Amritsar News: ਅਧਿਆਪਕ ਕਰਦਾ ਸੀ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ, ਮਾਪਿਆਂ ਨੇ ਕੀਤਾ ਇਹ ਹਾਲ ...
Advertisement
Article Detail0/zeephh/zeephh2044625

Amritsar News: ਅਧਿਆਪਕ ਕਰਦਾ ਸੀ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ, ਮਾਪਿਆਂ ਨੇ ਕੀਤਾ ਇਹ ਹਾਲ ...

Amritsar News: ਅੰਮ੍ਰਿਤਸਰ ਦੇ ਮਜੀਠਾ ਦੇ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਨੇ ਪੰਜਵੀਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕੀਤੀਆਂ। 

Amritsar News: ਅਧਿਆਪਕ ਕਰਦਾ ਸੀ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ, ਮਾਪਿਆਂ ਨੇ ਕੀਤਾ ਇਹ ਹਾਲ ...

Amritsar News/ (ਪਰਮਬੀਰ ਸਿੰਘ ਔਲਖ): ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਬੇਹੱਦ ਹੀ ਹੈਰਾਨ ਕਰ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ। ਦੱਸ ਦਈਏ ਕਿ ਅੰਮ੍ਰਿਤਸਰ ਦੇ ਇੱਕ ਸਰਕਾਰੀ ਸਕੂਲ ਵਿੱਚ ਅਧਿਆਪਕ ਵੱਲੋਂ ਪੰਜਵੀਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਮਜੀਠਾ ਪੁਲਿਸ ਨੇ ਮੁਲਜ਼ਮ ਅਧਿਆਪਕ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇੱਕ ਪੀੜਤ ਵਿਦਿਆਰਥਣ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਸ ਦੀਆਂ ਦੋ ਧੀਆਂ ਭੰਗੜਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਪੜ੍ਹਦੀਆਂ ਹਨ। ਦਸੰਬਰ ਦੀਆਂ ਛੁੱਟੀਆਂ ਤੋਂ ਪਹਿਲਾਂ ਉਸਨੇ ਆਪਣੀ ਵੱਡੀ ਧੀ ਨੂੰ ਸਕੂਲ ਭੇਜਣ ਲਈ ਉਠਾਇਆ ਲਿਆ। ਉਸ ਨੇ ਸਕੂਲ ਜਾਣ ਤੋਂ ਇਨਕਾਰ ਕਰ ਦਿੱਤਾ। ਜਦੋਂ ਉਸ ਨੇ ਆਪਣੀ ਲੜਕੀ ਨੂੰ ਸਖ਼ਤੀ ਨਾਲ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਸਕੂਲ ਵਿੱਚ ਇੱਕ ਅਧਿਆਪਕ ਉਸ ਨਾਲ ਅਸ਼ਲੀਲ ਹਰਕਤਾਂ ਕਰਦਾ ਸੀ।

ਇਹ ਵੀ ਪੜ੍ਹੋ: Ludhiana News: ਨਕਲੀ ਨੋਟਾਂ ਦਾ ਕਾਰੋਬਾਰ ਕਰਨ ਵਾਲਿਆਂ ਦਾ ਪਰਦਾਫਾਸ਼, 2 ਵਿਅਕਤੀ ਕਾਬੂ

ਪੀੜਤ ਨੇ ਦੱਸਿਆ ਕਿ ਉਸ ਦੀ ਜਮਾਤ ਵਿੱਚ ਇੱਕੋ ਸਮੇਂ ਤਿੰਨ ਜਮਾਤਾਂ ਲੱਗਦੀਆਂ ਹਨ। ਅਧਿਆਪਕ ਉਨ੍ਹਾਂ ਨੂੰ ਆਪਣੀ ਕੁਰਸੀ ਦੇ ਕੋਲ ਬੁਲਾ ਲੈਂਦਾ ਹੈ। ਉਹ ਕਾਪੀ ਨੂੰ ਆਪਣੀ ਗੋਦ ਵਿੱਚ ਰੱਖਦਾ ਹੈ ਅਤੇ ਫਿਰ ਉਨ੍ਹਾਂ ਨੂੰ ਇਸ ਨੂੰ ਛੂਹਣ ਲਈ ਕਹਿੰਦਾ ਹੈ। ਲੜਕੀ ਨੇ ਦੱਸਿਆ ਕਿ ਉਹ ਹੋਰ ਦੋ ਲੜਕੀਆਂ ਨਾਲ ਵੀ ਅਜਿਹਾ ਹੀ ਕਰਦਾ ਹੈ ਜੋ ਉਸ ਦੀਆਂ ਸਹੇਲੀਆਂ ਹਨ।

ਇਹ ਵੀ ਪੜ੍ਹੋ:  Chandigarh Weather Update: ਸ਼ਿਮਲੇ ਵਾਂਗ ਠੰਡਾ ਹੈ ਚੰਡੀਗੜ੍ਹ! ਅਗਲੇ 3 ਦਿਨਾਂ ਤੱਕ ਠੰਢ ਤੋਂ ਅਜੇ ਨਹੀਂ ਮਿਲੇਗੀ ਕੋਈ ਰਾਹਤ

ਪੀੜਤ ਲੜਕੀ ਦੀ ਮਾਂ ਨੇ ਲੜਕੀ ਦੇ ਦੋਸਤਾਂ ਦੇ ਮਾਪਿਆਂ ਨਾਲ ਇਸ ਵਾਰਦਾਤ ਬਾਰੇ ਗੱਲਬਾਤ ਕੀਤੀ। ਛੁੱਟੀਆਂ ਖਤਮ ਹੋਣ ਤੋਂ ਬਾਅਦ ਥਾਣਾ ਮਜੀਠਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਮਜੀਠਾ ਦੀ ਏਐਸਆਈ ਕਮਲਪ੍ਰੀਤ ਕੌਰ ਨੇ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਰਾਕੇਸ਼ ਕੁਮਾਰ ਖ਼ਿਲਾਫ਼ ਪੋਸਕੋ ਐਕਟ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਵੀ ਕਰ ਰਹੀ ਹੈ।

Trending news