Justice Augustine George Masih News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਜੱਜ ਬਣਿਆ ਰਾਜਸਥਾਨ ਹਾਈ ਕੋਰਟ ਦਾ ਚੀਫ਼ ਜਸਟਿਸ!
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਕਾਲੇਜੀਅਮ ਵੱਲੋਂ ਪਿਛਲੇ ਮਹੀਨੇ ਜਸਟਿਸ ਮਸੀਹ ਨੂੰ ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ।
Punjab and Haryana High Court Judge Justice Augustine George Masih Appointed Chief Justice Of Rajasthan High Court: ਇਸ ਸਮੇਂ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਇਹ ਸਾਹਮਣੇ ਆਇਆ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਆਗਸਟੀਨ ਜਾਰਜ ਮਸੀਹ ਨੂੰ ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਜਸਟਿਸ ਆਗਸਟੀਨ ਜਾਰਜ ਮਸੀਹ ਇਸ ਸਮੇਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਹੁਣ ਉਨ੍ਹਾਂ ਦੀ ਨਿਯੁਕਤੀ ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਹੋ ਗਈ ਹੈ।
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਕਾਲੇਜੀਅਮ ਵੱਲੋਂ ਪਿਛਲੇ ਮਹੀਨੇ ਜਸਟਿਸ ਮਸੀਹ ਨੂੰ ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ।
ਇਹ ਵੀ ਪੜ੍ਹੋ: Australian Student Visa News: ਭਾਰਤੀ ਵਿਦਿਆਰਥੀਆਂ ਦੇ ਦਾਖ਼ਲਿਆਂ 'ਤੇ ਆਸਟ੍ਰੇਲੀਆ ਦੀਆਂ ਦੋ ਹੋਰ ਯੂਨੀਵਰਸਿਟੀਆਂ ’ਚ ਲੱਗੀ ਪਾਬੰਦੀ
ਰਾਜਸਥਾਨ ਹਾਈਕੋਰਟ ਦੇ ਸਾਬਕਾ ਚੀਫ਼ ਜਸਟਿਸ, ਜਸਟਿਸ ਪੰਕਜ ਮਿਥਲ ਨੂੰ ਸੁਪਰੀਮ ਕੋਰਟ ਵਿੱਚ ਉੱਚਾ ਅਹੁਦਾ ਮਿਲਣ ਤੋਂ ਬਾਅਦ ਇੱਥੇ ਚੀਫ਼ ਜਸਟਿਸ ਦੀ ਖਾਲੀ ਥਾਂ ਹੋ ਗਈ ਸੀ।
ਇਸ ਦੌਰਾਨ ਸੁਪਰੀਮ ਕੋਰਟ ਕਾਲੇਜੀਅਮ ਵੱਲੋਂ ਕੀਤੀ ਗਈ ਸਿਫ਼ਾਰਸ਼ ਨੂੰ ਮੰਨ ਲਿਆ ਗਿਆ ਤੇ ਜਸਟਿਸ ਆਗਸਟੀਨ ਜਾਰਜ ਮਸੀਹ ਨੂੰ ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: Kabaddi Player Death News: ਕਪੂਰਥਲਾ ਦੇ ਕਬੱਡੀ ਖਿਡਾਰੀ ਦੀ ਇਟਲੀ 'ਚ ਮੌਤ, ਖੇਡ ਜਗਤ 'ਚ ਸੋਗ ਦੀ ਲਹਿਰ
(For more news apart from Punjab and Haryana High Court Judge Justice Augustine George Masih Appointed Chief Justice Of Rajasthan High Court, stay tuned to Zee PHH)