Punjab Panchayat Election: ਘਰਾਚੋਂ ਪਿੰਡ ਦੇ ਸਰਪੰਚ ਦੀ ਚੋਣ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਇਸ ਮਾਮਲੇ ਨੂੰ ਲੈ ਕੇ ਸਖ਼ਤ ਟਿੱਪਣੀ ਕੀਤੀ। ਹਾਈ ਕੋਰਟ ਨੇ ਟਿੱਪਣੀ ਕੀਤੀ ਜੇਕਰ ਕਿਸੇ ਜਗ੍ਹਾ ਉਤੇ ਇੱਕ ਉਮੀਦਵਾਰ ਹੈ ਤਾਂ ਉਹ ਜਿੱਤਿਆ ਹੋਇਆ ਕਿਸ ਤਰ੍ਹਾਂ ਹੈ। ਜਦਕਿ ਲੋਕਾਂ ਕੋਲ ਨੋਟਾ ਦਾ ਅਧਿਕਾਰ ਹੈ। ਲੋਕ ਉਸ ਨੂੰ ਰਿਜੈਕਟ ਕਰ ਸਕਦੇ ਹਨ। ਕਾਬਿਲੇਗੌਰ ਹੈ ਕਿ ਪੰਜਾਬ ਮੁੱਖ ਮੰਤਰੀ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਦਾ ਘਰਾਚੋਂ ਜੱਦੀ ਪਿੰਡ ਹੈ। ਘਰਾਚੋਂ ਪਿੰਡ ਦੀ ਸਰਪੰਚ ਦੀ ਅਨਾਊਂਸਮੈਂਟ ਉਤੇ ਸਟੇਅ ਲਗਾ ਦਿੱਤਾ ਗਿਆ ਹੈ।


COMMERCIAL BREAK
SCROLL TO CONTINUE READING

ਪੰਚਾਇਤੀ ਚੋਣਾਂ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ, ਮੋਗਾ ਅਤੇ ਤਰਨਤਾਰਨ ਦੀਆਂ ਕੁਝ ਪੰਚਾਇਤਾਂ ਦੀ ਚੋਣ ਪ੍ਰਕਿਰਿਆ ’ਤੇ ਰੋਕ ਲਾ ਦਿੱਤੀ ਹੈ। ਇਸ ਸਬੰਧੀ ਮੰਗਲਵਾਰ ਨੂੰ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਦੂਜੇ ਪਾਸੇ ਅੱਜ ਦਾਇਰ 100 ਤੋਂ ਵੱਧ ਪਟੀਸ਼ਨਾਂ 'ਤੇ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਸੁਣਵਾਈ ਮੁਲਤਵੀ ਹੋਣ ਦਾ ਮੁੱਖ ਕਾਰਨ ਇਹ ਹੈ ਕਿ ਬੁੱਧਵਾਰ ਨੂੰ ਅਦਾਲਤ ਨੇ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ ਰੋਕ ਲਗਾ ਦਿੱਤੀ ਸੀ।


ਇਹ ਵੀ ਪੜ੍ਹੋ : Ratan Tata: ਮਸ਼ਹੂਰ ਉਦਯੋਗਪਤੀ ਰਤਨ ਟਾਟਾ ਦਾ ਹੋਇਆ ਦਿਹਾਂਤ, 86 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ


ਪਰ ਅਜੇ ਤੱਕ ਇਸ ਸਬੰਧੀ ਵਿਸਥਾਰਤ ਹੁਕਮ ਜਾਰੀ ਨਹੀਂ ਕੀਤੇ ਗਏ ਹਨ। ਉਮੀਦ ਹੈ ਕਿ ਅੱਜ ਇਸ ਸਬੰਧੀ ਹੁਕਮ ਜਾਰੀ ਹੋ ਸਕਦੇ ਹਨ। ਜ਼ਿਆਦਾਤਰ ਪਟੀਸ਼ਨਾਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਹੋਰਾਂ ਵੱਲੋਂ ਦਾਇਰ ਕੀਤੀਆਂ ਗਈਆਂ ਹਨ।


ਦਰਅਸਲ ਪੰਜਾਬ ਹਰਿਆਣਾ ਹਾਈ ਕੋਰਟ ਨੇ ਸੈਂਕੜੇ ਪਟੀਸ਼ਨਰਾਂ ਵੱਲੋਂ ਪੰਚਾਇਤ ਚੋਣਾਂ ਨੂੰ ਦਿੱਤੀ ਚੁਣੌਤੀ ਦੇ ਮਾਮਲੇ ’ਚ ਸੂਬੇ ਦੀਆਂ ਕਰੀਬ ਢਾਈ ਸੌ ਪੰਚਾਇਤਾਂ ਦੀ ਚੋਣ ਉਤੇ ਰੋਕ ਲਾਈ ਹੈ। ਇਹ ਰੋਕ 14 ਅਕਤੂਬਰ ਤੱਕ ਲਗਾਈ ਗਈ ਹੈ, ਜਿਸ ਕਰਕੇ ਇਨ੍ਹਾਂ ਪੰਚਾਇਤਾਂ ਦੀ ਚੋਣ 15 ਅਕਤੂਬਰ ਨੂੰ ਨਹੀਂ ਹੋਵੇਗੀ।


ਅਦਾਲਤ ਵਿਚ ਕਰੀਬ ਤਿੰਨ ਸੌ ਪਟੀਸ਼ਨਾਂ ਦੀ ਸੁਣਵਾਈ ਹੋਈ। ਜਸਟਿਸ ਦੀਪਕ ਗੁਪਤਾ ਤੇ ਜਸਟਿਸ ਸੰਦੀਪ ਮੋਦਗਿਲ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਕੋਲ ਕਰੀਬ 300 ਤੋਂ ਵੱਧ ਪਟੀਸ਼ਨਾਂ ਦੇ ਕੇਸ ਸੁਣਵਾਈ ਅਧੀਨ ਸੀ। ਇਨ੍ਹਾਂ ਵਿਚੋਂ ਦਰਜਨਾਂ ਪਟੀਸ਼ਨਾਂ ਮੌਕੇ ’ਤੇ ਵਾਪਸ ਲੈ ਲਈਆਂ ਗਈਆਂ। ਅੰਦਾਜ਼ਨ 250 ਪਟੀਸ਼ਨਾਂ ਉਤੇ ਬਹਿਸ ਮਗਰੋਂ ਹਾਈ ਕੋਰਟ ਨੇ ਸਬੰਧਤ ਪਿੰਡਾਂ ਵਿਚ ਪੰਚਾਇਤੀ ਚੋਣ ਦੇ ਅਮਲ ਉਤੇੇ ਰੋਕ ਲਗਾ ਦਿੱਤੀ।


ਇਹ ਵੀ ਪੜ੍ਹੋ : Amirtsar News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 3 ਵਿਅਕਤੀਆਂ ਨੂੰ ਹਥਿਆਰਾਂ ਦੀ ਤਸਕਰੀ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ