨਾ ਮਿਲੀ ਸੀ ਕਿ ਕੁਝ ਸਮੱਗਲਰ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਰਹੇ ਹਨ।

Amritsar News: ਪਾਕਿ ਦੀ ਨਾਪਾਕ ਹਰਕਤ, BSF ਨੇ ਕਰੋੜਾਂ ਦੀ ਹੈਰੋਇਨ ਸਮੇਤ 3 ਤਸਕਰਾਂ ਨੂੰ ਕੀਤਾ ਗ੍ਰਿਫਤਾਰ

Amritsar News: ਪੰਜਾਬ ਦੇ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਫ਼ਿਰੋਜ਼ਪੁਰ ਸੈਕਟਰਾਂ ਵਿੱਚ ਧੁੰਦ ਦਾ ਫਾਇਦਾ ਉਠਾ ਕੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਨੂੰ ਭਾਰਤੀ ਸਰਹੱਦ ਵਿੱਚ ਭੇਜਣ ਦੀ ਕੋਸ਼ਿਸ਼ ਕਰਨ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਹਾਲਾਂਕਿ ਚੌਕਸ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨ ਤਸਕਰਾਂ ਦੇ ਇਨ੍ਹਾਂ ਯਤਨਾਂ ਨੂੰ ਕਾਮਯਾਬ ਨਹੀਂ ਹੋਣ ਦੇ ਰਹੇ ਹਨ। ਇਸ ਦੌਰਾਨ ਸਰਹੱਦ 'ਤੇ ਬੀ.ਐਸ.ਐਫ ਦੀ ਚੌਕਸੀ ਦੇ ਮੱਦੇਨਜ਼ਰ ਪਾਕਿਸਤਾਨੀ ਤਸਕਰਾਂ ਨੇ ਇਸ ਸਾਲ ਤਸਕਰੀ ਦਾ ਪੈਟਰਨ ਬਦਲ ਦਿੱਤਾ ਹੈ।

ਦੱਸ ਦਈਏ ਕਿ ਹਾਲ ਹੀ ਵਿੱਚ ਅੰਮ੍ਰਿਤਸਰ ਤੋਂ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਭਾਰਤੀ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਬੀ.ਡੀ.ਓ.ਪੀ. ਧਨੌਲੀ ਇਲਾਕੇ ਤੋਂ 3 ਕਰੋੜ ਦੀ ਹੈਰੋਇਨ ਸਮੇਤ ਤਿੰਨ ਤਸਕਰ ਕਾਬੂ ਕੀਤੇ ਗਏ ਹਨ। ਇਸ ਬਾਰੇ BSF_Punjab ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝਾ ਕੀਤੀ ਗਈ ਹੈ।

ਇਹ ਵੀ ਪੜ੍ਹੋ: Punjab News: ਇੱਕ ਮੁਲਾਜ਼ਮ, ਦੋ ਨੌਕਰੀਆਂ, ਦੋ ਤਨਖਾਹਾਂ, ਦੋ ਪੈਨਸ਼ਨਾਂ, ਜਾਣੋ ਪੂਰਾ ਮਾਮਲਾ 

ਜਾਣਕਾਰੀ ਅਨੁਸਾਰ ਬੀ.ਐਸ.ਐਫ. ਸੂਚਨਾ ਮਿਲੀ ਸੀ ਕਿ ਕੁਝ ਸਮੱਗਲਰ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਰਹੇ ਹਨ। ਇਸ ਤੋਂ ਬਾਅਦ ਬੀ.ਐਸ.ਐਫ. ਨੇ ਜਾਲ ਵਿਛਾ ਕੇ ਤਸਕਰਾਂ ਨੂੰ ਗ੍ਰਿਫਤਾਰ ਕਰ ਲਿਆ, ਜਿਨ੍ਹਾਂ ਦੀ ਉਮਰ 20 ਤੋਂ 25 ਸਾਲ ਦੇ ਵਿਚਕਾਰ ਹੈ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਦੋ ਤਸਕਰ ਫੜੇ ਗਏ, ਜਿਸ ਤੋਂ ਬਾਅਦ ਇੱਕ ਹੋਰ ਸਮੱਗਲਰ ਨੂੰ ਵੀ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ।

ਇਹ ਵੀ ਪੜ੍ਹੋ: Christmas 2023: ਅੱਜ ਹੈ ਕ੍ਰਿਸਮਸ, ਜਾਣੋ ਇਸਦਾ ਇਤਿਹਾਸ ਤੇ 25 ਦਸੰਬਰ ਨੂੰ ਕਿਉਂ ਮਨਾਇਆ ਜਾਂਦਾ ਹੈ ਇਹ ਤਿਉਹਾਰ

ਗੌਰਤਲਬ ਹੈ ਕਿ ਪਾਕਿਸਤਾਨੀ ਸਮੱਗਲਰ ਹੁਣ ਵੱਡੇ ਡਰੋਨ ਦੀ ਬਜਾਏ ਚੀਨ ਦੇ ਬਣੇ ਛੋਟੇ ਡਰੋਨਾਂ ਦੀ ਵਰਤੋਂ ਕਰ ਰਹੇ ਹਨ। ਇਸ ਦਾ ਕਾਰਨ ਇਹ ਹੈ ਕਿ ਇੱਕ ਵੱਡਾ ਡਰੋਨ ਔਸਤਨ 18 ਤੋਂ 20 ਲੱਖ ਰੁਪਏ ਵਿੱਚ ਉਪਲਬਧ ਹੈ, ਜਦੋਂ ਕਿ ਛੋਟੇ ਡਰੋਨ 1 ਲੱਖ ਤੋਂ 1.5 ਲੱਖ ਰੁਪਏ ਵਿੱਚ ਉਪਲਬਧ ਹਨ। ਅਜਿਹੇ 'ਚ ਵੱਡੇ ਡਰੋਨ ਫੜੇ ਜਾਣ 'ਤੇ ਸਮੱਗਲਰਾਂ ਨੂੰ ਭਾਰੀ ਵਿੱਤੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਕਾਰਨ ਉਹ ਛੋਟੇ ਡਰੋਨਾਂ ਦੀ ਵਰਤੋਂ ਕਰਕੇ ਭਾਰਤੀ ਸਰਹੱਦ 'ਤੇ ਨਸ਼ੇ ਭੇਜਣ ਦੀ ਕੋਸ਼ਿਸ਼ ਕਰ ਰਹੇ ਹਨ।

Trending news