Amritpal Singh: ਹਾਈਕੋਰਟ ਨੇ ਮੁੜ ਅੰਮ੍ਰਿਤਪਾਲ ਸਿੰਘ ਨੂੰ ਜਾਰੀ ਕੀਤਾ ਨੋਟਿਸ, ਜਾਣੋ ਪੂਰਾ ਮਾਮਲਾ
Advertisement
Article Detail0/zeephh/zeephh2536682

Amritpal Singh: ਹਾਈਕੋਰਟ ਨੇ ਮੁੜ ਅੰਮ੍ਰਿਤਪਾਲ ਸਿੰਘ ਨੂੰ ਜਾਰੀ ਕੀਤਾ ਨੋਟਿਸ, ਜਾਣੋ ਪੂਰਾ ਮਾਮਲਾ

Amritpal Singh: ਵਿਕਰਮਜੀਤ ਸਿੰਘ ਨੇ ਪਟੀਸ਼ਨ ਵਿੱਚ ਦੋਸ਼ ਲਾਇਆ ਹੈ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਸੀਟ ਤੋਂ ਵੀ ਚੋਣ ਲੜਿਆ ਸੀ ਪਰ ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਪੱਤਰਾਂ ਵਿੱਚ ਕਈ ਅਹਿਮ ਜਾਣਕਾਰੀਆਂ ਛੁਪਾ ਦਿੱਤੀਆਂ ਹਨ, ਉਸ ਨੇ ਆਪਣੇ ਚੋਣ ਖਰਚੇ ਦਾ ਵੀ ਪੂਰਾ ਵੇਰਵਾ ਨਹੀਂ ਦਿੱਤਾ ਹੈ।

Amritpal Singh: ਹਾਈਕੋਰਟ ਨੇ ਮੁੜ ਅੰਮ੍ਰਿਤਪਾਲ ਸਿੰਘ ਨੂੰ ਜਾਰੀ ਕੀਤਾ ਨੋਟਿਸ, ਜਾਣੋ ਪੂਰਾ ਮਾਮਲਾ

Amritpal Singh: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੁੱਕਰਵਾਰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਇੱਕ ਵਾਰ ਮੁੜ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਅੰਮ੍ਰਿਤਪਾਲ ਨੂੰ ਇਹ ਨੋਟਿਸ ਉਨ੍ਹਾਂ ਦੀ ਚੋਣ ਨੂੰ ਚੁਣੌਤੀ ਵਾਲੀ ਪਟੀਸ਼ਨ ਦੇ ਮਾਮਲੇ 'ਚ ਪਹਿਲਾ ਨੋਟਿਸ ਅਜੇ ਤੱਕ ਨਾ ਮਿਲਣ 'ਤੇ ਜਾਰੀ ਕੀਤਾ ਹੈ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਵਿਰੁੱਧ ਚੋਣ ਲੜ ਚੁੱਕੇ ਵਿਕਰਮਜੀਤ ਸਿੰਘ ਨੇ ਸਾਂਸਦ ਦੀ ਚੋਣ ਰੱਦ ਕਰਨ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੋਈ ਹੈ, ਜਿਸ 'ਤੇ ਹੁਣ ਦੂਜੀ ਵਾਰ ਇਸ ਪਟੀਸ਼ਨ 'ਤੇ ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ, ਕਿਉਂਕਿ ਅੰਮ੍ਰਿਤਪਾਲ ਸਿੰਘ ਨੂੰ ਅਜੇ ਤੱਕ ਵੀ ਹਾਈਕੋਰਟ ਵੱਲੋਂ ਪਟੀਸ਼ਨ 'ਤੇ ਜਾਰੀ ਪਹਿਲਾ ਨੋਟਿਸ ਹੀ ਨਹੀਂ ਮਿਲਿਆ। ਇਸ ਲਈ ਹੁਣ ਹਾਈ ਕੋਰਟ ਨੇ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਰਾਹੀਂ ਅੰਮ੍ਰਿਤਪਾਲ ਸਿੰਘ ਨੂੰ ਨੋਟਿਸ ਭੇਜਣ ਦੇ ਹੁਕਮ ਦਿੱਤੇ ਹਨ।

ਵਿਕਰਮਜੀਤ ਸਿੰਘ ਨੇ ਪਟੀਸ਼ਨ ਵਿੱਚ ਦੋਸ਼ ਲਾਇਆ ਹੈ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਸੀਟ ਤੋਂ ਵੀ ਚੋਣ ਲੜਿਆ ਸੀ ਪਰ ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਪੱਤਰਾਂ ਵਿੱਚ ਕਈ ਅਹਿਮ ਜਾਣਕਾਰੀਆਂ ਛੁਪਾ ਦਿੱਤੀਆਂ ਹਨ, ਉਸ ਨੇ ਆਪਣੇ ਚੋਣ ਖਰਚੇ ਦਾ ਵੀ ਪੂਰਾ ਵੇਰਵਾ ਨਹੀਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਵਿੱਚ ਰੋਜ਼ਾਨਾ ਕਈ ਮੀਟਿੰਗਾਂ ਕੀਤੀਆਂ ਗਈਆਂ, ਗੱਡੀਆਂ ਅਤੇ ਚੋਣ ਸਮੱਗਰੀ ਦੀ ਵਰਤੋਂ ਕੀਤੀ ਗਈ ਪਰ ਇਸ ਦਾ ਕੋਈ ਵੇਰਵਾ ਨਹੀਂ ਦਿੱਤਾ ਗਿਆ। ਇਹ ਖਰਚ ਕਿੱਥੋਂ ਹੋਇਆ ਅਤੇ ਉਸ ਨੂੰ ਮਿਲੇ ਫੰਡਾਂ ਬਾਰੇ ਵੀ ਨਹੀਂ ਜਾਣਕਾਰੀ ਦਿੱਤੀ ਗਈ। ਪਟੀਸ਼ਨ 'ਚ ਇਹ ਵੀ ਕਿਹਾ ਗਿਆ ਕਿ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਵਿੱਚ ਧਾਰਮਿਕ ਸਥਾਨਾਂ ਦੀ ਵੀ ਵਰਤੋਂ ਕੀਤੀ ਗਈ ਅਤੇ ਬਿਨਾਂ ਇਜਾਜ਼ਤ ਲਏ ਸੋਸ਼ਲ ਮੀਡੀਆ 'ਤੇ ਉਸ ਦਾ ਪ੍ਰਚਾਰ ਕੀਤਾ ਗਿਆ। ਇਸ ਲਈ ਹਾਈਕੋਰਟ ਤੋਂ ਉਸ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

Trending news