Punjab and Haryana Governments meeting on SYL canal issue: ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਕਾਰ ਹੋਈ ਮੀਟਿੰਗ ਬੇਸਿੱਟਾ ਰਹੀ। ਦੱਸ ਦਈਏ ਕਿ ਇਹ ਮੀਟਿੰਗ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ਵਿੱਚ ਦਿੱਲੀ ਵਿਖੇ ਕੀਤੀ ਗਈ ਸੀ। ਇਸ ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਿਆ ਗਿਆ ਹੈ। 


COMMERCIAL BREAK
SCROLL TO CONTINUE READING

ਪੰਜਾਬ ਦੇ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ 78 ਫੀਸਦੀ ਬਲਾਕ ਡਾਰਕ ਜ਼ੋਨ ਹਨ ਅਤੇ ਯਮੁਨਾ ਸਤਲੁਜ ਲਿੰਕ ਬਣਾਉਣ ਦੀ ਬਜਾਏ ਪੰਜਾਬ ਨੂੰ ਯਮੁਨਾ ਦਾ ਪਾਣੀ ਦਿੱਤਾ ਜਾਵੇ। 


ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਐਸਵਾਈਐਲ ਬਣਾਉਣ ਦੀ ਬਜਾਏ ਵਾਈਐਸਐਲ ਬਣਾਇਆ ਜਾਵੇ ਤਾਂ ਜੋ ਯਮੁਨਾ ਸਤਲੁਜ ਲਿੰਕ ਬਣਾ ਕੇ ਪੰਜਾਬ ਨੂੰ ਪਾਣੀ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਤਲੁਜ ਸੂਆ ਬਣ ਕੇ ਰਹਿ ਗਿਆ ਹੈ। ਇਸ ਦੌਰਾਨ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪਾਣੀ ਦੀ ਵੰਡ ਸਹੀ ਨਹੀਂ ਹੋਈ।


ਇਹ ਵੀ ਪੜ੍ਹੋ: Sonia Gandhi Health Update News: ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਹਸਪਤਾਲ ‘ਚ ਦਾਖ਼ਲ


CM Bhagwant Mann ਨੇ ਹੋਰ ਵੀ ਕਿਹਾ ਕਿ ਪਾਣੀ ਦਾ ਪੱਧਰ ਘੱਟਦਾ ਜਾ ਰਿਹਾ ਹੈ ਅਤੇ ਪੰਜਾਬ ਕੋਲ ਪਾਣੀ ਨਹੀਂ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਵਕੀਲ ਸੁਪਰੀਮ ਕੋਰਟ ਜਾਣਗੇ ਅਤੇ ਪੰਜਾਬ ਦਾ ਪੱਖ ਰੱਖਣਗੇ।


ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਰਵੱਈਆ ਬੜਾ ਅੜੀਅਲ ਸੀ। ਉਨ੍ਹਾਂ ਕਿਹਾ ਕਿ ਹੁਣ ਤੱਕ SYL canal issue 'ਤੇ ਕਈ ਮੀਟਿੰਗਾਂ ਹੋ ਚੁੱਕੀਆ ਹਨ ਪਰ ਕੋਈ ਖ਼ਾਸ ਨਤੀਜਾ ਨਹੀ ਨਿਕਲਿਆ ਹੈ ਪਰ ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਐਸਵਾਈਐਲ ਬਣਨੀ ਚਾਹੀਦੀ ਹੈ। ਖੱਟਰ ਨੇ ਵੀ ਕਿਹਾ ਕਿ ਉਹ ਵੀ ਹੁਣ ਸੁਪਰੀਮ ਕੋਰਟ ਵਿੱਚ ਆਪਣਾ ਪੱਖ ਰੱਖਣਗੇ।  


ਇਹ ਵੀ ਪੜ੍ਹੋ: Ludhiana Street Light Scam news: ਲੁਧਿਆਣਾ ਸਟ੍ਰੀਟ ਲਾਈਟ ਘੁਟਾਲਾ ਮਾਮਲੇ 'ਚ HC ਵੱਲੋਂ ਸੰਦੀਪ ਸੰਧੂ ਨੂੰ ਵੱਡੀ ਰਾਹਤ


(For more news apart from meeting of Punjab and Haryana Governments on SYL canal issue, stay tuned to Zee PHH)