Amritsar News: ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਇੱਕ ਡਰੋਨ ਕੀਤਾ ਬਰਾਮਦ, 2 ਤਸਕਰਾਂ ਖਿਲਾਫ਼ FIR
Amritsar News: ਥਾਣਾ ਘਰਿੰਡਾ ਦੇ ਐਸਐਚਓ ਨੇ ਦੱਸਿਆ ਕਿ ਗੋਲਡੀ ਅਤੇ ਰਾਜਾ ਘਰਿੰਡਾ ਵਿੱਚ ਰਹਿਣ ਬਾਰੇ ਗੁਪਤ ਸੂਚਨਾ ਮਿਲੀ ਸੀ। ਇਹ ਖੁਲਾਸਾ ਹੋਇਆ ਸੀ ਕਿ ਇਹ ਦੋਵੇਂ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੇ ਇਹ ਖੇਪ ਡਰੋਨ ਰਾਹੀਂ ਪਿੰਡ ਧਨੋਆ ਵਿੱਚ ਸੁੱਟੀ ਸੀ। ਪੁਲਿਸ ਨੇ ਸੂਚਨਾ ਦੇ ਆਧਾਰ `ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Amritsar News: ਪੰਜਾਬ ਦੇ ਅੰਮ੍ਰਿਤਸਰ ਵਿੱਚ ਦਿਹਾਤੀ ਪੁਲਿਸ ਨੇ ਇੱਕ ਹੋਰ ਡਰੋਨ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਡੀਜੇਆਈ ਮਿੰਨੀ ਡਰੋਨ ਵੀ ਹੈ, ਜੋ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਦੀ ਥੋੜ੍ਹੀ ਮਾਤਰਾ ਪ੍ਰਾਪਤ ਕਰਨ ਵਿੱਚ ਮਦਦ ਕਰਦਾ ਹੈ। ਪੁਲਿਸ ਨੇ ਡਰੋਨ ਬਰਾਮਦਗੀ ਅਤੇ ਸੂਚਨਾ ਦੇ ਆਧਾਰ ’ਤੇ ਦੋ ਸਮੱਗਲਰਾਂ ਰਾਜਵਿੰਦਰ ਸਿੰਘ ਉਰਫ਼ ਗੋਲਡੀ ਅਤੇ ਰਣਜੀਤ ਸਿੰਘ ਉਰਫ਼ ਰਾਜਾ ਵਾਸੀ ਹਰਦੋਰਤਨਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਥਾਣਾ ਘਰਿੰਡਾ ਦੇ ਐਸਐਚਓ ਨੇ ਦੱਸਿਆ ਕਿ ਗੋਲਡੀ ਅਤੇ ਰਾਜਾ ਘਰਿੰਡਾ ਵਿੱਚ ਰਹਿਣ ਬਾਰੇ ਗੁਪਤ ਸੂਚਨਾ ਮਿਲੀ ਸੀ। ਇਹ ਖੁਲਾਸਾ ਹੋਇਆ ਸੀ ਕਿ ਇਹ ਦੋਵੇਂ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੇ ਇਹ ਖੇਪ ਡਰੋਨ ਰਾਹੀਂ ਪਿੰਡ ਧਨੋਆ ਵਿੱਚ ਸੁੱਟੀ ਸੀ। ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ 'ਚ 15 ਕਿਲੋ ਹੈਰੋਇਨ ਸਮੇਤ ਸਮੱਗਲਰ ਕਾਬੂ, ਪੁਲਿਸ ਨੇ ਨਾਕਾਬੰਦੀ ਕਰਕੇ ਕੀਤਾ ਕਾਬੂ
ਇਸ ਤੋਂ ਬਾਅਦ ਪਿੰਡ ਧਨੋਆ ਖੁਰਦ ਦੀ ਗ੍ਰਾਮ ਸੁਰੱਖਿਆ ਕਮੇਟੀ (ਵੀਡੀਸੀ) ਦੇ ਸਹਿਯੋਗ ਨਾਲ ਪਿੰਡ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਤਲਾਸ਼ੀ ਦੌਰਾਨ ਦੇਰ ਸ਼ਾਮ ਇੱਕ ਡਰੋਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ। ਹਾਲਾਂਕਿ ਇਸ ਦੇ ਨਾਲ ਕੋਈ ਖੇਪ ਜ਼ਬਤ ਨਹੀਂ ਕੀਤੀ ਗਈ।
ਡਰੋਨ ਬਰਾਮਦ ਕਰਨ ਤੋਂ ਬਾਅਦ ਪੁਲਿਸ ਨੇ ਦੋਵੇਂ ਤਸਕਰ ਰਾਜਾ ਅਤੇ ਗੋਲਡੀ ਦੇ ਖਿਲਾਫ਼ ਐਨਡੀਪੀਐਸ ਐਕਟ ਦੇ ਨਾਲ-ਨਾਲ ਏਅਰਕ੍ਰਾਫਟ ਐਕਟ 1934 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਦੋਵਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।