Amritsar News today:  ਪੰਜਾਬ ਦੇ ਅੰਮ੍ਰਿਤਸਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬੀਤੇ ਦਿਨੀਂ ਅਗਵਾ ਹੋਈ 7 ਸਾਲਾ ਬੱਚੀ ਦੀ ਲਾਸ਼ ਬਰਾਮਦ ਹੋਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਸਮੇਤ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਘਟਨਾ ਨੂੰ ਲੜਕੀ ਦੀ ਮਤਰੇਈ ਮਾਂ ਨੇ ਅੰਜਾਮ ਦਿੱਤਾ ਹੈ, ਜਿਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।


COMMERCIAL BREAK
SCROLL TO CONTINUE READING

ਦੱਸ ਦੇਈਏ ਕਿ ਜਦੋਂ ਲੜਕੀ ਟਿਊਸ਼ਨ ਪੜ੍ਹਨ ਲਈ ਘਰੋਂ ਨਿਕਲੀ ਸੀ ਤਾਂ ਉਸ ਨੂੰ ਬਾਈਕ ਸਵਾਰ ਵਿਅਕਤੀ ਅਤੇ ਔਰਤ ਨੇ ਅਗਵਾ ਕਰ ਲਿਆ ਸੀ, ਜਿਸ ਦੀ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਈ ਹੈ। ਵੀਡੀਓ ਮੁਤਾਬਕ ਲੜਕੀ ਨੂੰ ਮੋਟਰਸਾਈਕਲ 'ਤੇ ਬਿਠਾ ਕੇ ਲਿਜਾਇਆ ਗਿਆ, ਜਿਸ ਤੋਂ ਬਾਅਦ ਅੱਜ ਲਾਸ਼ ਮਿਲਣ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ ਹੈ।


ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਫਿਰ ਬਦਲੇਗਾ ਮੌਸਮ! IMD ਨੇ ਆਉਣ ਵਾਲੇ 2 ਦਿਨਾਂ ਦਾ ਦੱਸਿਆ ਹਾਲ

ਇਹ ਘਟਨਾ ਪਿੰਡ ਰਾਮਪੁਰਾ ਦੀ ਹੈ, ਜਿੱਥੇ 7 ਸਾਲਾ ਅਭਿਰੋਜ ਜੋਤ ਕੌਰ ਰੋਜ਼ਾਨਾ ਦੀ ਤਰ੍ਹਾਂ ਟਿਊਸ਼ਨ ਲਈ ਜਾਂਦੀ ਸੀ ਪਰ ਦੇਰ ਰਾਤ ਤੱਕ ਘਰ ਨਾ ਪੁੱਜਣ 'ਤੇ ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ। ਦੱਸਿਆ ਜਾ ਰਿਹਾ ਹੈ ਕਿ ਬਾਈਕ ਸਵਾਰ ਵਿਅਕਤੀ ਅਤੇ ਔਰਤ ਨੇ ਅੰਮ੍ਰਿਤਸਰ ਦੇ ਰਾਮਪੁਰਾ 'ਚ 7 ਸਾਲਾ ਬੱਚੀ ਨੂੰ ਅਗਵਾ ਕਰ ਲਿਆ ਸੀ, ਜਿਸ ਦੀ ਪਛਾਣ ਅਭਿਰੋਜ ਜੋਤ ਕੌਰ ਵਜੋਂ ਹੋਈ ਹੈ।



ਪੁਲਿਸ ਵੱਲੋਂ ਬੀਤੇ ਦਿਨੀ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਹਰ ਘਰ ਦੀ ਤਲਾਸ਼ੀ ਲਈ ਜਾ ਰਹੀ ਸੀ। ਲੜਕੀ ਜਿੱਥੇ ਟਿਊਸ਼ਨ ਲਈ ਜਾਂਦੀ ਸੀ, ਉਸ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਤਲਾਸ਼ੀ ਲਈ ਗਈ ਸੀ। ਇਸ ਦੌਰਾਨ, ਜਿਸ ਰਸਤੇ ਤੋਂ ਉਹ ਪੜ੍ਹਾਈ ਲਈ ਜਾਂਦੀ ਸੀ, ਉਸ ਦੇ ਸੀਸੀਟੀਵੀ ਫੁਟੇਜ ਵਿੱਚ ਇੱਕ ਬਾਈਕ ਸਵਾਰ ਲੜਕੀ ਨੂੰ ਆਪਣੇ ਨਾਲ ਲੈ ਜਾਂਦਾ ਦਿਖਾਈ ਦਿੱਤਾ ਸੀ। ਪਰ ਹੁਣ ਆਖਰਕਾਰ ਰਾਤ ਨੂੰ ਬੱਚੀ ਦੀ ਲਾਸ਼ ਮਿਲੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਇਹ ਕਾਰਾ ਉਸਦੀ ਮਤਰੇਈ ਮਾਂ ਨੇ ਕੀਤਾ ਹੈ।